Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਰਾਲੀ ਸਾੜਨ ਤੋਂ ਰੋਕਣ ਲਈ ਪਿੰਡ ਖਹਿਰਾ ਬੇਟ ਤੋਂ ਮੁਹਿੰਮ ਦਾ ਆਗਾਜ਼

ਚੇਅਰਮੈਨ ਪੀ.ਪੀ.ਸੀ.ਬੀ. ਅਤੇ ਡਿਪਟੀ ਕਮਿਸ਼ਨਰ ਵੱਲੋਂ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

Web Admin

Web Admin

5 Dariya News

ਲੁਧਿਆਣਾ , 17 Oct 2020

Last updated on: Oct 17, 2020, 00:00 IST

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐਸ. ਐਸ. ਮਰਵਾਹਾ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਸਾਫ ਸੁੱਥਰਾ ਬਣਾਈ ਰੱਖਣ ਲਈ ਇੱਕ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਖ਼ਾਸਕਰ ਚਲ ਰਹੇ ਕੋਵੀਡ ਮਹਾਂਮਾਰੀ ਦੇ ਦੌਰ ਵਿੱਚ।ਚੇਅਰਮੈਨ ਪੀ.ਪੀ.ਸੀ.ਬੀ. ਪ੍ਰੋਫੈਸਰ ਮਰਵਾਹਾ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ  ਇਕ ਵਿਸ਼ੇਸ਼ ਸੁਨੇਹਾ ਦਰਸਾਉਂਦਾ ''ਪਰਾਲੀ ਨੂੰ ਕਦੇ ਨਾ ਜਲਾਓ, ਵਾਤਾਵਰਣ ਨੂੰ ਸਾਫ ਸੁਥਰਾ ਬਣਾਓ'' ਸਲੋਗਨ ਬਰੋਸ਼ਰ ਲਾਂਚ ਕੀਤਾ ਗਿਆ ਜੋ ਸ਼ਹਿਰ ਦੇ ਵਕੀਲ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਸ੍ਰੀ ਸੰਦੀਪ ਬਹਿਲ (ਐਸ.ਈ), ਐਸ.ਐਸ.ਮਠਾੜੂ(ਐਕਸੀਅਨ), ਪੀ.ਪੀ.ਸੀ.ਬੀ. ਅਧਿਕਾਰੀ ਅਤੇ ਪਿੰਡ ਖਹਿਰਾ ਬੇਟ ਜ਼ਿਲ੍ਹਾ ਲੁਧਿਆਣਾ ਦੇ ਸਰਪੰਚ ਅਤੇ ਕਈ ਕਿਸਾਨ ਵੀ ਹਾਜ਼ਰ ਸਨ।ਚੇਅਰਮੈਨ ਪ੍ਰੋ: ਮਰਵਾਹਾ ਨੇ ਪਿੰਡ ਖਹਿਰਾ ਬੇਟ ਵਿਖੇ ਪਿੰਡ ਵਾਸੀਆਂ/ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਦੇ ਅਧਿਕਾਰੀਆਂ ਵੱਲੋਂ ਪਰਾਲੀ ਸਾੜਨ ਤੇ ਰੋਕ ਲਗਾਈ ਗਈ ਹੈ, ਅਜੇ ਵੀ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਤਿਆਰ ਪਈ ਫਸਲ ਨੂੰ ਅੱਗ ਲੱਗਣ ਕਾਰਨ ਖੇਤਾਂ ਵਿੱਚ ਅੱਗ ਲੱਗਣ ਕਾਰਨ ਨੁਕਸਾਨ ਹੋਇਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣਾ ਸਮੇਂ ਦੀ ਲੋੜ ਹੈ ਤਾਂ ਜੋ ਸਾਫ਼ ਵਾਤਾਵਰਣ ਬਣਾਈ ਰੱਖਿਆ ਜਾ ਸਕੇ।ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਰੋਕ ਲਗਾਉਣ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਪੱਕੀਆਂ ਫਸਲਾਂ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।ਲੁਧਿਆਣਾ ਦੇ ਵਕੀਲ ਹਰਪ੍ਰੀਤ ਸੰਧੂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਟਿਊਬਵੈਲਾਂ ਨੂੰ ਬਿਜਲੀ ਸਪਲਾਈ ਕੱਟਣ ਤੋਂ ਲੈ ਕੇ ਭਾਰੀ ਜੁ਼ਰਮਾਨੇ ਅਤੇ ਸਖ਼ਤ ਸਜਾਵਾਂ ਵੀ ਭੁਗਤਣੀਆਂ ਪੈ ਸਕਦੀਆਂ ਹਨ।

 

Tags: DC Ludhiana , Varinder Sharma , Varinder Kumar Sharma , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD