Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਮਾਰਟ ਵਿਲੇਜ਼ ਤਹਿਤ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ-ਰਜ਼ੀਆ ਸੁਲਤਾਨਾ

ਹਲਕਾ ਮਲੇਰਕੋਟਲਾ ਦੇ 55 ਪਿੰਡਾਂ ’ਤੇ 14 ਕਰੋੜ 80 ਲੱਖ ਰੁਪਏ ਕੀਤੇ ਜਾਣਗੇ ਖਰਚ

Web Admin

Web Admin

5 Dariya News

ਭੂਦਨ/ਮਲੇਰਕੋਟਲਾ/ਸੰਗਰੂਰ , 17 Oct 2020

Last updated on: Oct 17, 2020, 00:00 IST

ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ਼ ਮੁਹਿੰਮ ਤਹਿਤ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਤੇ ਕਾਂਗਰਸੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਦਿੱਲੀ ਤੋਂ ਵਰਚੂਅਲ ਮੌਜੂਦਗੀ ’ਚ ਸੂਬਾ ਪੱਧਰ ’ਤੇ ਸਮਾਰਟ ਵਿਲੇਜ਼ ਮੁਹਿੰਮ ਫੇਜ਼-2 ਦੀ ਸ਼ੁਰੂਆਤ ਦੇ ਸਬੰਧ ’ਚ ਪਿੰਡ ਭੂਦਨ ਵਿਖੇ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਵਿਸ਼ੇਸ਼ ਤੌਰ ’ਤੇ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ ਕਰਨ ਵੇਲੇ ਕੀਤਾ।ਉਨ੍ਹਾਂ ਦੱਸਿਆ ਕਿ ਸਿਰਫ ਹਲਕਾ ਮਲੇਰੋਕਟਲਾ ਦੇ 55 ਪਿੰਡਾਂ ਲਈ 14 ਕਰੋੜ 80 ਲੱਖ ਰੁਪਏ ਨਾਲ ਵਿਕਾਸ ਕੰਮਾਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਵਿਕਾਸ ਪਿੰਡਾਂ ਵਿੱਚ ਪੱਕੀਆਂ ਗਲੀਆਂ-ਨਾਲੀਆਂ, ਛੱਪੜਾਂ ਦੇ ਕਾਰਜ, ਸਟਰੀਟ ਲਾਈਟਾਂ, ਪਾਰਕ, ਜਿੰਮ, ਕਮਿਊਨਿਟੀ ਹਾਲ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਸੈਂਟਰਾਂ ਦੀ ਸਥਾਪਤੀ, ਸਮਾਰਟ ਸਕੂਲਾਂ ਦੇ ਨਾਲ-ਨਾਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਆਦਿ ਨਾਲ ਸਬੰਧਤ ਕੰਮ ਕਰਵਾਏ ਜਾਣਗੇ ਜਿਨ੍ਹਾਂ ਨਾਲ ਪਿੰਡਾਂ ਵਿੱਚ ਰਹਿੰਦੇ ਲੋਕਾਂ ਦਾ ਜੀਵਨ ਪੱਧਰ ਹੋਰ ਉੁੱਚਾ ਹੋਵੇਗਾ।ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਰਾਜ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਮਲੇਰਕੋਟਲਾ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਮਲੇਰਕੋਟਲਾ ਵਿਕਰਮਜੀਤ, ਬਲਾਕ ਵਿਕਾਸ ਪੰਚਾਇਤ ਅਫ਼ਸਰ ਰਿੰਪੀ ਗਰਗ, ਸਿੰਘ ਪਾਂਥੇ, ਸਰਪੰਚ ਭੂਦਨ ਕਰਮਜੀਤ ਕੌਰ, ਚੇਅਰਮੈਨ ਬਲਾਕ ਸੰਮਤੀ 2 ਕਰਮਜੀਤ ਸਿੰਘ, ਬਲਦੇਵ ਸਿੰਘ, ਚਮਕੌਰ ਸਿੰਘ, ਕੀਮਤ, ਬਿੰਦਰ ਸਿੰਘ, ਗੁਰੀ ਸਿੰਘ, ਗਰੀਬ ਸਿੰਘ, ਪੀ.ਏ.ਟੂ ਰਜ਼ੀਆ ਸੁਲਤਾਨਾ ਦਰਬਾਰਾ ਸਿੰਘ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

 

Tags: Razia Sultana , Water Supply and Sanitation Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD