Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ਫਾਜ਼ਿਲਕਾ ਜ਼ਿਲੇ ਦੇ 3016 ਕੰਮਾਂ ਦੀ ਆਨਲਾਈਨ ਸ਼ੁਰੂਆਤ

ਸਮਾਰਟ ਵਿਲੇਜ਼ ਸਕੀਮ ਦਾ ਦੂਜਾ ਪੜਾਅ ਕੀਤਾ ਲਾਂਚ, 118 ਕਰੋੜ ਰੁਪਏ ਹੋਣਗੇ ਜ਼ਿਲੇ ਵਿਚ ਖਰਚ

Web Admin

Web Admin

5 Dariya News

ਫਾਜ਼ਿਲਕਾ , 17 Oct 2020

Last updated on: Oct 17, 2020, 00:00 IST

ਪੰਜਾਬ ਸਰਕਾਰ ਦੇ ਫਲੈਗਸਿੱਪ ਪ੍ਰੋਗਰਾਮ ਸਮਾਰਟ ਵਿਲੇਜ਼ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਨੇ ਕੀਤੀ। ਜ਼ਿਲਾ ਸਦਰ ਮੁਕਾਮ ਤੋਂ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਅਤੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹੰਸ ਰਾਜ ਜੋਸਨ ਨੇ ਇਸ ਸਮਾਗਮ ਦੀ ਸ਼ਿਰਕਤ ਕੀਤੀ ਜਦ ਕਿ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਅਤੇ ਸ੍ਰੀ ਰਮਿੰਦਰ ਆਂਵਲਾ ਨੇ ਆਪਣੇ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ ਇਸ ਸਮਾਗਮ ਵਿਚ ਆਨਲਾਈਨ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲੇ ਵਿਚ 49 ਥਾਂਵਾਂ ਤੇ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਨੇ ਇਸ ਸਮਾਗਮ ਵਿਚ ਭਾਗ ਲਿਆ।ਇਸ ਮੌਕੇ ਸੂਬੇ ਭਰ ਦੇ ਪੰਚਾਂ ਸਰਪੰਚਾਂ ਤੇ ਪਿੰਡਾਂ ਦੇ ਵਸਨੀਕਾਂ ਨੇ ਰੂਬਰੂ ਹੰੁਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 2800 ਕਰੋੜ ਰੁਪਏ 50000 ਕੰਮਾਂ ਲਈ 13264 ਪੰਚਾਇਤਾਂ ਨੂੰ ਭੇਜੇ ਗਏ ਹਨ। ਉਨਾਂ ਨੇ ਕਿਹਾ ਕਿ ਇਸ ਰਕਮ ਨਾਲ ਪਿੰਡਾਂ ਦੇ ਬੁਨਿਆਦੀ ਵਿਕਾਸ ਦੇ ਕੰਮ ਹੋਣਗੇ ਅਤੇ ਇੰਨਾਂ ਦੀ ਰੂਪ ਰੇਖਾ ਵੀ ਪਿੰਡ ਪੱਧਰ ਤੇ ਸਥਾਨਕ ਜਰੂਰਤਾਂ ਅਨੁਸਾਰ ਹੀ ਤਿਆਰ ਕੀਤੀ ਗਈ ਹੈ। ਇਸ ਤੋਂ ਬਿਨਾਂ ਰਾਜ ਵਿਚ ਇਸ ਸਾਲ 750 ਸਟੇਡੀਅਮ ਬਣਾਏ ਜਾ ਰਹੇ ਹਨ। 

ਉਨਾਂ ਨੇ ਦੱਸਿਆ ਕਿ ਇਸ ਸਕੀਮ ਨਾਲ ਪਿੰਡਾਂ ਦੀ ਨੁਹਾਰ ਬਦਲੇਗੀ।ਇਸ ਮੌਕੇ ਸ੍ਰੀ ਰਾਹੂਲ ਗਾਂਧੀ ਨੇ ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦੀ ਸਲਾਘਾ ਕਰਦਿਆਂ ਕਿਹਾ ਕਿ ਪੰਚਾਇਤਾਂ ਸਾਡੇ ਲੋਕਤੰਤਰ ਦੀ ਨੀਂਹ ਹਨ ਅਤੇ ਇਹ ਪ੍ਰੋਗਰਾਮ ਪੰਚਾਇਤੀ ਰਾਜ ਸੰਸਥਾਵਾਂ ਦੀ ਮਜਬੂਤੀ ਦਾ ਅਧਾਰ ਬਣੇਗਾ। ਉਨਾਂ ਨੇ ਕਿਹਾ ਕਿ ਪਿੰਡ ਤਰੱਕੀ ਕਰੇਗਾ ਤਾਂਹੀਂ ਦੇਸ਼ ਤਰੱਕੀ ਕਰੇਗਾ।ਓਧਰ ਆਨਲਾਈਨ ਪ੍ਰੋਗਰਾਮ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਇਹ ਪ੍ਰੋਗਰਾਮ ਪਿੰਡਾਂ ਦੀ ਨਕਸ਼ ਨੁਹਾਰ ਬਦਲੇਗਾ। ਪੰਚਾਇਤ ਮੰਤਰੀ ਸ: ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਕੀਮ ਦੇ ਪਹਿਲੇ ਪੜਾਅ ਵਿਚ 835 ਕਰੋੜ ਰੁਪਏ ਖਰਚ ਕੀਤੇ ਗਏ ਸਨ। ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਪ੍ਰੋਜੈਕਟਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿਚ ਇਸ ਪ੍ਰੋਜੈਕਟ ਤਹਿਤ 3016 ਕੰਮ 434 ਪੰਚਾਇਤਾਂ ਵਿਚ ਕਰਵਾਏ ਜਾਣੇ ਹਨ ਅਤੇ ਇੰਨਾਂ ਤੇ 11832 ਲੱਖ ਰੁਪਏ ਖਰਚ ਹੋਣਗੇ। ਇਹ ਸਾਰੇ ਕੰਮ ਚਾਲੂ ਵਿੱਤੀ ਸਾਲ ਵਿਚ ਹੀ ਮੁਕੰਮਲ ਕਰ ਲਏ ਜਾਣੇ ਹਨ। ਇਸ ਤਹਿਤ ਪਿੰਡਾਂ ਦੀਆਂ ਗਲੀਆਂ ਨਾਲੀਆਂ, ਪੀਣ ਦੇ ਪਾਣੀ ਅਤੇ ਸੀਵਰੇਜ, ਸਟਰੀਟ ਲਾਈਟਾਂ, ਪਾਰਕ, ਕਮਿਉਨਿਟੀ ਸੈਂਟਰ, ਸਕੂਲ ਆਂਗਣਬਾੜੀ ਕੇਂਦਰ ਅਤੇ ਹੋਰ ਵਿਕਾਸ ਕੰਮ ਕਰਵਾਏ ਜਾਣੇ ਹਨ। ਉਨਾਂ ਨੇ ਦੱਸਿਆ ਕਿ ਇਨਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦਾ ਮੁਹਾਂਦਰਾ ਹੋਰ ਨਿਖਰੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਵਲ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿੰਘ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੁਖਪਾਲ ਸਿੰਘ, ਯੂਥ ਕਾਂਗਰਸ ਜ਼ਿਲਾ ਪ੍ਰਧਾਨ ਸ੍ਰੀ ਰੂਬੀ ਗਿੱਲ ਆਦਿ ਵੀ ਹਾਜਰ ਸਨ।

 

 

Tags: DC Fazilka , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD