Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰੀ ਕ੍ਰਾਂਤੀ ਵਾਂਗ ਹੀ ਸਮਾਰਟ ਵਿਲੇਜ਼ ਯੋਜਨਾ ਪਿੰਡਾਂ ਦੀ ਨੁਹਾਰ ਬਦਲੇਗੀ : ਰਾਣਾ ਗੁਰਜੀਤ ਸਿੰਘ

ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਭਾਣੋਲੰਗਾ ਵਿਖੇ ਵਿਕਾਸ ਕੰਮਾਂ ਦੀ ਸ਼ੁਰੂਆਤ

Web Admin

Web Admin

5 Dariya News

ਕਪੂਰਥਲਾ , 17 Oct 2020

Last updated on: Oct 17, 2020, 00:00 IST

ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸਮਾਰਟ ਵਿਲੇਜ਼' ਯੋਜਨਾ 1967=68 ਦੀ ਹਰੀ ਕ੍ਰਾਂਤੀ ਵਾਂਗ ਹੀ ਪਿੰਡਾਂ ਦੀ ਕਾਇਆ ਕਲਪ ਕਰ ਦੇਵੇਗੀ , ਜਿਸ ਤਹਿਤ ਸਮੇਂ ਦੀ ਲੋੜ ਅਨੁਸਾਰ ਪਿੰਡਾਂ ਅੰਦਰ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਕੇ ਸ਼ਹਿਰਾਂ ਦੇ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਨਾਲ ਪਿੰਡਾਂ ਅੰਦਰ ਬਿਜਲੀ ਤੇ ਸਿੰਚਾਈ ਦੀ ਵਿਵਸਥਾ ਹੋਈ ਸੀ ਜਦਕਿ ਹੁਣ ਪਿੰਡਾਂ ਅੰਦਰ ਸ਼ਹਿਰਾਂ ਵਾਂਗ ਰਹਿਣ-ਸਹਿਣ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਅੱਜ ਪਿੰਡ ਭਾਣੋਲੰਙਾ ਵਿਖੇ ਕਪੂਰਥਲਾ ਜਿਲੇ ਦੇ 62 ਪਿੰਡਾਂ ਅੰਦਰ ਵਿਕਾਸ ਕੰਮਾਂ ਦੀ ਆਨਲਾਇਨ ਰਸਮੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਸੰਸਦ ਮੈਂਬਰ ਤੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਵਲੋਂ ਕਰਨ ਸਬੰਧੀ ਸਮਾਗਮ ਦੌਰਾਨ ਸ਼ਿਰਕਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਕਪੂਰਥਲਾ ਬਲਾਕ ਅੰਦਰ 85 ਪਿੰਡਾਂ ਅੰਦਰ 15.60 ਕਰੋੜ ਰੁਪਏ ਦੀ ਲਾਗਤ ਨਾਲ 391 ਕੰਮ ਕੀਤੇ ਜਾਣਗੇ। ਇਸ ਤੋਂ ਇਲਾਵਾ ਹਲਕੇ ਦੇ ਢਿਲਵਾਂ ਬਲਾਕ ਅੰਦਰ 2.46 ਕਰੋੜ ਰੁਪਏ ਨਾਲ 52 ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ ।ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਦੂਰਅੰਦੇਸ਼ ਸੋਚ ਨਾਲ ਸਮਾਰਟ ਵਿਲੇਜ਼ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਿੰਡਾਂ ਅੰਦਰ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤਹਿਤ ਮੁੱਖ ਤੌਰ 'ਤੇ ਪੀਣ ਵਾਲਾ ਪਾਣੀ, ਸੀਵਰੇਜ਼, ਸਟਰੀਟ ਲਾਇਟਾਂ, ਪੱਕੀਆਂ ਗਲੀਆਂ ਤੇ ਨਾਲੀਆਂ , ਖੇਡ ਸਟੇਡੀਅਮ ਮੁੱਖ ਹਨ।ਉਨਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਫੰਡਾਂ ਦੀ ਪੂਰੀ ਪਾਰਦਰਸ਼ਤਾ ਨਾਲ ਕਰਨ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਪਿੰਡਾਂ ਅੰਦਰ ਚੱਲ ਰਹੇ ਕੰਮਾਂ ਦੀ ਗੁਣਵੱਤਾ ਤੇ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਉਣ ਲਈ ਨਿੱਜੀ ਤੌਰ 'ਤੇ ਨਿਗਰਾਨੀ ਕਰਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ ਨੇ ਕਿਹਾ ਕਿ ਕਪੂਰਥਲਾ ਬਲਾਕ ਦੇ ਪਿੰਡਾਂ ਅਲਾਦੀਨਪੁਰ, ਭਵਾਨੀਪੁਰ, ਬਿਸ਼ਨਪੁਰ, ਭਾਣੋਲੰਗਾ, ਪਰਵੇਜ਼ ਨਗਰ, ਸੈਦੋਵਾਲ, ਖੀਰਾਂਵਾਲੀ, ਖਾਲੂ, ਦੂਲੋਵਾਲ, ਬਸਤੀ ਡੋਗਰਾਂਵਾਲ, ਲੱਖਣ ਕਲਾਂ, ਜਵਾਲਪੁਰ, ਕਾਹਲਵਾਂ, ਢੁੱਡੀਆਂਵਾਲ, ਕੜਾਲ ਕਲਾਂ ਵਿਚ ਅੱਜ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੌਕੇ ਵਿਸ਼ੇਸ ਤੌਰ 'ਤੇ ਡੀ.ਐਸ.ਪੀ. ਸੁਰਿੰਦਰ ਕੁਮਾਰ, ਮਨੋਜ ਭਸੀਨ ਚੇਅਰਮੈਨ ਨਗਰ ਸੁਧਾਰ ਟਰੱਸਟ ਨਰਿੰਦਰ ਮਨਸੂ, ਅਮਰਜੀਤ ਸੈਦੋਵਾਲ, ਵਿਕਾਸ ਸੋਨੀ, ਸਰਪੰਚ ਰਸ਼ਪਾਲ ਸਿੰਘ ਤੇ ਮੈਂਬਰ ਪੰਚਾਇਤਾਂ ਤੋਂ ਇਲਾਵਾ ਇਲਾਕੇ ਦੇ ਮੋਹਤਬਾਰ ਆਗੂ ਹਾਜ਼ਰ ਸਨ।

 

Tags: Rana Gurjit Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD