Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਿੰਡਾਂ ਦੀ ਕਾਇਆ ਕਲਪ ਕਰਨ ਲਈ ਸਹਾਈ ਸਿੱਧ ਹੋਵੇਗੀ ਸਮਾਰਟ ਵਿਲੇਜ਼ ਮੁਹਿੰਮ : ਗੁਰਪ੍ਰੀਤ ਸਿੰਘ ਕਾਂਗੜ

ਜ਼ਿਲੇ ਦੇ 37 ਪਿੰਡਾਂ ਵਿੱਚ 2618 ਵਿਕਾਸ ਕਾਰਜਾਂ 'ਤੇ 161.28 ਕਰੋੜ ਰੁਪਏ ਹੋਵੇਗਾ ਖ਼ਰਚ

Web Admin

Web Admin

5 Dariya News

ਰਾਮਪੁਰਾ ਫ਼ੂਲ (ਬਠਿੰਡਾ) , 17 Oct 2020

Last updated on: Oct 17, 2020, 00:00 IST

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ਼ ਮੁਹਿੰਮ ਪਿੰਡਾਂ ਦੇ ਸਰਪੱਖੀ ਵਿਕਾਸ ਲਈ ਬਹੁਤ ਸਹਾਈ ਸਿੱਧ ਹੋਵੇਗੀ। ਇਸ ਮੁਹਿੰਮ ਤਹਿਤ ਜ਼ਿਲੇ ਦੇ 37 ਪਿੰਡਾਂ ਵਿੱਚ 2618 ਵੱਖ-ਵੱਖ ਕਿਸਮ ਦੇ ਵਿਕਾਸ ਕਾਰਜਾਂ 'ਤੇ 161.28 ਕਰੋੜ ਰੁਪਏ ਖ਼ਰਚ ਕੀਤਾ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਕਾਂਗਰਸੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਸੂਬਾ ਪੱਧਰ 'ਤੇ ਸਮਾਰਟ ਵਿਲੇਜ਼ ਕੰਪੇਨ ਫੇਜ਼-2 ਦੀ ਵਰਚੂਅਲ ਸ਼ੁਰੂਆਤ ਸਬੰਧ ਵਿੱਚ ਜ਼ਿਲੇ ਦੇ ਪਿੰਡ ਢਪਾਲੀ ਖ਼ੁਰਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਈ ਵਰਚੂਅਲ ਮੀਟਿੰਗ ਉਪਰੰਤ ਦਿੱਤੀ।ਇਸ ਦੌਰਾਨ ਸ. ਕਾਂਗੜ ਨੇ ਅੱਗੇ ਦੱਸਿਆ ਕਿ ਸਮਾਰਟ ਵਿਲੇਜ਼ ਕੰਪੇਨ ਫੇਜ਼-2 ਤਹਿਤ ਇਸ ਪ੍ਰੋਜੈਕਟ ਵਿਚ ਆਰ.ਡੀ.ਐਫ਼ ਸਕੀਮ ਦੇ 54.86 ਕਰੋੜ, 14ਵੇਂ ਵਿੱਤ ਕਮਿਸ਼ਨ ਦੇ 52.46 ਕਰੋੜ, 15ਵੇਂ ਵਿੱਤ ਕਮਿਸ਼ਨ ਦੇ 35.21ਕਰੋੜ ਤੇ ਮਗਨਰੇਗਾ ਦੇ 15.84 ਕਰੋੜ ਰੁਪਏ ਦੇ ਫ਼ੰਡ ਸ਼ਾਮਲ ਕੀਤੇ ਗਏ ਹਨ। ਸਮਾਰਟ ਵਿਲੇਜ਼ ਕੰਪੇਨ ਫੇਜ਼-2 ਅਧੀਨ ਹੁਣ ਤੱਕ ਜ਼ਿਲੇ ਵਿੱਚ 742 ਕੰਮ ਸ਼ੁਰੂ ਹੋ ਚੁੱਕੇ ਹਨ। ਜਿਨਾਂ ਉਪਰ 19.74 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ।ਸ. ਕਾਂਗੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਸਮਾਰਟ ਵਿਲੇਜ਼ ਕੰਪੇਨ ਫੇਜ਼-1 ਤਹਿਤ ਇਸ ਪ੍ਰੋਜੈਕਟ ਅਧੀਨ 57.50 ਕਰੋੜ ਰੁਪਏ ਖ਼ਰਚ ਕਰਕੇ ਜ਼ਿਲੇ ਵਿੱਚ 1488 ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣੇ ਸਨ। ਇਸ ਪ੍ਰੋਜੈਕਟਰ ਤਹਿਤ ਆਰ.ਡੀ.ਐਫ਼ ਸਕੀਮ ਦੇ 14.14 ਕਰੋੜ, 14ਵੇਂ ਵਿੱਤ ਕਮਿਸ਼ਨ ਦੇ 22.87 ਕਰੋੜ ਤੇ ਮਗਨਰੇਗਾ ਦੇ 20.36 ਕਰੋੜ ਰੁਪਏ ਦੇ ਫੰਡ ਸ਼ਾਮਲ ਕੀਤੇ ਗਏ ਸਨ। ਸਮਾਰਟ ਵਿਲੇਜ਼ ਕੰਪੇਨ ਫੇਜ਼-1 ਅਧੀਨ ਹੁਣ ਤੱਕ ਜ਼ਿਲੇ ਵਿੱਚ 46.00 ਕਰੋੜ ਰੁਪਏ ਖ਼ਰਚ ਕਰਕੇ 1140 ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਤੇ 348 ਕੰਮ ਪ੍ਰਗਤੀ ਅਧੀਨ ਹਨ। ਮਾਲ ਮੰਤਰੀ ਸ. ਕਾਂਗੜ ਨੇ ਵਰਚੂਅਲ ਮੀਟਿੰਗ ਉਪਰੰਤ ਜ਼ਿਲੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਢਪਾਲੀ ਖੁਰਦ, ਰਾਈਆ, ਸਿਧਾਣਾ, ਸੇਲਬਰਾਹ, ਦਿਆਲਪੁਰਾ ਮਿਰਜਾ, ਸਿਰੀਏਵਾਲਾ, ਦਿਆਲਪੁਰਾ ਭਾਈਕਾ ਅਤੇ ਸਲਾਬਤਪੁਰਾ ਵਿਖੇ ਪਹੁੰਚ ਕੇ 266.95 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਬੀ.ਡੀ.ਪੀ.ਓ. ਸ਼੍ਰੀ ਧਰਮਪਾਲ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD