Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਕੀਤੇ ਗਏ ਵਿਸ਼ੇਸ ਉਪਰਾਲੇ : ਅਰੁਣਾ ਚੋਧਰੀ

ਜ਼ਿਲ੍ਹੇ ਗੁਰਦਾਸਪੁਰ ਅੰਦਰ 'ਸਮਾਰਟ ਪਿੰਡ ਮੁਹਿੰਮ' ਦੇ ਦੂਜੇ ਪੜਾਅ ਤਹਿਤ 306 ਕਰੋੜ 77 ਲੱਖ ਰੁਪਏ ਦੀ ਲਾਗਤ ਨਾਲ 4298 ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ

Web Admin

Web Admin

5 Dariya News

ਗੁਰਦਾਸਪੁਰ , 17 Oct 2020

Last updated on: Oct 17, 2020, 00:00 IST

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 'ਸਮਾਰਟ ਪਿੰਡ ਮੁਹਿੰਮ' ਦੇ ਦੂਜੇ ਪੜਾਅ ਦੀ ਅੱਜ ਵਰਚੂਅਲ ਤੌਰ ਤੇ ਰਸਮੀ ਸ਼ੁਰੂਆਤ ਕੀਤੀ ਗਈ, ਜਿਸ ਕਾਂਗਰਸ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਵਰਚੁਅਲ ਤੌਰ 'ਤੇ ਸਮਾਗਮ ਵਿਚ ਵਿਸ਼ੇਸ ਤੌਰ ਤੇ ਸ਼ਮਲੂਅਤ ਕੀਤੀ ਗਈ ਤੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਅੱਜ ਗੁਰਦਾਸਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨਾਂ ਵਲੋਂ ਜ਼ਿਲ੍ਹੇ ਅੰਦਰ 'ਸਮਾਰਟ ਪਿੰਡ ਮੁਹਿੰਮ' ਦੇ ਦੂਜਾ ਪੜਾਅ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਬਲਰਾਜ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਕੱਤਰ ਸਿੰਘ ਬਾਲ ਐਸ.ਡੀ.ਐਮ ਬੱਲ ਅਤੇ ਵੱਖ-ਵੱਖ ਪਿੰਡਾਂ ਦੇ ਪੰਡ, ਸਰਪੰਚ ਆਦਿ ਮੌਜੂਦ ਸਨ।ਇਸ ਮੌਕੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਪਿੰਡਾਂ ਅੰਦਰ ਸ਼ਹਿਰੀ ਤਰਜ ਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸਵਰਗਵਾਸੀ ਸ੍ਰੀ ਰਾਜੀਵ ਗਾਂਧੀ ਦਾ ਸੁਪਨਾ ਸੀ ਕਿ ਪਿੰਡ, ਜੋ ਭਾਰਤ ਦੀ ਆਤਮਾ ਤੇ ਨੀਂਹ ਹਨ, ਉਸਨੂੰ ਮਜ਼ਬੂਤ ਕੀਤਾ ਜਾਵੇ। ਕਾਂਗਰਸ ਸਰਕਾਰ ਨੇ ਹਮੇਸ਼ਾ ਪਿੰਡਾਂ ਅੰਦਰ, ਸ਼ਹਿਰੀ ਤਰਜ਼ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੁਜਦੀਆਂ ਕੀਤੀਆਂ ਹਨ ਅਤੇ 'ਸਮਾਰਟ ਪਿੰਡ ਮੁਹਿੰਮ' ਇਸੇ ਦਿਸ਼ਾ ਵੱਲ ਚੁੱਕਿਆ ਗਿਆ ਸਾਰਥਕ ਕਦਮ ਹੈ।ਉਨਾਂ ਅੱਗੇ ਕਿਹਾ ਕਿ ਪਿੰਡਾਂ ਅੰਦਰ ਸਰਪਬੱਖੀ ਵਿਕਾਸ ਕਾਰਜ ਜਿਵੇਂ ਸਟਰੀਟ ਅਤੇ ਡਰੇਨਜ਼, ਜਲ ਸਪਲਾਈ ਅਤੇ ਸ਼ੈਨੀਟੇਸ਼ਨ, ਆਂਗਣਵਾੜੀ ਸੈਂਟਰ, ਛੱਪੜ, ਪਾਰਕ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਸ਼ਮਸ਼ਾਨ ਘਾਟ/ਕਬਰਿਸਤਾਨ ਆਦਿ ਦੇ ਵਿਕਾਸ ਕਾਰਜ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਖੇ 'ਸਮਾਰਟ ਪਿੰਡ ਮੁਹਿੰਮ' ਦਾ ਪਹਿਲਾ ਪੜਾਅ ਸਫਲਤਾਪੂਰਵਕ ਸਮਾਪਤ ਹੋਇਆ ਹੈ, ਜਿਸ ਵਿਚ 59 ਕਰੋੜ 76 ਲੱਖ ਰੁਪਏ ਦੇ 1105 ਵਿਕਾਸ ਕਾਰਜ ਕਰਵਾਏ ਗਏ ਹਨ।

ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ 'ਸਮਾਰਟ ਪਿੰਡ ਮੁਹਿੰਮ' ਦੂਜੇ ਪੜਾਅ ਤਹਿਤ 306 ਕਰੋੜ 77 ਲੱਖ ਰੁਪਏ ਦੀ ਲਾਗਤ ਨਾਲ 4298 ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ, ਜਿਸ ਨਾਲ ਜਿਥੇ ਪਿੰਡਾਂ ਅੰਦਰ ਸਰਬਪੱਖੀ ਵਿਕਾਸ ੋਹਣਗੇ ਉਸਦੇ ਨਾਲ ਲੋਕਾਂ ਨੂੰ ਰੁਜ਼ਗਾਰ ਵੀ ਹਾਸਲ ਹੋਵੇਗਾ। ਉਨਾਂ ਪਿੰਡਾਂ ਦੇ ਪੰਚਾਂ, ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡਾਂ ਅੰਦਰ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਣ, ਵਿਕਾਸ ਕੰਮਾਂ ਲਈ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲੇ ਅੰਦਰ 'ਸਮਾਰਟ ਪਿੰਡ ਮੁਹਿੰਮ' ਤਹਿਤ ਕਰਵਾਏ ਕਾਰਜਾਂ ਵਿਚ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਸਫਲ ਉਪਰਾਲੇ ਕੀਤੇ ਗਏ ਹਨ। 'ਸਮਾਰਟ ਪਿੰਡ ਮੁਹਿੰਮ ' ਤਹਿਤ ਜ਼ਿਲ੍ਹੇ ਅੰਦਰ ਕੀਤੇ ਗਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਬਲਾਕ ਦੀਨਾਨਗਰ ਵਿਖੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਤੇ ਸਿਹਤ ਸਹੂਲਤ ਦੇਣ ਦੇ ਮੰਤਵ ਨਾਲ ਆਂਗਣਵਾੜੀ ਸੈਂਟਰ ਦੀ ਉਸਾਰੀ ਕੀਤੀ ਗਈ ਹੈ। ਆਂਗਣਵਾੜੀ ਸੈਂਟਰ ਵਿਚ ਸਿਹਤ ਵਿਭਾਗ ਵਲੋਂ ਔਰਤਾਂ ਤੇ ਬੱਚਿਆਂ ਦਾ ਰੂਟੀਨ ਵਿਚ ਹੈਲਥ ਚੈੱਕਅੱਪ ਕੀਤਾ ਜਾਂਦਾ ਹੈ। ਬਲਾਕ ਦੋਰਾਂਗਲਾ ਵਿਖੇ ਗੰਦੇ ਪਾਣੀ ਦੇ ਨਿਕਾਸੀ ਲਈ ਥਾਪਰ ਮਾਡਲ ਤਹਿਤ ਛੱਪੜ ਦੀ ਉਸਾਰੀ ਕੀਤੀ ਗਈ ਅਤੇ ਗਲੀਆਂ ਦੇ ਨਿਰਮਾਣ ਕਾਰਜ ਕੀਤੇ ਗਏ ਹਨ ਤਾਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮਿਲ ਸਕੇ ਅਤੇ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਇਸੇ ਤਰਾਂ ਬਲਾਕ ਕਾਦੀਆਂ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਡਿਸਪੈਂਸਰੀ ਦੇ ਨਿਰਮਾਣ ਕਾਰਜ ਕਰਵਾਏ ਗਏ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੀ ਹੈ। ਕੋਵਿਡ-19 ਦੇ ਚੱਲਦਿਆਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਮੈਡੀਕਲ ਸਹੂਲਤਾਂ ਪ੍ਰਦਾਨ ਦੇ ਮੰਤਵ ਨਾਲ ਸਿਹਤ ਸਿਵਲ ਡਿਸਪੈਂਸਰੀ ਬਣ ਨਾਲ ਲੋਕ ਖੁਸ਼ ਹਨ। ਬਲਾਕ ਸ੍ਰੀ ਹਰਗੋਬਿੰਦਪੁਰ ਵਿਖੇ ਪਿੰਡਾਂ ਦੇ ਗੰਦੇ ਪਾਣੀ ਦੇ ਨਿਕਾਸ ਦੇ ਹੱਲ ਲਈ ਥਾਪਰ ਮਾਡਲ ਤਹਿਤ ਛੱਪੜ ਦਾ ਨਵੀਨੀਕਰਨ ਕੀਤਾ ਗਿਆ, ਜਿਸ ਨਾਲ ਬਰਸਾਤਾਂ ਦੇ ਪਾਣੀ ਅਤੇ ਨਾਲੀਆਂ ਦੇ ਪਾਣੀ ਨੂੰ ਛੱਪੜ ਵਿਚ ਪਾ ਕੇ ਇਸਨੂੰ ਵਰਤੋਂ ਯੋਗ ਬਣਾਉਣ ਉਪਰੰਤ ਖੇਤੀ ਲਈ ਵਰਤਿਆ ਜਾਵੇਗਾ। 

ਬਲਾਕ ਗੁਰਦਾਸਪੁਰ ਵਿਖੇ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੰਡਾਂ ਅੰਦਰ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਖੇਡ ਮੈਦਾਨ, ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਅਹਿਮ ਯੋਗਦਾਨ ਪਾ ਰਹੇ ਹਨ ਅਤੇ ਸਵੇਰੇ ਅਤੇ ਸ਼ਾਮ ਪਿੰਡ ਵਾਸੀਆਂ ਤੇ ਖਾਸਕਰਕੇ ਨੌਜਵਾਨਾਂ ਵਲੋਂ ਖੇਡਣ ਦੇ ਨਾਲ ਸੈਰ ਕੀਤੀ ਜਾਂਦੀ ਹੈ। ਖੇਡ ਮੈਦਾਨ ਬਣਨ ਨਾਲ ਨੌਜਵਾਨ ਵਰਗ ਬਹੁਤ ਖੁਸ਼ ਹੈ।ਬਲਾਕ ਡੇਰਾ ਬਾਬਾ ਨਾਨਕ ਵਿਖੇ ਰਾਜ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡ ਅੰਦਰ ਸਿਵਲ ਡਿਸਪੈਂਸਰੀਆਂ ਉਸਾਰੀ ਗਈ ਹੈ ਅਤੇ ਗੰਦੇ ਪਾਣੀ ਦੇ ਨਿਕਾਸ ਲਈ ਥਾਪਰ ਮਾਡਲ ਤਹਿਤ ਵੱਖ-ਵੱਖ ਪੰਚਾਇਤਾਂ ਵਲੋਂ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਬਲਾਕ ਕਾਹਨੂੰਵਾਨ ਵਿਖੇ ਸਮਾਰਟ ਪਿੰਡ ਮੁਹਿੰਮ ਤਹਿਤ ਪਿੰਡਾਂ ਅੰਦਰ ਬੱਚਿਆਂ ਅਤੇ ਖਾਸਰਕਰੇ ਬਜੁਰਗਾਂ ਨੂੰ ਸੈਰ ਕਰਨ ਦੇ ਮੰਤਵ ਨਾਲ ਪਾਰਕ ਉਸਾਰੇ ਜਾ ਰਹੇ ਹਨ। ਜਿਸ ਤਹਿਤ ਬਲਾਕ ਕਾਹਨੂੰਵਾਨ ਵਿਖੇ ਪਾਰਕ ਦੀ ਉਸਾਰੀ ਕੀਤੀ ਗਈ ਤਾਂ ਜੋ ਪਿੰਡ ਵਾਸੀ ਸਵੇਰੇ ਸ਼ਾਮ ਸੈਰ ਕਰਨ ਸਕਣ। ਬਲਾਕ ਕਲਾਨੌਰ ਵਿਖੇ ਲੋਕਾਂ ਨੂੰ ਬਿਹਤ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸਿਵਲ ਡਿਸਪੈਂਸਰੀ ਦੀ ਉਸਾਰੀ ਕੀਤੀ ਗਈ ਅਤੇ ਗੰਦੇ ਪਾਣੀ ਦੇ ਨਿਕਾਸੀ ਦੇ ਵਿਕਾਸ ਕਾਰਜ ਕੀਤੇ ਗਏ। ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ।ਬਲਾਕ ਫਤਿਹਗੜ੍ਹ ਚੂੜੀਆਂ ਵਿਖੇ ਵੱਖ-ਵੱਖ ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਤਹਿਤ ਛੱਪੜ ਦੇ ਨਿਰਮਾਣ ਕਾਰਜ ਕੀਤੇ ਗਏ। ਕਿਸਾਨਾਂ ਨੂੰ ਇਰੀਗੇਸ਼ਨ ਦੀ ਸਹੂਲਤ ਪੁਜਦਾ ਕੀਤੀ ਗਈ। ਸਿਹਤ ਸਹੂਲਤ ਦੇਣ ਦੇ ਮਕਸਦ ਨਾਲ ਸਿਵਲ ਡਿਸਪੈਂਸਰੀ ਦਾ ਨਿਰਮਾਣ ਕਰਵਾਇਆ ਗਿਆ ਤੇ ਲੋਕਾਂ ਨੂੰ ਵੱਡੀ ਰਾਹਤ ਮਿਲੀ। ਸਕੂਲ ਸਿੱਖਿਆਂ ਨੂੰ ਹੋਰ ਬਿਹਤ ਬਣਾਉਣ ਦੇ ਮੰਤਵ ਨਾਲ ਸਮਾਰਟ ਸਕੂਲ ਅਤੇ ਸ਼ਾਨਦਾਰ ਕਲਾਸ ਰੂਮ ਉਸਾਰੇ ਗਏ। ਪਿੰਡਾਂ ਅੰਦਰ ਗਲੀਆਂ, ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਦੇ ਨਾਲ ਵੱਖ-ਵੱਖ ਸਹੂਲਤਾਂ ਪੁਜਦਾ ਕੀਤੀਆਂ ਗਈਆਂ। ਬਲਾਕ ਧਾਰੀਵਾਲ ਵਿਖੇ ਥਾਪਰ ਮਾਡਲ ਤਹਿਤ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜ ਦੀ ਉਸਾਰੀ ਕੀਤੀ ਗਈ ਤੇ ਗਲੀਆਂ ਦੇ ਨਿਰਮਾਣ ਕਰਾਜ ਕੀਤੇ ਗਏ। ਲੋਕਾਂ ਨੂੰ ਗੰਦੇ ਪਾਣੀ, ਜੋ ਗਲੀਆਂ ਵਿਚ ਰਹਿੰਦਾ ਸੀ, ਉਸ ਤੋਂ ਵੱਡੀ ਨਿਜਾਤ ਮਿਲੀ। ਬਲਾਕ ਬਟਾਲਾ ਵਿਖੇ ਲੋਕਾਂ ਦੀ ਵੱਡੀ ਸਮੱਸਿਆ ਗੰਦੇ ਪਾਣੀ ਦੀ ਨਿਕਾਸ ਦੇ ਹੱਲ ਲਈ ਇਸ ਮੁਹਿੰਮ ਤਹਿਤ ਵਿਕਾਸ ਕਾਰਜ ਕਰਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ। ਪਸ਼ੂ ਹਸਪਤਾਲ ਦੇ ਨਵੀਨੀਕਰਨ ਹੋਣ ਨਾਲ ਪਸ਼ੂਆਂ ਦੀ ਸਿਹਤ ਸੰਭਾਲ ਹੋਰ ਬਿਹਤਰ ਢੰਗ ਨਾਲ ਹੋਵੇਗੀ।ਇਸ ਮੌਕੇ ਐਡਵੋਕੈਟ ਚੇਅਰਮੈਨ ਬਲਜੀਤ ਸਿੰਘ ਪਾਹੜਾ, ਬੁੱਧੀਰਾਜ ਸਿੰਘ ਸੈਕਰਟਰੀ ਜਿਲਾ ਪ੍ਰੀਸ਼ਦ, ਚੇਅਰਮੇਨ ਹਰਵਿੰਦਰ ਸਿੰਘ ਭੱਟੀ, ਸ੍ਰੀਮਤੀ ਅਮਨਦੀਪ ਕੋਰ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਪਾਰਟੀ, ਚੇਅਰਮੈਨ ਉਂਕਾਰ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ, ਸਤਵੰਤ ਸਿੰਘ, ਗੁਰਦਰਸ਼ਨ ਸਿੰਘ ਰੰਧਾਵਾ (ਸਾਰੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਗੁਰਵਿੰਦਰਪਾਲ, ਗੋਲਡੀ ਭੁੰਬਲੀ, ਨਿਰਮਲ ਸਿੰਘ ਆਦਿ ਮੋਜੂਦ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD