Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਦੂਜੇ ਪੜਾਅ 'ਚ 13 ਹਜ਼ਾਰ ਪਿੰਡਾਂ ਵਿਚ 2774 ਕਰੋੜ ਰੁਪਏ ਦੀ ਲਾਗਤ ਨਾਲ 50,000 ਵਿਕਾਸ ਕਾਰਜਾਂ ਨੂੰ ਕੀਤਾ ਜਾਵੇਗਾ ਮੁਕੰਮਲ

Web Admin

Web Admin

5 Dariya News

ਲੁਧਿਆਣਾ , 17 Oct 2020

Last updated on: Oct 17, 2020, 00:00 IST

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਸ਼ਹਿਰੀ ਖੇਤਰਾਂ ਦੇ ਬਰਾਬਰ ਪਿੰਡਾਂ ਦਾ ਵਿਕਾਸ ਕਰਨ ਦੇ ਉਦੇਸ਼ ਨਾਲ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਸਮਾਰਟ ਪਿੰਡ ਮੁਹਿੰਮਂ ਤਹਿਤ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੀ ਆਨਲਾਈਨ ਸ਼ੁਰੂਆਤ ਕੈਬਨਿਟ ਮੰਤਰੀ ਵੱਲੋਂ, ਕਾਂਗਰਸ ਨੇਤਾ ਰਾਹੁਲ ਗਾਂਧੀ (ਨਵੀਂ ਦਿੱਲੀ ਵਿਚ) ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (ਚੰਡੀਗੜ੍ਹ ਵਿਚ) ਇੱਕੋ ਸਮੇਂ ਸੂਬੇ ਭਰ ਵਿਚ 1500 ਥਾਵਾਂ ਤੋਂ ਕੀਤੀ। ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਸੰਜੇ ਤਲਵਾੜ, ਮੇਅਰ ਬਲਕਾਰ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਜ਼ਿਲ੍ਹਾ ਪੱਧਰੀ ਉਦਘਾਟਨ ਸਮਾਰੋਹ ਵਿੱਚ ਹਾਜ਼ਰ ਸਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਘਾਟਨ ਕਰਦਿਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਸਮਾਰਟ ਪਿੰਡ ਮੁਹਿੰਮ ਦੇ ਪਹਿਲੇ ਪੜਾਅ ਦੇ ਸਫਲਤਾਪੂਰਵਕ ਮੁਕੰਮਲ ਹੋਣ ਅਤੇ ਦੂਸਰੇ ਪੜਾਅ ਦੀ ਸ਼ੁਰੂਆਤ ਦੇ ਮੰਤਵ ਨਾਲ ਪੰਜਾਬ ਦੇ ਪਿੰਡਾਂ ਦੇ ਵਿਕਾਸ ਪਹਿਲ 'ਤੇ ਸ਼ਲਾਘਾ ਕੀਤੀ।ਸ੍ਰ. ਤ੍ਰਿਪਤ ਰਾਜਿੰਦਰ ਬਾਜਵਾ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਪੜਾਅ ਵਿਚ ਪਿੰਡਾਂ ਦੇ ਵਿਕਾਸ ਲਈ ਤਕਰੀਬਨ 835 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਦਕਿ ਦੂਜੇ ਪੜਾਅ ਵਿੱਚ 13000 ਪਿੰਡਾਂ ਵਿਚ ਤਕਰੀਬਨ 2774 ਕਰੋੜ ਰੁਪਏ ਦੀ ਲਾਗਤ ਨਾਲ 50,000 ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇਗਾ। ਬਾਜਵਾ ਨੇ ਕਿਹਾ, ਇਸ ਮੁਹਿੰਮ ਦੀ ਸ਼ੁਰੂਆਤ ਕਰਨ ਪਿੱਛੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਮਕਸਦ ਸ਼ਹਿਰੀ ਖੇਤਰਾਂ ਦੇ ਬਰਾਬਰ ਪਿੰਡਾਂ ਵਿੱਚ ਸਹੂਲਤਾਂ ਦੇ ਕੇ ਪਿੰਡਾਂ ਤੋਂ ਸ਼ਹਿਰਾਂ ਵੱਲ ਲੋਕਾਂ ਦੇ ਪ੍ਰਵਾਸ ਨੂੰ ਰੋਕਣਾ ਹੈ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ, ਟਾਇਲਾਂ ਲਾਉਣਾ, ਸੋਲਰ ਸਟਰੀਟ ਲਾਈਟਾਂ, ਫਿਰਨੀਆਂ ਨੂੰ ਪੱਕਾ ਕਰਨਾ, ਨਾਲੀਆਂ, ਤਲਾਬਾਂ, ਕਮਿਊਨਿਟੀ  ਹਾਲਾਂ, ਸ਼ਮਸ਼ਾਨਘਾਟ / ਕਬਰਿਸਤਾਨਾਂ, ਸਕੂਲ / ਆਂਗਣਵਾੜੀ, ਜਿਮਨੇਜ਼ੀਅਮ, ਠੋਸ ਰਹਿੰਦ-ਖੂੰਹਦ ਪ੍ਰਬੰਧ ਸ਼ਾਮਲ ਹੋਣਗੇ। 

ਉਨ੍ਹਾਂ ਕਿਹਾ ਕਿ ਯੋਗ ਵਾਤਾਵਰਣ ਪ੍ਰਦਾਨ ਕਰਕੇ ਪੰਜਾਬ ਦੇ ਪਿੰਡਾਂ ਨੂੰ ਸਵੈ-ਨਿਰਭਰ ਬਣਾਉਣ ਲਈ ਅਸੀਂ ਪਿੰਡਾਂ ਵਿਚ ਇਕ ਸਾਫ ਸੁਥਰਾ ਮਾਹੌਲ ਮੁਹੱਈਆ ਕਰਵਾਵਾਂਗੇ ਤਾਂ ਜੋ ਲੋਕ ਸ਼ਹਿਰਾਂ ਵਿਚ ਜਾਣ ਦੀ ਥਾਂ ਪਿੰਡਾਂ ਵਿਚ ਰਹਿਣ 'ਤੇ ਮਾਣ ਮਹਿਸੂਸ ਕਰਨਗੇ।   ਸ੍ਰ. ਬਾਜਵਾ ਨੇ ਕਿਹਾ ਕਿ ਇਸ ਮੁਹਿੰਮ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਪੰਚਾਇਤਾਂ ਆਪਣੇ-ਆਪਣੇ ਪਿੰਡਾਂ ਵਿੱਚ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪੂਰਾ ਕਰ ਰਹੀਆਂ ਹਨ ਜਦੋਂ ਕਿ ਪੇਂਡੂ ਅਤੇ ਪੰਚਾਇਤ ਵਿਭਾਗ ਕੇਵਲ ਇੰਜੀਨੀਅਰ ਮੁਹੱਈਆ ਕਰਵਾ ਰਿਹਾ ਹੈ।ਸ੍ਰ. ਬਾਜਵਾ ਵੱਲੋਂ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸੇ ਵੀ ਪਿੰਡ ਨਾਲ ਕੋਈ ਪੱਖਪਾਤ ਨਹੀਂ ਹੋ ਰਿਹਾ ਹੈ ਅਤੇ ਰਾਜ ਦੇ ਲੱਗਭਗ ਹਰ ਪਿੰਡ ਵਿੱਚ ਕੋਈ ਨਾ ਕੋਈ  ਵਿਕਾਸ ਕਾਰਜ ਚੱਲ ਰਹੇ ਹਨ।ਉਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਰਾਜ ਵਿੱਚ ਭਾਜਪਾ ਨੇਤਾਵਾਂ ਦੇ ਘਿਰਾਓ 'ਤੇ ਕਿਸਾਨਾਂ ਨੂੰ ਹਿੰਸਾ ਨਾ ਕਰਕੇ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਸ੍ਰ. ਬਾਜਵਾ ਵੱਲੋਂ 'ਰੇਲ ਰੋਕੋ' ਅੰਦੋਲਨ ਸਬੰਧੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੇਲ ਗੱਡੀਆਂ ਨੂੰ ਰੋਕਣ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਜੋ ਕਿ ਖੇਤੀ ਬਚਾਉਣ ਦੇ ਨਾਮ 'ਤੇ ਨੁਕਸਾਨ ਦਾ ਕਾਰਨ ਬਣ ਸਕਦਾ ਹੈ ਕਿਉਂਕਿ ਰੇਲ ਗੱਡੀਆਂ ਰੋਕਣ ਨਾਲ ਜਿੱਥੇ ਖਾਦ ਪਦਾਰਥਾਂ ਦੀ ਸਪਲਾਈ ਠੱਪ ਹੋ ਰਹੀ ਹੈ ਨਾਲ ਹੀ ਬਿਜਲੀ ਦੀ ਘਾਟ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।ਇਸ ਮੌਕੇ ਸ੍ਰ. ਤ੍ਰਿਪਤ ਰਾਜਿੰਦਰ ਬਾਜਵਾ ਵੱਲੋ ਕੁਝ ਸਰਪੰਚਾਂ ਨੂੰ ਵੀ ਬੁਲਾਇਆ ਗਿਆ, ਜਿਨ੍ਹਾਂ ਨੇ ਪਿੰਡਾਂ ਦੇ ਵਿਕਾਸ ਸਬੰਧੀ ਗਰਾਂਟਾਂ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਪਾਰਦਰਸ਼ੀ ਢੰਗ ਨਾਲ ਗਰਾਂਟਾਂ ਖਰਚਣ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ.ਯਾਦਵਿੰਦਰ ਸਿੰਘ ਜੰਡਿਆਲੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਵਾਈਸ ਚੇਅਰਮੈਨ ਪੇਡਾ ਸ੍ਰ. ਕਰਨ ਵੜਿੰਗ, ਐਸ.ਡੀ.ਐਮ.(ਵੈਸਟ) ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੀ ਹਾਜ਼ਰ ਸਨ।

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Smart Village Campaign #SmartVillageCampaign , Ludhiana , Captain Sandeep Singh Sandhu , Kuldeep Singh Vaid , Sanjay Talwar , Mayor Balkar Singh Sandhu , Varinder Kumar Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD