Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਹਰ ਇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ : ਓਮ ਪ੍ਰਕਾਸ਼ ਸੋਨੀ

''ਸਾਡਾ ਪਿੰਡ ਸਾਡੀ ਜਿੰਮੇਵਾਰੀ ਕੋਈ ਅੱਗ ਨਾ ਧੂੰਆਂ ਇਸ ਵਾਰੀ'' ਦਾ ਲੋਗੋ ਕੀਤਾ ਜਾਰੀ

Web Admin

Web Admin

5 Dariya News

ਅੰਮ੍ਰਿਤਸਰ , 17 Oct 2020

Last updated on: Oct 17, 2020, 00:00 IST

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਹਰ ਇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ ਹੈ ਤਾਂ ਜੋ ਪੰਜਾਬ ਦੀ ਆਬੋ ਹਵਾ ਨੂੰ ਸ਼ੁੱਧ ਰੱਖ ਸਕੀਏ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ।ਇਨਾਂ ਸਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਖੇਤੀਬਾੜੀ ਭਵਨ ਵਿਖੇ ਜ਼ਿਲਾ ਪ੍ਰਸ਼ਾਸਨ ਵਲੋਂ ਤਿਆਰ ਕੀਤੇ ਗਏ ਲੋਗੋ ''ਸਾਡਾ ਪਿੰਡ ਸਾਡੀ ਜਿੰਮੇਵਾਰੀ ਕੋਈ ਅੱਗ ਨਾ ਧੂੰਆਂ ਇਸ ਵਾਰੀ'' ਜਾਰੀ ਕਰਨ ਉਪਰੰਤ ਕੀਤਾ। ਸ੍ਰੀ ਸੋਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਾਰਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਆਪਣੀ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਖੇਤ ਦੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ। ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਕਾਫ਼ੀ ਕਮੀ ਆਉਂਦੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਉਸ ਨੂੰ  ਵੇਚ ਕੇ ਵੱਧ ਮੁਨਾਫਾ ਵੀ ਕਮਾ ਸਕਦਾ ਹੈ। ਉਨਾਂ ਕਿਹਾ ਕਿ ਜਿਥੇ ਅਸੀਂ ਪਰਾਲੀ ਨੂੰ ਅੱਗ ਲਗਾਉਂਦੇ ਹਾਂ ਉਥੇ ਆਪਣਾ ਵਾਤਾਵਰਨ ਵੀ ਖ਼ਰਾਬ ਕਰਦੇ ਹਾਂ। ਉਨਾਂ ਕਿਹਾ ਕਿ ਆਉਣ ਵਾਲੇ ਪੀੜੀਆਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਉਣਾ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ, ਮੁੱਖ ਖੇਤੀਬਾੜੀ ਅਫ਼ਸਰ ਸ: ਕੁਲਜੀਤ ਸਿੰਘ,ਡਿਪਟੀ ਡਾਇਰੈਕਟਰ ਪੰਚਾਇਤ ਤੇ ਵਿਕਾਸ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD