Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਹਰ ਹਾਲ ਕਰੇਗੀ : ਸਾਧੂ ਸਿੰਘ ਧਰਮਸੋਤ

ਮੁੱਖ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਨੂੰ ਤੋਹਫ਼ਾ, 117 ਪਿੰਡ ਬਣਨਗੇ ਸਮਾਰਟ ਪਿੰਡ-ਧਰਮਸੋਤ

Web Admin

Web Admin

5 Dariya News

ਨਾਭਾ , 17 Oct 2020

Last updated on: Oct 17, 2020, 00:00 IST

ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਹਰ ਹਾਲ ਕਰੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ 3 ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਲੜੀ ਜਾ ਰਹੀ ਲੜਾਈ ਨੂੰ ਮੁਕਾਮ 'ਤੇ ਪਹੁੰਚਾਇਆ ਜਾਵੇਗਾ।ਅੱਜ ਨਾਭਾ ਦੇ ਪਿੰਡ ਅੱਚਲ ਵਿਖੇ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਪਟਿਆਲਾ ਜ਼ਿਲ੍ਹੇ 'ਚ ਸ਼ੁਰੂਆਤ ਕਰਵਾਉਣ ਮੌਕੇ ਸ. ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਨੂੰ ਇੱਕ ਵਿਸ਼ੇਸ਼ ਤੋਹਫ਼ਾ ਦਿੱਤਾ ਹੈ, ਜਿਸ ਕਰਕੇ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 9 ਬਲਾਕਾਂ ਦੇ 117 ਪਿੰਡਾਂ 'ਚ 121 ਕਰੋੜ ਰੁਪਏ ਦੀ ਲਾਗਤ ਨਾਲ 2959 ਕੰਮ ਕਰਵਾਏ ਜਾਣਗੇ। ਜਦੋਂਕਿ ਇਕੱਲੇ ਨਾਭਾ ਬਲਾਕ 'ਚ ਹੀ 20.12 ਕਰੋੜ ਰੁਪਏ ਦੀ ਲਾਗਤ ਨਾਲ 405 ਕੰਮ ਕਰਵਾਏ ਜਾਣਗੇ।ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਐਮ.ਪੀ. ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੈਬ ਕਾਨਫਰੰਸ ਰਾਹੀਂ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਨੂੰ ਆਨਲਾਈਨ ਸ਼ੁਰੂ ਕਰਨ ਮੌਕੇ ਪਟਿਆਲਾ ਜ਼ਿਲ੍ਹੇ ਦੇ 117 ਪਿੰਡਾਂ ਨੂੰ ਸਮਾਰਟ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨਾਭਾ ਬਲਾਕ ਦੇ ਪਿੰਡ ਅੱਚਲ ਵਿਖੇ ਕਰਵਾਈ। ਉਨ੍ਹਾਂ ਨੇ ਪਿੰਡ ਦੇ ਸਰਕਾਰੀ ਮਿਡਲ ਸਮਾਰਟ ਸਕੂਲ ਵਿਖੇ ਨਵੇਂ ਉਸਾਰੇ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ 3 ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ, ਜਿਸ ਦੌਰਾਨ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਗੱਲ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮਾਰਨ ਲੱਗੀ ਹੋਈ ਹੈ ਪਰੰਤੂ ਕਾਂਗਰਸ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਡੱਟਕੇ ਲੜੇਗੀ।ਸ. ਧਰਮਸੋਤ ਨੇ ਹੋਰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਭ੍ਰਿਸ਼ਟਾਚਾਰ ਮੁਕਤ ਅਤੇ ਗੁਣਵੱਤਾ ਭਰਪੂਰ ਕਾਰਜ ਕਰਵਾਕੇ ਸਾਰੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਦੀ ਆਪਣੀ ਵਚਨਬੱਧਤਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਪਿੰਡਾਂ ਦਾ ਵਿਕਾਸ ਬਿਨ੍ਹਾਂ ਕਿਸੇ ਵਿਤਕਰੇ ਤੋਂ ਕਰਨ ਦੇ ਮਿੱਥੇ ਟੀਚੇ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕਰਦਿਆਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਦੌਰਾਨ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਤੀ ਬਲਾਕ 5 ਖੇਡ ਸਟੇਡੀਅਮਾਂ ਤਹਿਤ ਪਿੰਡਾਂ 'ਚ 750 ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਸਰਕਾਰ ਨੇ 15 ਲੱਖ ਬੇਰੁਜ਼ਗਾਰਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਅਤੇ ਹੁਣ 1 ਲੱਖ ਸਰਕਾਰੀ ਅਸਾਮੀਆਂ 'ਤੇ ਭਰਤੀ ਸ਼ੁਰੂ ਕੀਤੀ ਜਾ ਰਹੀ ਹੈ।ਇਸ ਦੌਰਾਨ ਬਲਾਕ ਸੰਮਤੀ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ, ਐਸ.ਡੀ.ਐਮ. ਸ੍ਰੀ ਕਾਲਾ ਰਾਮ ਕਾਂਸਲ, ਡੀ.ਐਸ.ਪੀ. ਸ੍ਰੀ ਰਾਜੇਸ਼ ਛਿੱਬੜ, ਸ. ਧਰਮਸੋਤ ਦੇ ਪੀਏ ਚਰਨਜੀਤ ਬਾਤਿਸ਼, ਬੀ.ਡੀ.ਪੀ.ਓ ਸੁਰਿੰਦਰ ਸਿੰਘ ਧਾਲੀਵਾਲ, ਸਰਪੰਚ ਪਰਮਜੀਤ ਕੌਰ, ਯਾਦਵਿੰਦਰ ਸਿੰਘ ਸਮੇਤ ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Smart Village Campaign #SmartVillageCampaign , Smart Villages scheme , #SmartVillagesscheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD