Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕ ਨਾਜਰ ਸਿੰਘ ਮਾਨਸਾਹੀਆ ਨੇ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Web Admin

Web Admin

5 Dariya News

ਮਾਨਸਾ , 17 Oct 2020

Last updated on: Oct 17, 2020, 00:00 IST

ਪੰਜਾਬ ਸਰਕਾਰ ਪਿੰਡਾਂ ਦੇ ਬਹੁ ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਮਾਨਸਾ ਹਲਕੇ ਦੇ ਪਿੰਡਾਂ ਵਿੱਚ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ ਨੇ ਅੱਜ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਬਲਾਕ ਮਾਨਸਾ ਤੇ ਬਲਾਕ ਭੀਖੀ ਦੇ ਪਿੰਡਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਕੀਤਾ। ਸ. ਮਾਨਸਾਹੀਆ ਨੇ ਦੱਸਿਆ ਕਿ ਸਮਾਰਟ ਵਿਲੇਜ ਮੁਹਿੰਮ ਤਹਿਤ ਬਲਾਕ ਮਾਨਸਾ ਦੇ 6 ਪਿੰਡਾਂ ਅਤੇ ਬਲਾਕ ਭੀਖੀ ਦੇ 5 ਪਿੰਡਾਂ ਵਿੱਚ ਮਿਸਾਲੀ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੈਂਬਰ ਲੋਕ ਸਭਾ ਸ਼੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੂਅਲ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਭਰ ਦੇ ਪਿੰਡਾਂ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ ਹੈ ਜਿਸ ਰਾਹੀਂ ਪਿੰਡਾਂ ਦਾ ਕਾਇਆ ਕਲਪ ਹੋਵੇਗਾ।ਵਿਧਾਇਕ ਵੱਲੋਂ ਅੱਜ ਪਿੰਡ ਉੱਭਾ, ਬੁਰਜ ਹਰੀ, ਖਿਆਲਾ ਕਲਾਂ, ਕੋਟੜਾ ਕਲਾਂ, ਹੀਰੋ ਕਲਾਂ ਅਤੇ ਢੈਪਈ ਵਿਖੇ ਜਾ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਬਲਾਕ ਮਾਨਸਾ ਦੇ 11 ਪਿੰਡਾਂ ਵਿੱਚ ਸਮਾਰਟ ਵਿਲੇਜ ਮੁਹਿੰਮ ਤਹਿਤ 1 ਕਰੋੜ 7 ਲੱਖ ਤੋਂ ਵੱਧ ਰਾਸ਼ੀ ਦੇ ਵਿਕਾਸ ਕਾਰਜ ਗ੍ਰਾਮ ਪੰਚਾਇਤਾਂ ਦੁਆਰਾ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਿਥੇ ਸ਼ਹਿਰਾਂ ਦਾ ਵੱਡੇ ਪੱਧਰ ’ਤੇ ਵਿਕਾਸ ਕਰਵਾਇਆ ਜਾ ਰਿਹਾ ਹੈ ਉਥੇ ਹੀ ਪਿੰਡਾਂ ਵਿੱਚ ਵੀ ਸਹੂਲਤਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਨਿਵਾਸੀਆਂ ਦੇ ਰੂਬਰੂ ਹੁੰਦਿਆਂ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਵਿੱਚ ਸੀਵਰੇਜ, ਜਲ ਸਪਲਾਈ ਤੇ ਸੈਨੀਟੇਸ਼ਨ, ਸਟਰੀਟ ਲਾਈਟਾਂ, ਸੋਲਰ ਲਾਈਟਾਂ, ਪਾਰਕ, ਪੱਕੀਆਂ ਗਲੀਆਂ ਆਦਿ ਜਿਹੇ ਰਹਿੰਦੇ ਵਿਕਾਸ ਕਾਰਜ ਛੇਤੀ ਨਾਲ ਮੁਕੰਮਲ ਕੀਤੇ ਜਾਣਗੇ ਅਤੇ ਸਮਾਰਟ ਵਿਲੇਜ ਮੁਹਿੰਮ ਨੂੰ ਤੇਜ਼ੀ ਨਾਲ ਪੂਰਾ ਕਰਕੇ ਪਿੰਡਾਂ ਦੀ ਦਿੱਖ ਨੂੰ ਸੰਵਾਰਿਆ ਜਾਵੇਗਾ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਵੀ ਉਨ੍ਹਾਂ ਦੇ ਨਾਲ ਸਨ।

 

Tags: Punjab Congress , Congress , Mansa , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD