Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਪੰਜਾਬ ਤੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨੇ ਪਿੰਡਾਂ ਵਿੱਚ ਵਿਕਾਸ ਲਈ ਸਮਾਰਟ ਵਿਲੇਜ ਸਕੀਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

ਵਿਧਾਇਕ ਪਿੰਕੀ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਵੀਡੀਓ ਕਾਂਨਫਰੰਸ ਰਾਹੀਂ ਸਮਾਰਟ ਵਿਲੇਜ ਸਕੀਮ ਦੇ ਉਦਘਾਟਨੀ ਸਮਾਰੋਹ ਵਿੱਚ ਲਿਆ ਹਿੱਸਾ

Web Admin

Web Admin

5 Dariya News

ਫਿਰੋਜ਼ਪੁਰ , 17 Oct 2020

Last updated on: Oct 17, 2020, 00:00 IST

ਪੰਜਾਬ ਸਰਕਾਰ ਦੀ ਸਮਾਰਟ ਵਿਲੇਜ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਸਮੇਤ ਹੋਰ ਅਧਿਕਾਰੀਆਂ ਨੇ ਵੀਡੀਓ ਕਾਂਨਫਰੰਸ ਰਾਹੀਂ ਹਿੱਸਾ ਲਿਆ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਸਕੀਮ ਤਹਿਤ ਪਹਿਲੇ ਫੇਜ ਵਿਚ 8.50 ਕਰੋੜ ਦੀ ਲਾਗਤ ਨਾਲ ਪਿੰਡਾਂ ਵਿੱਚ ਕੰਮ ਕਰਵਾਏ ਗਏ ਸਨ ਅਤੇ ਹੁਣ ਦੂਜੇ ਫੇਜ ਵਿਚ ਪੂਰੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ 2700 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਜਾਣੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਸਮਝਦੇ ਹੋਏ ਕੰਮ ਕਰਵਾਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਦੂਜੇ ਪੜਾਅ ਅਧੀਨ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਜੋ ਕੁਝ ਪਿੰਡਾਂ ਦੇ ਲੋਕ ਕਹਿਣਗੇ ਉਹ ਕੰਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਤਹਿਤ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਪਿੰਡਾਂ ਦੇ ਲੋਕਾਂ ਦੇ ਦੱਸਣ ਅਨੁਸਾਰ ਸਾਰੇ ਕੰਮ ਕਰਵਾਏ ਜਾਣਗੇ। ਵਿਧਾਇਕ ਪਿੰਕੀ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਫੰਡਾਂ ਤਹਿਤ ਪਿੰਡਾਂ ਵਿਚ ਸੀਵਰੇਜ ਸਿਸਟਮ, ਵਾਟਰ ਸਪਲਾਈ, ਇੰਟਰਲੋਕ ਟਾਈਲਾਂ, ਸੋਲਰ/ਐਲਈਡੀ ਲਾਈਟ ਆਦਿ ਸਮੇਤ ਸਾਰੇ ਕੰਮ ਕਰਵਾਏ ਜਾਣਗੇ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਏ ਜਾਣਗੇ ਅਤੇ ਸਮੇਂ ਸਿਰ ਪੂਰੇ ਕਰਵਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ, ਐਸਡੀਐਮ ਅਮਿੱਤ ਗੁਪਤਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Smart Village Campaign #SmartVillageCampaign , Smart Villages scheme , #SmartVillagesscheme , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD