Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਰਟ ਵਿਲੇਜ਼ ਮੁਹਿੰਮ ਦਾ ਮੁੱਖ ਮਕਸਦ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ : ਬੀ.ਸ੍ਰੀਨਿਵਾਸਨ

161.28 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲੇ ਦੇ 37 ਪਿੰਡਾਂ ਦੀ ਬਦਲੇਗੀ ਨੁਹਾਰ

Web Admin

Web Admin

5 Dariya News

ਬਠਿੰਡਾ , 17 Oct 2020

Last updated on: Oct 17, 2020, 00:00 IST

ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ਼ ਮੁਹਿੰਮ ਦਾ ਮੁੱਖ ਮਕਸਦ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਕੇ ਪਿੰਡਾਂ ਦੀ ਨੁਹਾਰ ਨੂੰ ਬਦਲਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਤੇ ਕਾਂਗਰਸੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਦਿੱਲੀ ਤੋਂ ਵਰਚੂਅਲ ਮੌਜੂਦਗੀ ਵਿੱਚ ਸੂਬਾ ਪੱਧਰ 'ਤੇ ਸਮਾਰਟ ਵਿਲੇਜ਼ ਮੁਹਿੰਮ ਫੇਜ਼-2 ਦੀ ਸ਼ੁਰੂਆਤ ਦੇ ਸਬੰਧ ਵਿੱਚ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਰਚੂਅਲ ਮੀਟਿੰਗ ਉਪਰੰਤ ਦਿੱਤੀ। ਇਸ ਦੌਰਾਨ ਇਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ.ਅਗਰਵਾਲ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਗਿੱਲ ਤੇ ਜ਼ਿਲਾ ਪ੍ਰਸ਼ੀਦ ਦੇ ਚੇਅਰਪ੍ਰਸਨ ਮੈਡਮ ਮਨਜੀਤ ਕੌਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਵਿਲੇਜ਼ ਮੁਹਿੰਮ ਫ਼ੇਜ਼-2 ਤਹਿਤ ਇਸ ਪ੍ਰੋਜੈਕਟ ਅਧੀਨ 161.28 ਕਰੋੜ ਰੁਪਏ ਖ਼ਰਚ ਕਰਕੇ ਜ਼ਿਲੇ ਦੇ 37 ਪਿੰਡਾਂ ਵਿਚ ਵੱਖ-ਵੱਖ ਤਰਾਂ ਦੇ 2618 ਵਿਕਾਸ ਕਾਰਜ ਕਰਵਾਏ ਜਾਣੇ ਹਨ। ਉਨਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਸਮਾਰਟ ਵਿਲੇਜ਼ ਮੁਹਿੰਮ ਫੇਜ਼-1 ਅਧੀਨ ਹੁਣ ਤੱਕ ਜ਼ਿਲੇ ਵਿੱਚ ਵੱਖ-ਵੱਖ ਪਿੰਡਾਂ ਵਿੱਚ 46.00 ਕਰੋੜ ਰੁਪਏ ਖ਼ਰਚ ਕਰਕੇ 1140 ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਤੇ 348 ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।ਸ਼੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਸੂਬਾ ਸਰਕਾਰ ਦੀ ਇੱਛਾ ਉਨਾਂ ਮਕਾਨ ਮਾਲਕਾਂ ਦੀ ਸਹਾਇਤਾ ਕਰਨ ਦੀ ਵੀ ਹੈ ਜੋ ਆਰਜੀ ਛੱਤਾਂ ਵਾਲੇ ਘਰਾਂ ਵਿੱਚ ਰਹਿ ਰਹੇ ਹਨ ਉਨਾਂ ਕਿਹਾ ਕਿ 'ਹਰ ਘਰ ਪੱਕੀ ਛੱਤ' ਦੇ ਇਰਾਦੇ ਨਾਲ ਪਿੰਡਾਂ ਦੇ ਗਰੀਬਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਉਨਾਂ ਇਹ ਵੀ ਦੱਸਿਆ ਕਿ ਅਜਿਹਾ ਕਰਦਿਆਂ ਟੀਚਾ ਸਮੂਹਿਕ ਵਿਕਾਸ ਦਾ ਹੋਵੇਗਾ ਤੇ ਮਿਸਾਲ ਦੇ ਤੌਰ 'ਤੇ ਇਨਾਂ ਪਰਿਵਾਰਾਂ ਵਿੱਚ ਮਹਿਲਾ ਮੁਖੀ ਪਰਿਵਾਰ, ਦਿਵਿਆਂਗ ਵਿਅਕਤੀਆਂ, ਸਖ਼ਤ ਬਿਮਾਰ ਵਿਅਕਤੀ, ਸ਼ਹੀਦਾਂ ਦੇ ਪਰਿਵਾਰ, ਅਨੁਸੂਚਿਤ ਜਾਤੀਆਂ ਆਦਿ ਨੂੰ ਸ਼ਾਮਲ ਕੀਤਾ ਜਾਵੇਗਾ । ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਛੱਪੜਾਂ ਦੀ ਸਫਾਈ, ਸਟਰੀਟ ਲਾਈਟਾਂ, ਪਾਰਕ, ਜਿਮਨੇਜੀਅਮ, ਕਮਿਊਨਿਟੀ ਹਾਲਜ਼, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਸੈਂਟਰ, ਸਮਾਰਟ ਸਕੂਲ ਅਤੇ ਰਹਿੰਦ-ਖੂੰਹਦ ਦਾ ਪ੍ਰਬੰਧਨ ਵਰਗੇ ਮੁੱਖ ਖੇਤਰਾਂ ਨੂੰ ਤਰਜੀਹ ਦਿੱਤੀ ਗਈ ਤਾਂ ਕਿ ਯੋਗ ਵਾਤਾਵਰਣ ਮੁਹੱਈਆ ਕਰਵਾ ਕੇ ਪੰਜਾਬ ਦੇ ਪਿੰਡਾਂ ਨੂੰ ਸਵੈ-ਸਥਿਰ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2020-21 ਲਈ ਜ਼ਿਲੇ ਦੇ ਪੇਂਡੂ ਇਲਾਕਿਆਂ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਲਈ ਸਟੇਡੀਅਮ ਬਣਾਏ ਜਾ ਰਹੇ ਹਨ ਇਸ ਮੁਹਿੰਮ ਤਹਿਤ ਇਕ ਬਲਾਕ ਵਿੱਚ ਘੱਟੋ-ਘੱਟ ਪੰਜ ਸਟੇਡੀਅਮ ਬਣਾਉਣ ਦਾ ਟੀਚਾ ਹੈ। ਇਸ ਮੌਕੇ ਐਸ.ਐਸ.ਪੀ. ਸ. ਭੁਪਿੰਦਰ ਜੀਤ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ, ਜ਼ਿਲਾ ਪ੍ਰਸ਼ੀਦ ਦੇ ਵਾਇਸ ਚੇਅਰਮੈਨ ਸ. ਗੁਰਇੱਕਬਾਲ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Tags: DC Bathinda , Smart Village Campaign #SmartVillageCampaign , Smart Villages scheme , #SmartVillagesscheme , Ferozepur , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD