Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

'ਸਮਾਰਟ ਵਿਲੇਜ਼' ਯੋਜਨਾ ਪਿੰਡਾਂ ਤੋਂ ਸ਼ਹਿਰੀ ਖੇਤਰਾਂ ਵੱਲ ਪਲਾਇਨ ਰੋਕਣ ਵਿਚ ਸਹਾਈ ਹੋਵੇਗੀ- ਜਸਬੀਰ ਸਿੰਘ ਡਿੰਪਾ

ਮੁੱਖ ਮੰਤਰੀ ਤੇ ਰਾਹੁਲ ਗਾਂਧੀ ਵਲੋਂ ਦੂਜੇ ਪੜਾਅ ਤਹਿਤ ਕਪੂਰਥਲੇ ਦੇ 62 ਪਿੰਡਾਂ ਅੰਦਰ ਵਿਕਾਸ ਕੰਮਾਂ ਦੀ ਸ਼ੁਰੂਆਤ

Web Admin

Web Admin

5 Dariya News

ਕਪੂਰਥਲਾ , 17 Oct 2020

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਵੀ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਸ਼ੁਰੂ ਕੀਤੀ 'ਸਮਾਰਟ ਵਿਲੇਜ਼' ਮੁਹਿੰਮ ਨਾਲ ਪਿੰਡਾਂ ਵਿਚ ਵੀ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਹੋਣਗੀਆਂ ਜਿਸਦੇ ਨਤੀਜੇ ਵਜੋਂ ਪਿੰਡਾਂ ਤੋਂ ਸ਼ਹਿਰਾਂ ਵੱਲ ਨੂੰ ਪਲਾਇਨ ਦੀ ਰਫਤਾਰ ਮੱਠੀ ਕਰਨ ਵਿਚ ਸਫਲਤਾ ਮਿਲੇਗੀ।ਉਹ ਅੱਜ ਸਥਾਨਕ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸਮਾਰਟ ਵਿਲੇਜ਼ ਮੁਹਿੰਮ ਦੇ ਦੂਜੇ ਪੜਾਅ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਸੰਸਦ ਮੈਂਬਰ ਤੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਵਲੋਂ ਆਨਲਾਇਨ ਸ਼ੁਰੂਆਤ ਕਰਨ ਸਬੰਧੀ ਸਮਾਗਮ ਵਿਚ ਪੁੱਜੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ ਐਸ ਪੀ ਜਸਪ੍ਰੀਤ ਸਿੰਘ ਸਿੱਧੂ ਵਲੋਂ ਵੀ ਸ਼ਿਰਕਤ ਕੀਤੀ ਗਈ, ਜਿਸ ਦੌਰਾਨ ਜਿਲ੍ਹੇ ਦੇ 62 ਪਿੰਡਾਂ ਅੰਦਰ ਵਿਕਾਸ ਕੰਮਾਂ ਦੀ ਆਨਲਾਇਨ ਸ਼ੁਰੂਆਤ ਕੀਤੀ ਗਈ।ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਸ 2733 ਕਰੋੜ ਰੁਪੈ ਦੀ ਯੋਜਨਾ ਨਾਲ ਪਿੰਡਾਂ ਅੰਦਰ ਪੀਣ ਵਾਲੇ ਪਾਣੀ, ਸੀਵਰੇਜ਼, ਗਲੀਆਂ ਨਾਲੀਆਂ, ਸਟਰੀਟ ਲਾਇਟਾਂ ਤੇ ਖੇਡ ਸਟੇਡੀਅਮ ਬਣਾਉਣ ਨਾਲ ਬੁਨਿਆਦੀ ਢਾਂਚੇ ਨੂੰ 100 ਫੀਸਦੀ ਵਿਕਸਤ ਕੀਤਾ ਜਾ ਸਕੇਗਾ। 

ਇਸ ਤੋਂ ਪਹਿਲਾਂ ਲਗਭਗ 873 ਕਰੋੜ ਰੁਪੈ ਨਾਲ ਪਹਿਲੇ ਪੜਾਅ ਤਹਿਤ ਜਿਲੇ ਦੇ ਹਰ ਬਲਾਕ ਅੰਦਰ 5-5 ਖੇਡ ਸਟੇਡੀਅਮ ਬਣਾਏ ਜਾਣ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਗਲੇ ਇਕ ਸਾਲ ਅੰਦਰ ਸਮਾਰਟ ਵਿਲੇਜ਼ ਯੋਜਨਾ ਦੇ ਦੂਜੇ ਪੜਾਅ ਨੂੰ ਮੁਕੰਮਲ ਕਰਕੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਤਹਿਤ ਸੰਚਾਰ ਵਿਵਸਥਾ, ਸਿਹਤ, ਮੋਬਾਇਲ ਕਲੀਨਿਕ ਆਦਿ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਸਮਾਰਟ ਵਿਲੇਜ਼ ਤਹਿਤ ਜਿਲੇ ਦੀਆਂ 546 ਪੰਚਾਇਤਾਂ ਨੂੰ ਬੁਨਿਆਦੀ ਸਹੂਲਤਾਂ ਲਈ 2297 ਪ੍ਰਾਜੈਕਟਾਂ ਵਾਸਤੇ 93.51 ਕਰੋੜ ਰੁਪੈ ਜਾਰੀ ਕੀਤੇ ਗਏ ਹਨ।ਅੱਜ ਜਿਨਾਂ 62 ਪਿੰਡਾਂ ਅੰਦਰ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ, ਉਨਾਂ ਵਿਚ ਨੂਰਪੁਰ ਲੁਬਾਣਾ, ਉੱਚਾ, ਸੈਫਲਾਬਾਦ, ਸੁਰਖਪੁਰ, ਰਮੀਦੀ, ਲੱਖਣ ਕੇ ਪੱਡੇ, ਹਮੀਰਾ, ਫੱਤੂਢੀਂਗਾ, ਭੰਡਾਲ ਬੇਟ, ਬੂਹ, ਅਲਾਦੀਨਪੁਰ, ਭਵਾਨੀਪੁਰ, ਬਿਸ਼ਨਪੁਰ, ਭਾਣੋਲੰਗਾ, ਪਰਵੇਜ਼ ਨਗਰ, ਸੈਦੋਵਾਲ, ਖੀਰਾਂਵਾਲੀ, ਖਾਲੂ, ਦੂਲੋਵਾਲ, ਬਸਤੀ ਡੋਗਰਾਂਵਾਲ, ਲੱਖਣ ਕਲਾਂ, ਜਵਾਲਪੁਰ, ਕਾਹਲਵਾਂ, ਢੁੱਡੀਆਂਵਾਲ, ਕੜਾਲ ਕਲਾਂ, ਦੁਆਦਪੁਰ, ਇਬਰਾਹਿਮਵਾਲ, ਜੈਦ, ਬਜਾਜ, ਭਦਾਸ, ਖੱਸਣ, ਰਾਏਪੁਰ ਅਰਾਈਆਂ, ਮਕਸੂਦਪੁਰ, ਬਾਗੜੀਆਂ, ਨੰਗਲ ਲੁਬਾਣਾ, ਦੰਦੂਪੁਰ, ਬੂਸੋਵਾਲ, ਡਡਵਿੰਡੀ, ਡੱਲਾ, ਡੇਰਾ ਸੈਂਦਾਂ, ਕਬੀਰਪੁਰ, ਦੀਪੇਵਾਲ, ਜਬੋਵਾਲ, ਹੈਬਤਪੁਰ, ਮਸੀਤਾਂ, ਜੱਬੋਸੁਧਾਰ, ਸਰਾਏ ਜੱਟਾਂ, ਡੌਲਾ, ਸ਼ਾਲਾਪੁਰ ਬੇਟ, ਜਾਰਜਪੁਰ, ਰਾਮਪੁਰ ਸੁੰਨੜਾਂ, ਚੱਕ ਪ੍ਰੇਮਾ, ਅਠੌਲੀ, ਖਲਵਾੜਾ, ਚਹੇੜੂ, ਚੱਕ ਹਕੀਮ, ਜਗਤਪੁਰ ਜੱਟਾਂ, ਰਾਵਲਪਿੰਡੀ, ਸਾਹਨੀ ਤੇ ਮਹੇੜੂ ਸ਼ਾਮਿਲ ਹਨ।ਇਸ ਮੌਕੇ ਐਸ.ਡੀ.ਐਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਡੀ.ਡੀ.ਪੀ.ਓ. ਲਖਵਿੰਦਰ ਸਿੰਘ ਰੰਧਾਵਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Jasbir Singh Gill , Congress , Punjab Congress , DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD