Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

70 ਲੱਖ ਰੁਪਏ ਦੀ ਲਾਗਤ ਨਾਲ ਹੋਵੇਗੀ ਬਸੀ ਜਾਨਾ ਤੋਂ ਨਗਰ ਨਿਗਮ ਕੰਪਲੈਕਸ ਤੱਕ ਸੜਕ ਦੀ ਕਾਇਆ ਕਲਪ : ਸੁੰਦਰ ਸ਼ਾਮ ਅਰੋੜਾ

ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ, ਆਉਂਦੇ ਕੁਝ ਦਿਨਾਂ ’ਚ ਹੋਵੇਗਾ ਮੁਕੰਮਲ

Web Admin

Web Admin

5 Dariya News

ਹੁਸ਼ਿਆਰਪੁਰ , 17 Oct 2020

Last updated on: Oct 17, 2020, 00:00 IST

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਬੱਸੀ ਜਾਨਾ ਚੌਕ ਤੋਂ ਦੁਸਹਿਰਾ ਗਰਾਊਂਡ ਹੁੰਦੇ ਹੋਏ ਨਗਰ ਨਿਗਮ ਕੰਪਲੈਕਸ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਆਉਂਦੇ ਕੁਝ ਦਿਨਾਂ ’ਚ ਇਹ ਸੜਕ ਪੂਰੀ ਤਰ੍ਹਾਂ ਤਿਆਰ ਹੋ ਜਾਵੇਗੀ ਜਿਸ ਨਾਲ ਰੋਜ਼ਾਨਾ ਆਉਣ-ਜਾਣ ਵਾਲੇ ਹਜ਼ਾਰਾਂ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾ ਰਹੇ ਇਸ ਪ੍ਰੋਜੈਕਟ ਸਬੰਧੀ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਲੀ ਮੰਗ ਸੀ ਕਿ ਇਸ ਖੇਤਰ ਵਿੱਚ ਸੀਵਰੇਜ਼ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ ਜਿਸ ਨੂੰ ਪੰਜਾਬ ਸਰਕਾਰ ਵਲੋਂ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ਼ ਪਾਉਣ ਉਪਰੰਤ ਹੁਣ ਇਸ ਸੜਕ ਦੀ ਮੁਰੰਮਤ ਦਾ ਕੰਮ ਆਉਂਦੇ ਦੋ-ਚਾਰ ਦਿਨਾਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ ਜਿਸ ਲਈ ਸਬੰਧਤ ਵਿਭਾਗ ਵਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਅਰੋੜਾ ਨੇ ਕਿਹਾ ਕਿ ਵਿਕਾਸ ਕਾਰਜ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਸਰਕਾਰ ਲਈ ਹਮੇਸ਼ਾਂ ਤਰਜ਼ੀਹ ਰਹੇ ਹਨ ਅਤੇ ਮੌਜੂਦਾ ਸਮੇਂ ਕੋਵਿਡ ਸੰਕਟ ਦੇ ਬਾਵਜੂਦ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਅਤਿ ਲੋੜੀਂਦੇ ਕੰਮ ਨੇਪਰੇ ਚਾੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਸਮੇਂ-ਸਮੇਂ ਸਿਰ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਨ੍ਹਾਂ ਕਾਰਜਾਂ ’ਚ ਕਿਸੇ ਕਿਸਮ ਦੀ ਖੜੋਤ ਨਾ ਆਵੇ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨ ਨਾ ਸਿਰਫ਼ ਪੰਜਾਬ ਸਗੋਂ ਕਿਸਾਨ ਅਤੇ ਮਜ਼ਦੂਰ ਮਾਰੂ ਹਨ ਅਤੇ ਇਨ੍ਹਾਂ ਕਾਲੇ ਕਾਨੂੰਨਾਂ ’ਤੇ 19 ਅਕਤੂਬਰ ਨੂੰ ਪੰਜਾਬ ਸਰਕਾਰ ਵਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਸਥਾਰਤ ਵਿਚਾਰ-ਚਰਚਾ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਪੰਜਾਬ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ। ਵਿਰੋਧੀ ਆਗੂਆਂ ਵਲੋਂ ਇਕ ਦਿਨ ਦੀ ਥਾਂ ਸੈਸ਼ਨ ਦਾ ਸਮਾਂ ਹੋਰ ਵਧਾਉਣ ਸਬੰਧੀ ਦਿੱਤੇ ਜਾ ਰਹੇ ਬਿਆਨਾਂ ਬਾਰੇ ਪੁੱਛੇ ਜਾਣ ’ਤੇ ਉਦਯੋਗ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਿਸ਼ਾਹੀਣ ਅਤੇ ਮੁੱਦਾਹੀਣ ਹੋ ਚੁੱਕੀਆਂ ਹਨ ਅਤੇ ਉਹ ਹਰ ਮੁੱਦੇ ’ਤੇ ਸਿਆਸਤ ਕਰਨ ਦੇ ਆਦੀ ਹੋ ਗਏ ਹਨ।ਘਰ-ਘਰ ਰੋਜ਼ਗਾਰ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਸੁੰਦਰ ਸ਼ਾਮ ਅਰੋੜਾ ਨੇ  ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਸਾਲ ਵਿੱਚ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ ਜੋ ਕਿ ਸਲਾਹੁਤਾਯੋਗ ਉਪਰਾਲਾ ਹੈ ਜਿਸ ਨਾਲ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸਦਕਾ ਸਰਕਾਰੀ ਨੌਕਰੀਆਂ ਵਿੱਚ ਮਹਿਲਾਵਾਂ ਲਈ 33 ਫੀਸਦੀ ਰਾਖਵਾਂਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਮਹਿਲਾ ਸਸ਼ਕਤੀਕਰਨ ਨੂੰ ਹੋਰ ਬਲ ਮਿਲੇਗਾ।ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਪ੍ਰਦੀਪ ਕੁਮਾਰ, ਲਵਕੇਸ਼ ਓਹਰੀ, ਕੁਲਵਿੰਦਰ ਸਿੰਘ, ਰਾਮਪਾਲ ਸਹਿਗਲ, ਗੋਪਾਲ ਵਰਮਾ, ਦੀਪਕ ਪੂਰੀ, ਸ਼ਿਵ ਜੈਨ, ਅੰਕੂਰ ਤੁਲਸੀ, ਅਨਿਲ ਬਸੀ, ਅਰੁਣ ਕੁਮਾਰ ਗੁਪਤਾ, ਨਰੇਸ਼ ਕੁਮਾਰ ਅਤੇ ਦੀਪ ਓਹਰੀ ਆਦਿ ਹਾਜ਼ਰ ਸਨ।  

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Smart Village Campaign #SmartVillageCampaign

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD