Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ 'ਤੇ ਦਬਾਅ ਪਾਉਣ ਦਾ ਅਹਿਦ

'ਆਪਣੀ ਜ਼ਿੰਦਗੀ ਦੇ ਹਰੇਕ ਦਿਨ ਮੈਂ ਪੰਜਾਬ ਤੇ ਇਸ ਦੇ ਲੋਕਾਂ ਲਈ ਲੜਾਂਗਾ', ਮੁੱਖ ਮੰਤਰੀ ਦਾ ਐਲਾਨ

Web Admin

Web Admin

5 Dariya News

ਚੰਡੀਗੜ੍ਹ , 17 Oct 2020

Last updated on: Oct 17, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਠੋਸ ਰੂਪ ਵਿੱਚ ਟਾਕਰਾ ਕੀਤਾ ਜਾਵੇ।ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਦਾ ਮੁਕਾਬਲਾ ਕਰਨ ਅਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਉਨ੍ਹਾਂ ਦੀ ਬਾਕੀ ਰਹਿੰਦੀ ਜ਼ਿੰਦਗੀ ਦਾ ਹਰੇਕ ਦਿਨ ਪੰਜਾਬ ਦੀ ਮੁੜ ਸੁਰਜੀਤੀ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਐਲਾਨ ਕੀਤਾ, ''ਜਿੰਨਾ ਸਮਾਂ ਮੇਰੇ ਕੋਲ ਬਚਿਆ ਹੈ, ਮੈਂ ਕਿਸਾਨਾਂ ਅਤੇ ਸੂਬੇ ਦੇ ਹਰੇਕ ਹੋਰਨਾਂ ਵਰਗ ਦੇ ਲੋਕਾਂ ਲਈ ਲੜਦਾ ਰਹਾਂਗਾ।''ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਨੂੰ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਅਤੇ ਪੰਜਾਬ ਦੇ ਭਵਿੱਖ ਉਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਆਪਣੀ ਸਰਕਾਰ ਵੱਲੋਂ ਇਹ ਐਲਾਨ ਵੀ ਕੀਤਾ ਕਿ ਲੰਬੇ ਸਮੇਂ ਤੋਂ ਲਾਲ ਡੋਰੇ ਦੀ ਜ਼ਮੀਨ ਵਿੱਚ ਰਹਿੰਦੇ ਆ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਮਕਸਦ ਲਈ ਛੇਤੀ ਹੀ ਮਿਸ਼ਨ 'ਲਾਲ ਲਕੀਰ' ਸ਼ੁਰੂ ਕੀਤਾ ਜਾਵੇਗਾ ਅਤੇ ਵਸਨੀਕਾਂ ਨੂੰ ਉਨ੍ਹਾਂ ਦੀ ਮਾਲਕੀ ਵਾਲੀਆਂ ਰਿਹਾਇਸ਼ੀ ਜਾਇਦਾਦਾਂ ਲਈ 'ਸਨਦ'/ਪ੍ਰਮਾਣ ਪੱਤਰ ਦਿੱਤੇ ਜਾਣਗੇ।ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਵਾਲੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਸੀ ਪਰ ਹੁਣ ਇਹ ਆਵਾਜ਼ ਪੰਜਾਬ ਵਿਧਾਨ ਸਭਾ ਅਤੇ ਮੁਲਕ ਦੇ ਹਰੇਕ ਹਿੱਸੇ ਵਿੱਚ ਉਦੋਂ ਤੱਕ ਗੂੰਜੇਗੀ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਨਹੀਂ ਹੋ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਸਨ ਤਾਂ ਫੇਰ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਸਭਾ ਤੇ ਰਾਜ ਸਭਾ ਵਿੱਚ ਇਨ੍ਹਾਂ ਉਤੇ ਬਹਿਸ ਦੀ ਇਜ਼ਾਜਤ ਕਿਉਂ ਨਹੀਂ ਦਿੱਤੀ?

ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਵਰਚੁਅਲ ਆਗਾਜ਼ ਕਰਦਿਆਂ ਕਾਂਗਰਸੀ ਸੰਸਦ ਮੈਂਬਰ ਨੇ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ ਪੰਚਾਇਤਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਇਨ੍ਹਾਂ ਨਵੇਂ ਕਾਨੂੰਨਾਂ ਖਿਲਾਫ ਜੰਗ ਵਿੱਚ ਹਮਾਇਤ ਕਰੇਗੀ। ਇਸ ਮੌਕੇ ਪੰਜਾਬ ਦੇ ਪਿੰਡਾਂ ਦੀਆਂ ਸਮੁੱਚੀਆਂ ਦੇ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ।ਖੇਤੀ ਕਾਨੂੰਨਾਂ ਨੂੰ ਭਾਜਪਾ ਵੱਲੋਂ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਉਤੇ ਵਹਿਸ਼ੀਆਨਾ ਹਮਲਾ ਕਰਾਰ ਦਿੰਦੇ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਉਤੇ ਅਜਿਹੇ ਗੈਰ-ਸੰਵਿਧਾਨਕ ਅਤੇ ਬਿਨਾਂ ਕਿਸੇ ਯੋਜਨਾਬੰਦੀ ਦੇ ਤਿਆਰ ਕੀਤੇ ਬਿੱਲਾਂ ਰਾਹੀਂ ਹਮਲਾ ਕੀਤਾ ਗਿਆ ਗਿਆ ਹੈ ਅਤੇ ਇਸ ਦੀ ਪੀੜ ਹਰੇਕ ਕਿਸਾਨ ਅਤੇ ਮਜ਼ਦੂਰ ਹੰਢਾ ਰਿਹਾ ਹੈ।ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਗੂ ਨੇ ਬਿਲਕੁਲ ਉਪਰਲੇ ਪੱਧਰ ਤੋਂ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਅਜਿਹੇ ਕਾਨੂੰਨ ਦੇਸ਼ ਉਤੇ ਥੋਪਣ ਲਈ ਭਾਜਪਾ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਦਰਮਿਆਨ ਫਰਕ ਇਹ ਹੈ ਕਿ ਭਾਜਪਾ ਵੱਲੋਂ ਸਿਰਫ ਇਮਾਰਤ ਉਸਾਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਜੜ੍ਹਾਂ ਨੂੰ ਵਿਸਾਰਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਵਾਲੀ ਜ਼ਮੀਨ ਹਰੇਕ ਪਿੰਡ ਦੀ ਜੜ੍ਹ ਹੈ ਅਤੇ ਇਹ ਐਲਾਨ ਕੀਤਾ ਕਿ ਕਾਂਗਰਸ ਕਦੇ ਵੀ ਅਜਿਹੇ ਢੰਗ ਨਾਲ ਭਾਰਤ ਦੀਆਂ ਜੜ੍ਹਾਂ ਨੂੰ ਖੋਰਾ ਲਾਇਆ ਜਾਣਾ ਬਰਦਾਸ਼ਤ ਨਹੀਂ ਕਰੇਗੀ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਬੀਤੇ ਸਮੇਂ ਦੌਰਾਨ ਲਏ ਗਏ ਫੈਸਲਿਆਂ ਕਰਕੇ ਅਰਥਚਾਰੇ ਦੇ ਪੂਰਨ ਤੌਰ ਉਤੇ ਨਿਘਾਰ ਵਿੱਚ ਚਲੇ ਜਾਣ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਨਾਲ ਵੱਡੇ ਪੱਧਰ ਉਤੇ ਬੇਰੋਜ਼ਗਾਰੀ ਵਧੀ ਹੈ। ਕਾਂਗਰਸੀ ਆਗੂ ਨੇ ਇਸ ਗੱਲ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜੇ ਹਨ।ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਖੇਤੀ ਕਾਨੂੰਨਾਂ ਸਬੰਧੀ ਭਾਜਪਾ ਉਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਖਤਮ ਕਰਨ ਲਈ ਵਜੂਦ ਵਿੱਚ ਲਿਆਂਦੇ ਗਏ ਹਨ ਅਤੇ ਸੂਬਾ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਹਰ ਕਦਮ ਚੁੱਕੇਗੀ।

 

Tags: Rahul Gandhi , Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Smart Village Campaign #SmartVillageCampaign

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD