Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੇ 'ਸਮਾਰਟ ਵਿਲੇਜ ਮੁਹਿੰਮ' ਦੇ ਦੂਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਮਿਲਣਗੇ 121 ਕਰੋੜ ਰੁਪਏ

ਜ਼ਿਲ੍ਹੇ ਦੇ 9 ਬਲਾਕਾਂ 'ਚ 2959 ਵਿਕਾਸ ਕਾਰਜਾਂ ਨੂੰ 'ਸਮਾਰਟ ਵਿਲੇਜ ਮੁਹਿੰਮ' ਤਹਿਤ ਮਿਲੇਗਾ ਹੁਲਾਰਾ

Web Admin

Web Admin

5 Dariya News

ਪਟਿਆਲਾ , 17 Oct 2020

Last updated on: Oct 17, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਰਾਹੁਲ ਗਾਂਧੀ ਨਾਲ ਸਾਂਝੇ ਤੌਰ 'ਤੇ ਪੰਜਾਬ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਆਨ-ਲਾਈਨ ਅਰੰਭੇ 'ਸਮਾਰਟ ਵਿਲੇਜ ਮੁਹਿੰਮ' ਦੇ ਦੂਜੇ ਪੜਾਅ ਤਹਿਤ ਅੱਜ ਪਟਿਆਲਾ ਜ਼ਿਲ੍ਹੇ 'ਚ 121 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਮੁੱਢ ਬੰਨ੍ਹਿਆ ਗਿਆ। ਜ਼ਿਲ੍ਹੇ ਦੇ 9 ਬਲਾਕਾਂ 'ਚ 2959 ਵਿਕਾਸ ਕਾਰਜਾਂ ਨੂੰ ਇਸ ਰਾਸ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਸਥਾਨਕ ਮਿੰਨੀ ਸਕੱਤਰੇਤ ਮੀਟਿੰਗ ਹਾਲ ਵਿਖੇ ਮੁਹਿੰਮ ਦੇ ਦੂਜੇ ਪੜਾਅ ਨਾਲ ਵੀਡੀਓ ਕਾਨਫ਼ਰੰਸ ਜ਼ਰੀਏ ਜੁੜਨ ਵਾਲੇ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਚ ਪੀ.ਆਰ.ਟੀ.ਸੀ ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸੰਤੋਖ ਸਿੰਘ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਪਨਗਰੇਨ ਦੇ ਡਾਇਰੈਕਟਰ ਸ੍ਰੀ ਰਜਨੀਸ਼ ਸੌਰੀ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿਲੋਂ, ਯੂਥ ਕਾਂਗਰਸ ਦਿਹਾਤੀ ਪ੍ਰਧਾਨ ਸ੍ਰੀ ਸੰਜੀਵ ਸ਼ਰਮਾ ਸ਼ਾਮਲ ਸਨ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ 'ਚ ਸਮਾਰਟ ਵਿਲੇਜ ਮੁਹਿੰਮ ਦੇ ਦੂਸਰੇ ਪੜਾਅ ਦੀ ਵਿਸਥਾਰਤ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਮੁੱਖ ਮੰਤਰੀ ਨਾਲ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬਾ ਜ਼ੋਨਾਂ 'ਚੋਂ ਜੁੜੇ ਤਿੰਨ ਸਰਪੰਚਾਂ ਵਿੱਚੋਂ ਇੱਕ ਪਟਿਆਲਾ ਦੇ ਪਿੰਡ ਦੌਣ ਕਲਾਂ ਦੇ ਬਲਬੀਰ ਸਿੰਘ ਢੀਂਡਸਾ ਵੀ ਸਨ ਜਿਨ੍ਹਾਂ ਨੇ ਸ੍ਰੀ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਮਾਰਟ ਵਿਲੇਜ ਮੁਹਿੰਮ ਦੇ ਪਹਿਲੇ ਪੜਾਅ ਨਾਲ ਆਪਣੇ ਪਿੰਡ ਨੂੰ ਮਿਲੇ ਫ਼ਾਇਦੇ ਅਤੇ ਦੂਜੇ ਪੜਾਅ ਤਹਿਤ ਕੀਤੇ ਜਾਣ ਵਾਲੇ ਕੰਮਾਂ ਦੀ ਤਰਜੀਹ ਬਾਰੇ ਸੰਖੇਪ ਵਿੱਚ ਦੱਸਿਆ। 

ਡਾ. ਯਾਦਵ ਨੇ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਬਲਾਕਾਂ ਨੂੰ ਮਿਲਣ ਵਾਲੇ ਲਾਭ ਦੀ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਪਟਿਆਲਾ ਬਲਾਕ 'ਚ 12.88 ਕਰੋੜ ਦੀ ਲਾਗਤ ਨਾਲ 239 ਵਿਕਾਸ ਕਾਰਜ, ਭੁਨਰਹੇੜੀ ਬਲਾਕ 'ਚ 12.25 ਕਰੋੜ ਰੁਪਏ ਦੀ ਲਾਗਤ ਨਾਲ 307 ਵਿਕਾਸ ਕੰਮ, ਸਨੌਰ ਬਲਾਕ 'ਚ 10.75 ਕਰੋੜ ਰੁਪਏ ਦੀ ਲਾਗਤ ਨਾਲ 390 ਕਾਰਜ, ਸਮਾਣਾ ਬਲਾਕ 'ਚ 12 ਕਰੋੜ ਰੁਪਏ ਦੀ ਲਾਗਤ ਨਾਲ 414 ਵਿਕਾਸ ਕਾਰਜ, ਪਾਤੜਾਂ ਬਲਾਕ 'ਚ 14 ਕਰੋੜ ਰੁਪਏ ਦੀ ਲਾਗਤ ਨਾਲ 492 ਵਿਕਾਸ ਕਾਰਜ, ਨਾਭਾ ਬਲਾਕ 'ਚ 20.12 ਕਰੋੜ ਰੁਪਏ ਦੀ ਲਾਗਤ ਨਾਲ 405 ਵਿਕਾਸ ਕਾਰਜ, ਰਾਜਪੁਰਾ ਬਲਾਕ 'ਚ 15 ਕਰੋੜ ਰੁਪਏ ਦੀ ਲਾਗਤ ਨਾਲ 355 ਵਿਕਾਸ ਕਾਰਜ, ਘਨੌਰ ਬਲਾਕ 'ਚ 12 ਕਰੋੜ ਰੁਪਏ ਦੀ ਲਾਗਤ ਨਾਲ 195 ਵਿਕਾਸ ਕਾਰਜ, ਸ਼ੰਭੂ ਕਲਾਂ ਬਲਾਕ 'ਚ 12 ਕਰੋੜ ਰੁਪਏ ਦੀ ਲਾਗਤ ਨਾਲ 162 ਵਿਕਾਸ ਕਾਰਜ ਮੁਕੰਮਲ ਕਰਵਾਕੇ ਪਿੰਡਾਂ ਨੂੰ ਸਮਾਰਟ ਬਣਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅੱਜ ਆਨ-ਲਾਈਨ ਸ਼ੁਰੂਆਤ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਮਾਜਰੀ ਅਕਾਲੀਆਂ 'ਚ ਗਲੀਆਂ ਤੇ ਨਾਲੀਆਂ, ਗੱਜੂਮਾਜਰਾ 'ਚ ਗੰਦੇ ਪਾਣੀ ਦੀ ਨਿਕਾਸੀ, ਦੌਣ ਕਲਾਂ 'ਚ ਸਰਕਾਰੀ ਐਲੀਮੈਂਟਰੀ ਸਕੂਲ ਦੇ ਕਮਰੇ, ਭੁਨਰਹੇੜੀ 'ਚ ਗੰਦੇ ਪਾਣੀ ਦੀ ਨਿਕਾਸੀ, ਪਬਰੀ 'ਚ ਗਲੀਆਂ ਤੇ ਨਾਲੀਆਂ, ਓਕਸੀ ਸੈਣੀਆਂ 'ਚ ਗੰਦੇ ਪਾਣੀ ਦੀ ਨਿਕਾਸੀ, ਸ਼ੇਰਗੜ੍ਹ 'ਚ ਸਕੂਲ ਦੀ ਇਮਾਰਤ ਅਤੇ ਅਚਲ ਪਿੰਡ 'ਚ ਸਰਕਾਰੀ ਸਕੂਲ ਦੀ ਇਮਾਰਤ ਦਾ ਕਾਰਜ ਵਿੱਢਿਆ ਗਿਆ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ 117 ਪੰਚਾਇਤਾਂ 'ਚ ਸ੍ਰੀ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਆਨ-ਲਾਈਨ ਹਾਜ਼ਰ 'ਚ ਵਿਕਾਸ ਕੰਮਾਂ ਦੀ ਦਿੱਲੀ ਤੋਂ ਕਰਵਾਈ ਗਈ ਸ਼ੁਰੂਆਤ ਤਹਿਤ ਵਿਕਾਸ ਕਾਰਜਾਂ ਦਾ ਆਰੰਭ ਕੀਤਾ ਗਿਆ। ਇਨ੍ਹਾਂ ਪੰਚਾਇਤਾਂ ਨੂੰ ਵੱਖ-ਵੱਖ ਸੂਚਨਾ ਤਕਨੀਕਾਂ ਜ਼ਰੀਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਦੇ ਇਸ ਆਨ-ਲਾਈਨ ਪ੍ਰੋਗਰਾਮ ਨਾਲ ਜੋੜਿਆ ਗਿਆ ਸੀ।ਇਸ ਮੌਕੇ ਸਹਾਇਕ ਕਮਿਸ਼ਨ ਜਨਰਲ ਡਾ. ਇਸਮਤ ਵਿਜੈ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ, ਡੀ.ਡੀ.ਪੀ.ਓ. ਸ. ਸੁਰਿੰਦਰ ਸਿੰਘ ਢਿਲੋਂ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਸ. ਰੂਪ ਸਿੰਘ, ਸਰਪੰਚ ਬਲਵਿੰਦਰ ਸਿੰਘ ਢੀਂਗੀ ਵੀ ਮੌਜੂਦ ਸਨ।

 

Tags: DC Patiala , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD