Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਮਾਰਟ ਵਿਲੇਜ ਮੁਹਿੰਮ ਤਹਿਤ 89 ਪਿੰਡਾਂ ਵਿੱਚ ਕੀਤੀ ਵਿਕਾਸ ਕਾਰਜਾਂ ਦੀ ਸ਼ੁਰੂਆਤ

ਜ਼ਿਲਾ ਅੰਮ੍ਰਿਤਸਰ ਅੰਦਰ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਤਹਿਤ 165.58 ਕਰੋੜ ਰੁਪਏ ਦੀ ਲਾਗਤ ਨਾਲ 2259 ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾਣਗੇ

Web Admin

Web Admin

5 Dariya News

ਅੰਮ੍ਰਿਤਸਰ , 17 Oct 2020

Last updated on: Oct 17, 2020, 00:00 IST

ਸਮਾਰਟ ਵਿਲੇਜ ਮੁਹਿੰਮ ਤਹਿਤ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਸਮਾਰਟ ਵਿਲੇਜ ਕੰਪੇਨ-2 ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਮੈਂਬਰ ਲੋਕਸਭਾ ਵਲੋਂ ਵਰਚੁਐਲ ਮੀਟਿੰਗ ਰਾਹੀਂ ਕਰ ਦਿੱਤੀ ਗਈ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਪਿੰਡਾਂ ਦੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪੂਰਾ ਕਰਨਾ ਅਤੇ ਉਨਾਂ ਦਾ ਸੁੰਦਰੀਕਰਨ ਕਰਨਾ ਹੈ, ਜਿਸ ਤਹਿਤ ਪੂਰੇ ਪੰਜਾਬ ਵਿੱਚ 2700 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।ਖੇਤੀਬਾੜੀ ਭਵਨ ਵਿਖੇ ਵਰਚੁਐਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਪਿੰਡਾਂ ਅੰਦਰ ਸ਼ਹਿਰੀ ਤਰਜ਼ ਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪਿੰਡਾਂ ਅੰਦਰ ਸ਼ਹਿਰੀ ਤਰਜ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੁਜਦੀਆਂ ਕੀਤੀਆਂ ਹਨ ਅਤੇ ਸਮਾਰਟ ਪਿੰਡ ਮੁਹਿੰਮ ਇਸੇ ਦਿਸ਼ਾ ਵੱਲ ਚੁੱਕਿਆ ਗਿਆ ਸਾਰਥਕ ਕਦਮ ਹੈ। ਉਨਾਂ ਕਿਹਾ ਕਿ ਪਿੰਡਾਂ ਅੰਦਰ ਸਰਪਬੱਖੀ ਵਿਕਾਸ ਕਾਰਜ ਜਿਵੇਂ ਸਟਰੀਟ ਅਤੇ ਡਰੇਨਜ਼, ਜਲ ਸਪਲਾਈ ਅਤੇ ਸ਼ੈਨੀਟੇਸ਼ਨ, ਆਂਗਣਵਾੜੀ ਸੈਂਟਰ, ਛੱਪੜ, ਪਾਰਕ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਸ਼ਮਸ਼ਾਨ ਘਾਟ/ਕਬਰਿਸਤਾਨ ਆਦਿ ਦੇ ਵਿਕਾਸ ਕਾਰਜ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ  ਵਿਖੇ 'ਸਮਾਰਟ ਪਿੰਡ ਮੁਹਿੰਮ' ਦਾ ਪਹਿਲਾ ਪੜਾਅ ਸਫਲਤਾਪੂਰਵਕ ਸਮਾਪਤ ਹੋਇਆ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਵਿਚ 839 ਗ੍ਰਾਮ ਪੰਚਾਇਤਾਂ ਵਿੱਚ 165.58 ਕਰੋੜ ਰੁਪਏ ਦੀ ਲਾਗਤ ਨਾਲ 2259 ਕੰਮ ਪ੍ਰਵਾਨ ਕੀਤੇ ਗਏ ਹਨ। 

ਉਨਾਂ ਦੱਸਿਆ ਕਿ ਅੰਮ੍ਰਿਤਸਰ ਵਿਚ ਅੱਜ 89 ਪਿੰਡਾਂ ਵਿੱਚ ਇਨਾਂ ਕੰਮਾਂ ਦੀ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤੇ 16.25 ਕਰੋੜ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ। ਉਨਾਂ ਦੱਸਿਆ ਕਿ ਇਨਾਂ ਕੰਮਾਂ ਦੀ ਸ਼ੁਰੂਆਤ ਨਾਲ ਪਿੰਡਾਂ ਦੇ ਵਿਕਾਸ 'ਚ ਨਵਾਂ ਅਧਿਆਇ ਸ਼ੁਰੂ ਹੋਵੇਗਾ। ਜਿਸ ਨਾਲ ਪਿੰਡ ਵਿਚ ਬੱਚਿਆਂ ਅਤੇ ਜਵਾਨਾਂ ਦੇ ਖੇਡਣ ਲਈ ਸਟੇਡਿਅਮ, ਜਿੰਮ ਵਰਗੇ ਆਧੁਨਿਕ ਕੰਮ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਸਕੀਮ ਨਾਲ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ ਅਤੇ ਪਿੰਡਾਂ ਦੇ ਲੋਕ ਪਿੰਡਾਂ ਵਿਚ ਹੀ ਰਹਿਣਾ ਜ਼ਿਆਦਾ ਪਸੰਦ ਕਰਨਗੇ। ਉਨਾਂ ਪਿੰਡਾਂ ਦੇ ਪੰਚਾਂ, ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡਾਂ ਅੰਦਰ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਣ, ਵਿਕਾਸ ਕੰਮਾਂ ਲਈ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰ ਵਲੋਂ ਹਰੇਕ ਵਿਧਾਨ ਸਭਾ ਹਲਕੇ ਨੂੰ ਵਿਕਾਸ ਕਾਰਜਾਂ ਲਈ 25-25 ਕਰੋੜ ਰੁਪਏ ਵੀ ਦਿੱਤੇ ਗਏ ਹਨ। ਜਿਸ ਨਾਲ ਹਰੇਕ ਵਿਧਾਨ ਸਭਾ ਹਲਕੇ ਦੀ ਨੁਹਾਰ ਵੀ ਬਦਲ ਜਾਵੇਗੀ।ਇਸ ਮੌਕੇ ਬੋਲਦਿਆਂ ਸ: ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ ਨੇ ਦੱਸਿਆ ਕਿ ਸਮਾਰਟ ਪਿੰਡ ਮੁਹਿੰਮ ਤਹਿਤ ਪਿੰਡਾਂ ਅੰਦਰ ਬੱਚਿਆਂ ਅਤੇ ਖਾਸ ਕਰਕੇ ਬਜ਼ੁਰਗਾਂ ਨੂੰ ਸੈਰ ਕਰਨ ਦੇ ਮੰਤਵ ਨਾਲ ਪਾਰਕ ਉਸਾਰੇ ਜਾ ਰਹੇ ਹਨ। ਉਨਾਂ ਦੱਸਿਆ ਕਿ ਪਿੰਡਾਂ ਅੰਦਰ ਗਲੀਆਂ ਅਤੇ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਦੇ ਨਾਲ ਨਾਲ ਵੱਖ ਵੱਖ ਸਹੂਲਤਾਂ ਪੁਜਦਾ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਸ ਮੁੰਹਿਮ ਤਹਿਤ ਲੋਕਾਂ ਨੂੰ ਗੰਦੇ ਪਾਣੀ, ਜੋ ਗਲੀਆਂ ਵਿਚ ਰਹਿੰਦਾ ਸੀ, ਉਸ ਤੋਂ ਵੱਡੀ ਨਿਜਾਤ ਮਿਲੇਗੀ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਥੇ ਪਿੰਡਾਂ ਅੰਦਰ ਸਰਵਪੱਖੀ ਵਿਕਾਸ ਹੋਣਗੇ ਉਸਦੇ ਨਾਲ ਲੋਕਾਂ ਨੂੰ ਰੋਜ਼ਗਾਰ ਵੀ ਹਾਸਲ ਹੋਵੇਗਾ।ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਐਸ.ਡੀ.ਐਮ. ਵਿਕਾਸ ਹੀਰਾ, ਮੁੱਖ ਖੇਤੀਬਾੜੀ ਅਫ਼ਸਰ ਸ: ਕੁਲਜੀਤ ਸਿੰਘ ਅਤੇ ਜ਼ਿਲਾ ਵਿਕਾਸ ਤੇ ਪੰਚਾਇਤ ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD