Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

20.62 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ 159 ਪਿੰਡਾਂ ਦੀ ਬਦਲੇਗੀ ਨੁਹਾਰ : ਸੁੰਦਰ ਸ਼ਾਮ ਅਰੋੜਾ

ਜ਼ਿਲ੍ਹੇ ’ਚ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ, ਪਿੰਡਾਂ ’ਚ ਹੋਵੇਗਾ ਮਿਸਾਲੀਆ ਇਕਸਾਰ ਅਤੇ ਚਹੁੰਮੁਖੀ ਵਿਕਾਸ

Web Admin

Web Admin

5 Dariya News

ਹੁਸ਼ਿਆਰਪੁਰ , 17 Oct 2020

Last updated on: Oct 17, 2020, 00:00 IST

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਦੀ ‘ਸਮਾਰਟ  ਪਿੰਡ ਮੁਹਿੰਮ’ ਦੇ ਦੂਜੇ ਪੜਾਅ ਤਹਿਤ 20.62 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ 159 ਪਿੰਡਾਂ ਵਿੱਚ ਵੱਖ-ਵੱਖ 201 ਵਿਕਾਸ ਕਾਰਜ ਕਰਵਾਏ ਜਾਣਗੇ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਭਰ ਵਿੱਚ 2774 ਕਰੋੜ ਰੁਪਏ ਦੀ ਲਾਗਤ ਵਾਲੇ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਉਪਰੰਤ ਅੱਜ ਇਥੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਬਲਾਕ ਦੇ ਪਿੰਡਾਂ ਲਈ ‘ਸਮਾਰਟ ਪਿੰਡ ਮੁਹਿੰਮ‘ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਨਵਰਾਤਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਦਿਨ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਹੋਈ ਹੈ ਜੋ ਕਿ ਪੇਂਡੂ ਖੇਤਰਾਂ ਦੇ ਮੁਹਾਂਦਰੇ ਨੂੰ ਹੋਰ ਵੀ ਨਿਖਾਰ ਦੇਵੇਗੀ।ਸੁੰਦਰ ਸ਼ਾਮ ਅਰੋੜਾ ਨੇ ਇਸ ਮੌਕੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਹੁਲਾਰਾ ਦਿੰਦਿਆਂ ਪੇਂਡੂ ਖੇਤਰਾਂ ਦੀ ਦਿਖ ਬਦਲੀ ਜਾਵੇਗੀ ਅਤੇ ਮਿਆਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਵਿੱਚ ਪੱਕੀਆਂ ਗਲੀਆਂ-ਨਾਲੀਆਂ, ਛੱਪੜਾਂ ਦੇ ਕਾਰਜ, ਸਟਰੀਟ ਲਾਈਟਾਂ, ਪਾਰਕ, ਜਿੰਮ, ਕਮਿਊਨਿਟੀ ਹਾਲ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਸੈਂਟਰਾਂ ਦੀ ਸਥਾਪਤੀ, ਸਮਾਰਟ ਸਕੂਲਾਂ ਦੇ ਨਾਲ-ਨਾਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਆਦਿ ਨਾਲ ਸਬੰਧਤ ਕੰਮ ਕਰਵਾਏ ਜਾਣਗੇ ਜਿਨ੍ਹਾਂ ਨਾਲ ਪਿੰਡਾਂ ਵਿੱਚ ਰਹਿੰਦੇ ਲੋਕਾਂ ਦਾ ਜੀਵਨ ਪੱਧਰ ਹੋਰ  ਉੁੱਚਾ ਹੋਵੇਗਾ।ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 2019 ਵਿੱਚ ਸ਼ੁਰੂ ਕੀਤੇ ਸਮਾਰਟ ਪਿੰਡ ਮੁਹਿੰਮ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ 19132 ਵਿਕਾਸ ਕਾਰਜ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਪੜਾਅ ਦੀ ਜਬਰਦਸਤ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਲਈ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ।ਜਿਸ ਤਹਿਤ 2774 ਕਰੋੜ ਰੁਪਏ ਦੀ ਲਾਗਤ ਨਾਲ 48910 ਵੱਖ-ਵੱਖ ਕੰਮ 2022 ਤੱਕ ਨੇਪਰੇ ਚਾੜੇ ਜਾਣਗੇ।ਬਲਾਕ ਹੁਸ਼ਿਆਰਪੁਰ ਵਿੱਚ ਸਮਾਰਟ ਪਿੰਡ ਮੁਹਿੰਮ-2 ਸਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਹੁਸ਼ਿਆਰਪੁਰ ਬਲਾਕ-1 ਅਤੇ 2 ਦੇ 9 ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 1.96 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਇਨ੍ਹਾਂ ਪਿੰਡਾਂ ਵਿੱਚ ਆਦਮਵਾਲ ਵਿੱਚ ਗਲੀਆਂ-ਨਾਲੀਆਂ ਅਤੇ ਪਾਣੀ ਦੀ ਨਿਕਾਸੀ ਲਈ 7.80 ਲੱਖ ਰੁਪਏ, ਪਿੰਡ ਅੱਜੋਵਾਲ ਵਿੱਚ 8 ਲੱਖ ਰੁਪਏ ਅਤੇ ਪਿੰਡ ਬਜਵਾੜਾ ਵਿੱਚ 10 ਲੱਖ ਰੁਪਏ, ਨਵੀਂ ਕਲੋਨੀ ਚੋਹਾਲ ਵਿੱਚ ਗਲੀਆਂ-ਨਾਲੀਆਂ ਲਈ 10 ਲੱਖ ਰੁਪਏ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ, ਪਿੰਡ ਡਾਡਾ ਦੀ ਫਿਰਨੀ ਲਈ 15 ਲੱਖ ਰੁਪਏ ਅਤੇ ਪਾਈਪ ਲਾਈਨ ਰਾਹੀਂ ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ ਖਰਚੇ ਜਾ ਰਹੇ ਹਨ। ਇਸੇ ਤਰ੍ਹਾਂ ਪਿੰਡ ਜਹਾਨਖੇਲਾਂ ਵਿੱਚ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 30 ਲੱਖ ਰੁਪਏ ਦੇ ਨਾਲ-ਨਾਲ ਪਟਵਾਰਖਾਨੇ ਤੱਕ ਗੰਦੇ ਪਾਣੀ ਦੀ ਨਿਕਾਸੀ ਲਈ 6 ਲੱਖ ਰੁਪਏ, ਪਿੰਡ ਮਹਿਲਾਂਵਾਲੀ ਦੇ ਮੁਹੱਲਾ ਕਬੀਰ ਪੰਥੀਆਂ ਵਿੱਚ ਸ਼ਮਸ਼ਾਨਘਾਟ ਲਈ 5 ਲੱਖ  ਰੁਪਏ ਅਤੇ ਗਲੀਆਂ-ਨਾਲੀਆਂ ਤੇ ਗੰਦੇ ਪਾਣੀ ਦੇ ਨਿਕਾਸ ਲਈ 25 ਲੱਖ ਰੁਪਏ, ਪਿੰਡ ਨੰਗਲ ਸ਼ਹੀਦਾਂ ਵਿੱਚ ਗਲੀਆਂ-ਨਾਲੀਆਂ ਲਈ 20 ਲੱਖ ਰੁਪਏ ਅਤੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 8 ਲੱਖ ਰੁਪਏ ਅਤੇ ਪਿੰਡ ਸ਼ੇਰਗੜ੍ਹ ਦੇ ਸ਼ਮਸ਼ਾਨਘਾਟ ਲਈ 5 ਲੱਖ ਰੁਪਏ ਦੇ ਨਾਲ-ਨਾਲ ਗਲੀਆਂ-ਨਾਲੀਆਂ ਆਦਿ ਲਈ 30 ਲੱਖ ਰੁਪਏ ਖਰਚੇ ਜਾ ਰਹੇ ਹਨ।ਪਿੰਡਾਂ ਵਿੱਚ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਦੇ ਪਿੰਡਾਂ ਵਿੱਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡਾਂ ਵਿੱਚ ਕਰੀਬ 205 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 31 ਕਰੋੜ ਰੁਪਏ ਮਗਨਰੇਗਾ ਸਕੀਮ ਤਹਿਤ ਲੇਬਰ ਲਈ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਤਮਾਮ ਵਾਅਦੇ ਪੂਰੇ ਕੀਤੇ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਅਤੇ ਡੀ.ਡੀ.ਪੀ.ਓ. ਸਰਬਜੀਤ ਸਿੰਘ ਬੈਂਸ ਆਦਿ ਮੌਜੂਦ ਸਨ।

ਜ਼ਿਲ੍ਹੇ ਦੇ 10 ਬਲਾਕਾਂ ’ਚ 20.62 ਕਰੋੜ ਰੁਪਏ ਨਾਲ ਹੋਣਗੇ 201 ਵਿਕਾਸ ਕਾਰਜ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ ਬਲਾਕ ਭੂੰਗਾ ਵਿੱਚ ਵੱਖ-ਵੱਖ 15 ਕੰਮਾਂ ’ਤੇ ਕਰੀਬ 1.06 ਕਰੋੜ ਅਤੇ ਬਲਾਕ ਹਾਜੀਪੁਰ ’ਚ 43 ਵਿਕਾਸ ਕਾਰਜਾਂ ਲਈ 3.28 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸੇ ਤਰ੍ਹਾਂ ਬਲਾਕ ਤਲਵਾੜਾ, ਗੜ੍ਹਸ਼ੰਕਰ, ਮਾਹਿਲਪੁਰ, ਦਸੂਹਾ, ਹੁਸ਼ਿਆਰਪੁਰ-1, ਟਾਂਡਾ ਅਤੇ ਮੁਕੇਰੀਆਂ ਵਿੱਚ ਹਰ ਬਲਾਕ ਅੰਦਰ 16 ਵੱਖ-ਵੱਖ ਕੰਮਾਂ ਲਈ ¬ਕ੍ਰਮਵਾਰ 1.42 ਕਰੋੜ ਰੁਪਏ, 2.71 ਕਰੋੜ ਰੁਪਏ, 2.25 ਕਰੋੜ ਰੁਪਏ, 1.66 ਕਰੋੜ ਰੁਪਏ, 1.02 ਕਰੋੜ ਰੁਪਏ, 1.91 ਕਰੋੜ ਰੁਪਏ ਅਤੇ 1.72 ਕਰੋੜ ਰੁਪਏ ਖਰਚੇ ਜਾਣਗੇ। ਬਲਾਕ ਹੁਸ਼ਿਆਰਪੁਰ-2 ਦੇ ਪਿੰਡਾਂ ਵਿੱਚ 31 ਕੰਮਾਂ ਲਈ 1.72 ਕਰੋੜ ਰੁਪਏ ਖਰਚੇ ਜਾਣਗੇ।   

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD