Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਲੋਕਾਂ ਦੇ ਰਹਿਣ-ਸਹਿਣ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਮਾਰਟ ਵਿਲੇਜ਼ ਮੁਹਿੰਮ-2 ਦੀ ਆੱਨਲਾਈਨ ਮਾਧਿਅਮ ਰਾਹੀਂ ਰਸਮੀਂ ਸ਼ੁਰੂਆਤ

ਜਿਲ੍ਹਾ ਤਰਨਤਾਰਨ ਦੀਆਂ 575 ਪੰਚਾਇਤਾਂ ਵਿੱਚ 16209.50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ 1217 ਕੰਮ ਸ਼ੁਰੂ

Web Admin

Web Admin

5 Dariya News

ਤਰਨ ਤਾਰਨ , 17 Oct 2020

Last updated on: Oct 17, 2020, 00:00 IST

ਪੰਜਾਬ ਸਰਕਾਰ ਵੱਲੋ ਪੰਜਾਬ ਦੇ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਚੁੱਕੇ ਜਾ ਰਹੇ ਵੱਡੇ ਕਦਮਾਂ ਦੀ ਕੜੀ ਵਿਚ ਅੱਜ ਸਮਾਰਟ ਵਿਲੇਜ ਮੁਹਿੰਮ ਫੇਸ-2 ਤਹਿਤ ਪੰਜਾਬ ਸਰਕਾਰ ਵੱਲੋ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਲੋਕਾਂ ਦੇ ਰਹਿਣ-ਸਹਿਣ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਮਾਰਟ ਵਿਲੇਜ ਮੁਹਿੰਮ-2 ਤਹਿਤ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਪੱਕੀਆਂ ਗਲੀਆਂ ਅਤੇ ਨਾਲੀਆ, ਪਾਰਕ, ਸਟਰੀਟ ਲਾਈਟਾਂ, ਛੱਪੜਾਂ ਦੇ ਕੰਮ, ਖੇਡ ਦੇ ਮੈਦਾਨ ਆਦਿ ਕੰਮਾਂ ਨੂੰ ਆਨਲਾਈਨ ਮਾਧਿਅਮ ਰਾਹੀਂ ਰਸਮੀ ਤੌਰ ‘ਤੇ ਸ਼ੁਰੂ ਕੀਤਾ ਗਿਆ ਤਾਂ ਜੋ ਲੋਕ ਚੰਗੀ ਸੇਧ ਹਾਸਿਲ ਕਰਨ ਸਕਣ, ਨੌਜਵਾਨ ਨਸ਼ਿਆਂ ਤੋਂ ਦੂਰ ਸਕਣ, ਨੌਜਵਾਨ ਖੇਡਾਂ ਦੇ ਮੈਦਾਨਾਂ ਵਿਚ ਮੱਲਾਂ ਮਾਰ ਕੇ ਪੰਜਾਬ ਦਾ ਨਾਮ ਉੱਚਾ ਕਰ ਸਕਣ।ਅੱਜ ਵੀਡੀਓ ਕਾਨਫਰੰਸ ਰਾਂਹੀ ਸਮਾਰਟ ਵਿਲੇਜ ਮੁਹਿੰਮ ਫੇਸ-2 ਦੇ ਰਸਮੀ ਤੌਰ ‘ਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋ ਸ਼ੁਰੂ ਕੀਤਾ ਗਿਆ। ਇਸ ਸਮੇਂ ਜਿਲ੍ਹਾ ਤਰਨਤਾਰਨ ਵਿਚ ਚੁਣੇ ਗਏ ਸਥਾਨਾਂ ‘ਤੇ ਜਿਲ੍ਹੇ ਦੇ ਮਾਨਯੋਗ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ, ਸਾਰੇ ਹਲਕਾ ਵਿਧਾਇਕ ਸਾਹਿਬਾਨ, ਚੇਅਰਪਰਸਨ ਜਿਲ੍ਹਾ ਪ੍ਰੀਸ਼ਦ, ਸੰਮਤੀਆਂ ਦੇ ਮੈਂਬਰ, ਸਰਪੰਚ, ਪੰਚ ਅਤੇ ਪਿੰਡਾਂ ਦੇ ਵਸਨੀਕਾਂ ਵੱਲੋ ਇਹਨਾਂ ਪ੍ਰੋਗਰਾਮਾਂ ਵਿੱਚ ਚੁਣੇ ਗਏ 65 ਸਥਾਨਾਂ ਤੋਂ ਇਲਾਵਾ ਜਿਲਾ ਪੱਧਰ, ਸਬ ਡਵੀਜਨ ਪੱਧਰ , ਬਲਾਕ ਪੱਧਰ ਅਤੇ ਪੰਚਾਇਤ ਪੱਧਰ ਤੇ ਸਮਾਰਟ ਵਿਲੇਜ ਮੁਹਿੰਮ ਫੇਸ-2 ਦੀ ਰਸਮੀ ਤੌਰ ‘ਤੇ ਸ਼ੁਰੂ ਕੀਤੀ ਗਈ, ਇਸ ਮੁਹਿੰਮ ਵਿਚ ਸ਼ਾਮਿਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸਮਾਰਟ ਵਿਲੇਜ ਮੁਹਿੰਮ ਫੇਸ-2 ਤਹਿਤ ਜਿਲ੍ਹਾ ਤਰਨਤਾਰਨ ਦੇ 575 ਪੰਚਾਇਤਾਂ ਵਿਚ ਕੁੱਲ 1217 ਕੰਮ ਸ਼ੁਰੂ ਕੀਤੇ ਗਏ ਹਨ। ਜਿਹਨਾਂ ਦੀ ਕੁੱਲ ਲਾਗਤ 16209.50 ਲੱਖ ਰੁਪਏ ਆਵੇਗੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਇਹ ਫੰਡ ਜਿਲ੍ਹੇ ਨੂੰ ਭੇਜ ਦਿੱਤੇ ਗਏ ਹਨ ਅਤੇ ਪੰਚਾਇਤਾਂ ਵੱਲੋ ਇਹਨਾਂ ਫੰਡਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਵਿਚ ਕੰਮ ਸ਼ੁਰੂ ਕਰ ਦਿੱਤੇ ਗਏ ਹਨ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਰਾਜ ਦੇ ਵਿਕਾਸ ਲਈ ਚੁੱਕੇ ਜਾ ਰਹੇ ਮਹੱਤਵਪੂਰਨ ਕਦਮਾਂ ਵਿੱਚ ਇਸ ਸਾਲ ਅਤੇ ਅਗਲੇ ਸਾਲ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਲਗਭਗ 1 ਲੱਖ ਨੌਕਰੀਆਂ ਦਿੱਤੀਆਂ ਜਾਣੀਆਂ ਹਨ। ਜਿਹਨਾਂ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ 33% ਨੌਕਰੀਆਂ ਲੜਕੀਆਂ ਲਈ ਰਾਖਵੀਆਂ ਕੀਤੀਆਂ ਗਈਆ ਹਨ। ਜੋ ਇਹ ਇੱਕ ਅਹਿਮ ਫੈਸਲਾ ਹੈ। ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਰਹਿੰਦੇ ਗਰੀਬ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਮੁਹਿੰਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।  ਇਸ ਤੋਂ ਇਲਾਵਾ ਝੁੱਗੀਆਂ ਵਿਚ ਰਹਿ ਰਹੇ ਲੋਕਾਂ ਅਤੇ ਹੋਰ ਅੱਤ ਦੇ ਗਰੀਬ ਲੋਕ ਜਿਹਨਾਂ ਕੋਲ ਛੱਤ ਨਹੀ ਹੈ ਹਰ ਇੱਕ ਪੱਕੀ ਛੱਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਇਸ ਅਹਿਮ ਫੈਸਲੇ ਦਾ ਹਰ ਵਰਗ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ। ਪਿੰਡਾਂ ਵਿਚ ਸਰਪੰਚਾਂ, ਪੰਚਾਂ, ਪਿੰਡਾਂ ਦੇ ਵਸਨੀਕਾਂ ਅਤੇ ਸਰਕਾਰ ਦੇ ਚੁਣੇ ਗਏ ਨੁਮਾਇੰਦਿਆ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋ ਇਹ ਵਚਨਬੱਧਤਾ ਕੀਤੀ ਗਈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵੱਲੇ ਸ਼ੁਰੂ ਕੀਤੀ ਸਮਾਰਟ ਵਿਲੇਜ ਮੁਹਿੰਮ ਫੇਸ-2 ਨੂੰ ਜਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਸਰਕਾਰ ਦੇ ਲਏ ਫੈਸਲੇ ਅਨੁਸਾਰ ਇਹ ਕੰਮ ਇਸ ਸਕੀਮ ਤਹਿਤ ਮੁਕੰਮਲ ਕਰ ਲਏ ਜਾਣਗੇ ਤਾਂ ਜੋ ਪੰਜਾਬ ਸਰਕਾਰ ਵੱਲੋ ਅਗਲੇ ਪੜਾਅ ਵਿਚ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਨੂੰ ਅਸਰਦਾਰ ਢੰਗ ਨਾਲ ਪਿੰਡਾਂ ਵਿਚ ਹਰ ਵਰਗ ਦੇ ਲੋਕਾਂ ਤੱਕ ਪਿੰਡਾਂ ਦੀ ਮੁਹਾਰ ਬਦਲਣ ਲਈ ਸਰਕਾਰ ਦੇ ਇਸ ਉਪਰਾਲੇ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾ ਸਕੇ। ਜਿਲ੍ਹਾ ਤਰਨਤਾਰਨ ਦੇ ਹਰ ਵਰਗ ਵੱਲੋਂ ਇਹ ਅਸ਼ਵਾਸ਼ਨ ਦਿੱਤਾ ਗਿਆ ਕਿ ਸਰਕਾਰ ਦੇ ਇਹਨਾਂ ਫੈਸਲਿਆਂ ਲਈ ਉਹ ਵਚਨਬੱਧਤਾ ਨਾਲ ਕੰਮ ਕਰਨਗੇ ਅਤੇ ਜਿਲ੍ਹਾ ਤਰਨਤਾਰਨ ਦੇ ਪਿੰਡਾਂ ਵਿਚ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਦੇਣਗੇ।

 

Tags: DC Tarntaran , Smart Village Campaign #SmartVillageCampaign

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD