Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਡਿੰਪਾ ਤੇ ਰਾਣਾ ਗੁਰਜੀਤ ਸਿੰਘ ਵਲੋਂ 15 ਲੱਖ ਤੋਂ ਵੱਧ ਰੁਪੈ ਨਾਲ ਲੱਗਣ ਵਾਲੇ 650 ਫੁੱਟ ਡੂੰਘੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ

ਕਪੂਰਥਲਾ ਦੇ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ-ਰਾਣਾ ਗੁਰਜੀਤ ਸਿੰਘ

Web Admin

Web Admin

5 Dariya News

ਕਪੂਰਥਲਾ , 17 Oct 2020

Last updated on: Oct 17, 2020, 00:00 IST

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਪੂਰਥਲਾ ਸ਼ਹਿਰ ਦੇ ਵਿਕਾਸ ਲਈ 12 ਕਰੋੜ ਰੁਪੈ ਹੋਰ ਮਨਜ਼ੂਰ ਕੀਤੇ ਗਏ ਹਨ।ਦੋਹਾਂ ਆਗੂਆਂ ਵਲੋਂ ਅੱਜ ਸਥਾਨਕ ਮਾਡਲ ਟਾਊਨ ਵਿਖੇ 15 ਲੱਖ 35 ਹਜ਼ਾਰ ਰੁਪੈ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਕਾਸ ਕਾਰਜਾਂ ਲਈ ਸੜਕਾਂ, ਸੀਵਰੇਜ਼, ਪੀਣ ਵਾਲੇ ਪਾਣੀ ਸਬੰਧੀ ਸਾਰੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਸਾਲ ਦੇ ਅੰਤ ਤੱਕ ਇਨ੍ਹਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲ੍ਹੇ ਦੀ ਪਹਿਲ 'ਤੇ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਅੰਦਰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਟਿਊਬਵੈਲਾਂ ਦਾ ਡਿਜ਼ਾਇਨ ਬਦਲਿਆ ਗਿਆ ਹੈ, ਜਿਸ ਤਹਿਤ ਪਹਿਲਾਂ ਵਾਂਗ 250 ਫੁੱਟ ਦੇ ਬੋਰ ਦੀ ਥਾਂ ਹੁਣ 650 ਫੁੱਟ ਡੂੰਘਾ ਬੋਰ ਕਰਕੇ ਮੋਟਰ ਵੀ ਉਨੀਂ ਹੀ ਡੂੰਘਾਈ 'ਤੇ ਪਾਈ ਜਾਵੇਗੀ।ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ 10 ਸਾਲ ਦੇ ਕਾਰਜਕਾਲ ਦੌਰਾਨ ਦੁਆਬਾ ਖੇਤਰ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ ਗਿਆ ਸੀ, ਜਦਕਿ ਵਰਤਮਾਨ ਕਾਂਗਰਸ ਸਰਕਾਰ ਵਲੋਂ ਅਗਲੇ ਵਰ੍ਹੇ ਨੂੰ ਵਿਕਾਸ ਸਾਲ ਵਜੋਂ ਮਨਾਉਣ ਦੇ ਮਕਸਦ ਤਹਿਤ ਕਪੂਰਥਲਾ ਅੰਦਰ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਕਰਤਾਰਪੁਰ ਬਾਈਪਾਸ ਰੋਡ ਜੋ ਕਿ ਅੱਗੋਂ ਪੀਰ ਚੌਧਰੀ ਤੱਕ ਜਾਵੇਗੀ , ਸਬੰਧੀ ਮਨਜ਼ੂਰੀ ਲਈ ਕੇਸ ਭੇਜਿਆ ਗਿਆ ਹੈ, ਜਿਸ ਉੱਪਰ ਲਗਭਗ ਇਕ ਕਰੋੜ ਰੁਪੈ ਦੀ ਲਾਗਤ ਆਵੇਗੀ।ਇਸ ਮੌਕੇ ਸੰਸਦ ਮੈਂਬਰ ਵਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਮਾਡਲ ਟਾਊਨ ਵਿਖੇ 50 ਸੋਲਰ ਲਾਇਟਾਂ ਲਈ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਗਿਆ।ਇਸ ਮੌਕੇ ਮਨੋਜ ਭਸੀਨ ਚੇਅਰਮੈਨ, ਵਿਕਾਸ ਸ਼ਰਮਾ, ਵਿਨੋਦ ਸੂਦ, ਅਮਰਜੀਤ ਸਿੰਘ ਸੈਦੋਵਾਲ ਨਰਿੰਦਰ ਮਨਸੂ, ਤਰਲੋਚਨ ਸਿੰਘ ਹਾਜਰ ਸਨ ।

 

 

Tags: Rana Gurjit Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala , Smart Village Campaign #SmartVillageCampaign , Smart Villages scheme , #SmartVillagesscheme , Jasbir Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD