Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਿਰੋਜ਼ਪੁਰ ਵਿੱਚ ਲਹਿਰਾਇਆ 100 ਫੁੱਟ ਉੱਚਾ ਰਾਸ਼ਟਰੀ ਝੰਡਾ

ਵਿਧਾਇਕ ਪਿੰਕੀ ਨੇ ਝੰਡਾ ਉੱਚਾ ਚੜਾਉਣ ਦੀ ਰਸਮ ਦਾ ਕੀਤਾ ਉਦਘਾਟਨ, ਡਵੀਜ਼ਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੀ ਰਹੇ ਮੌਜ਼ੂਦ

Web Admin

Web Admin

5 Dariya News

ਫਿਰੋਜ਼ਪੁਰ , 17 Oct 2020

Last updated on: Oct 17, 2020, 00:00 IST

ਫਿਰੋਜ਼ਪੁਰ ਸ਼ਹਿਰ ਦੀ ਸੁੰਦਰਤਾ ਵਿੱਚ ਨਿਖਾਰ ਲਿਆਉਣ ਅਤੇ ਨੋਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਫਿਰੋਜ਼ਪੁਰ ਛਾਉਣੀ ਵਿਖੇ  ਹੁਸੈਨੀ ਵਾਲਾ ਬਾਰਡਰ ਨੂੰ ਜਾਣ ਵਾਲੀ ਰੋਡ  ਤੇ ਪੀਰ ਬਾਬਾ ਸ਼ੇਰਸ਼ਾਹ ਵਲੀ ਚੌਂਕ ਨਜ਼ਦੀਕ ਬਣੇ ਪਾਰਕ ਵਿੱਚ 100 ਫੁੱਟ ਉੱਚੇ ਲੰਬੇ ਪੋਲ ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ, ਇਸ ਰਾਸ਼ਟਰੀ ਝੰਡੇ ਨੂੰ ਚੜਾਉਣ ਦਾ ਰਸਮੀ ਉਦਘਾਟਨ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਸੁਮੇਰ ਸਿੰਘ ਗੁਰਜ਼ਰ, ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਅਤੇ ਐਸਐਸਪੀ ਸ੍ਰ: ਭੁਪਿੰਦਰ ਸਿੰਘ ਵੀ ਹਾਜ਼ਰ ਸਨ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਸ਼ਹੀਦਾਂ ਦੀ ਧਰਤੀ ਹੈ ਅਤੇ ਇੱਥੇ ਦੇਸ਼ ਲਈ ਕਈ ਦੇਸ਼ਭਗਤਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਆਪਣੀਆ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਹ 100 ਫੁੱਟ ਰਾਸ਼ਟਰੀ ਝੰਡਾ ਸਾਡੀ ਨਵੀਂ ਪੀੜੀ ਨੂੰ ਉਨ੍ਹਾ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਏਗਾ ਅਤੇ ਨਵੀਂ ਪੀੜੀ ਲਈ ਇੱਕ ਪ੍ਰੇਰਨਾ ਸਰੋਤ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਸੜਕ ਤੇ ਬਣੇ ਪਾਰਕ ਵਿੱਚ ਇਹ ਰਾਸ਼ਟਰੀ ਝੰਡਾ ਚੜਾਇਆ ਗਿਆ ਹੈ ਇਹ ਸੜਕ ਹੁਸੈਨੀਵਾਲਾ ਬਾਰਡਰ ਤੱਕ ਜਾਂਦੀ ਹੈ ਅਤੇ ਇਸ ਰੋਡ ਰਾਹੀਂ ਹੁਸੈਨੀਵਾਲਾ ਬਾਰਡਰ ਤੇ ਬਣੀਆਂ ਸ਼ਹੀਦਾਂ ਦੀ ਸਮਾਧਾਂ ਤੇ ਲੋਕ ਮੱਥਾ ਟੇਕਣ ਅਤੇ ਹਿੰਦ ਪਾਕ ਬਾਰਡਰ ਤੇ ਹੁੰਦੀ ਰਿਟਰੀਟ ਸੈਰਮਨੀ ਦੇਖਣ ਲਈ ਜਾਂਦੇ ਹਨ । ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕ ਇਸ ਸੜਕ ਤੋਂ ਨਿਕਲਣ ਕਰਨਗੇ ਤਾਂ ਪਹਿਲਾਂ ਹੀ ਇਸ ਰਾਸ਼ਟਰੀ ਝੰਡੇ ਨੂੰ ਦੇਖ ਕੇ ਉਨ੍ਹਾਂ ਵਿੱਚ ਦੇਸ਼ਭਗਤੀ ਦੀ ਭਾਵਨਾ ਹੋਰ ਵੀ ਵਧੇਗੀ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਝੰਡਾ ਦੇਸ਼ ਦੀ ਆਖੰਡਤਾ, ਏਕਤਾ ਤੇ ਸ਼ਾਂਤੀ ਦਾ ਵੀ ਪ੍ਰਤੀਕ ਹੈ ਅਤੇ ਇਹ ਰਾਸ਼ਟਰੀ ਝੰਡਾ ਸਾਡੇ ਵਿੱਚ ਏਕਤਾ ਤੇ ਆਖੰਡਾ ਦੀ ਭਾਵਨਾ ਵਿੱਚ ਵੀ ਮਜ਼ਬੂਤੀ ਪੈਦਾ ਕਰੇਗਾ।ਉਨ੍ਹਾਂ ਅੱਗੇ  ਦੱਸਿਆ ਕਿ ਦੇਸ਼ ਲਈ ਪ੍ਰੇਮ ਦੀ ਭਾਵਨਾ ਪੈਦਾ ਕਰਨ ਲਈ ਇਸ ਜਗ੍ਹਾਂ ਤੇ ਬਹੁਤ ਹੀ ਆਕਰਸ਼ਕ ਢੰਗ ਨਾਲ "ਆਈ ਲਵ ਮਾਈ ਇੰਡੀਆ" ਦਾ ਵੀ ਸਲੋਗਨ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਨੂੰ ਦੇਖ ਕੇ ਬਹੁਤ ਖੁਸ਼ ਹੋਣਗੇ ਤੇ ਇਹ ਇੱਕ ਸੈਲਫੀ ਪੁਆਇੰਟ ਵੀ ਬਣੇਗਾ। ਇਸ ਦੇ ਨਾਲ ਹੀ ਬਾਹਰ ਤੋਂ ਆਉਂਦੇ ਲੋਕਾਂ ਲਈ ਵੀ ਇਹ ਇੱਕ ਖਿੱਚ ਦਾ ਕੇਂਦਰ ਹੋਵੇਗਾ। ਇਸ ਦੌਰਾਨ ਡਵੀਜ਼ਨ ਕਮਿਸ਼ਨਰ ਸੁਮੇਰ ਗੁਰਜ਼ਰ, ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਐਸਐਸਪੀ ਭੁਪਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਦਾ ਫਿਰੋਜ਼ਪੁਰ ਦੇ ਵਾਸੀਆਂ ਵਿੱਚ ਦੇਸ਼ਭਗਤੀ ਦੀ ਭਾਵਨਾ ਪੈਦਾ ਕਰਨ ਲਈ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਰੋਜਾਨਾ ਇਸ ਰੋਡ ਤੋਂ ਹੀ ਆਪਣੇ ਦਫਤਰ ਵੱਲ ਨੂੰ ਜਾਂਦੇ ਹਨ ਅਤੇ ਇਸ 100 ਫੁੱਟ ਰਾਸ਼ਟਰੀ ਝੰਡੇ ਨੂੰ ਦੇਖ ਕੇ ਉਨ੍ਹਾਂ ਵਿੱਚ ਵੀ ਦੇਸ਼ ਦੇ ਲੋਕਾਂ ਲਈ ਕੰਮ ਕਰਨ ਦੀ ਹੋਰ ਵੀ ਜਾਦਾ ਭਾਵਨਾ ਪੈਦਾ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨ (ਜਨ.) ਰਾਜਦੀਪ ਕੌਰ, ਐਸਡੀਐਮ ਅਮਿੱਤ ਗੁਪਤਾ, ਐਸਪੀਐਚ ਬਲਵੀਰ ਸਿੰਘ, ਡੀਐਸਪੀ ਬਰਿੰਦਰ ਸਿੰਘ, ਈਓ ਪਰਮਿੰਦਰ ਸਿੰਘ ਸੁਖੀਜਾ, ਚੇਅਰਮੈਨ ਮਾਰਕਿਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਕਾਂਗਰਸੀ ਆਗੂ ਬਿੱਟੂ ਸਾਂਘਾ, ਹਰਿੰਦਰ ਖੋਸਾ, ਬਲਵੀਰ ਬਾਠ, ਸੁਖਵਿੰਦਰ ਸਿੰਘ ਬੁਲੰਦੇ ਵਾਲਾ, ਗੁਰਨੇਬ ਸਿੰਘ ਸਰਪੰਚ, ਸੰਜ਼ੈ ਗੁਪਤਾ, ਅਮਰਜੀਤ ਸਿੰਘ, ਵਪਾਰ ਮੰਡਲ ਪ੍ਰਧਾਨ ਲਾਲੋ ਹਾਂਡਾ, ਰੂਪ ਨਰਾਇਨ, ਅਸ਼ਕ ਗੁਪਤਾ, ਕੁਲਦੀਪ ਗੱਖੜ, ਅਸ਼ੋਕ ਪ੍ਰਧਾਨ ਸਬਜੀ ਮੰਡੀ, ਰਿੰਕੂ ਗਰੋਵਰ, ਰਿਸ਼ੀ ਸ਼ਰਮਾ ਆਦਿ ਹਾਜ਼ਰ ਸਨ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD