Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੁਸ਼ਿਆਰਪੁਰ ਪੁਲਿਸ ਵਲੋਂ ਬੈਂਕ ਡਕੈਤੀਆਂ ਕਰਨ ਵਾਲਾ ਗਿਰੋਹ ਕਾਬੂ, ਬੈਂਕ ਡਕੈਤੀਆਂ ਦੇ ਤਿੰਨ ਮਾਮਲੇ ਹੱਲ : ਨਵਜੋਤ ਸਿੰਘ ਮਾਹਲ

ਤਿੰਨ ਦੇਸੀ ਪਿਸਤੌਲਾਂ ਸਮੇਤ 8 ਜਿੰਦਾ ਕਾਰਤੂਸਾਂ ਸਮੇਤ ਤਿੰਨ ਖਤਰਨਾਕ ਮੁਲਜ਼ਮ ਗ੍ਰਿਫਤਾਰ

Web Admin

Web Admin

5 Dariya News

ਹੁਸ਼ਿਆਰਪੁਰ , 20 Oct 2020

Last updated on: Oct 20, 2020, 00:00 IST

ਜ਼ਿਲ੍ਹਾ ਪੁਲਿਸ ਵਲੋਂ ਇੰਡੀਅਨ ਓਵਰਸੀਜ਼ ਬੈਂਕ ਗਿਲਜੀਆਂ, ਪੰਜਾਬ ਐਂਡ ਸਿੰਧ ਬੈਂਕ ਭਾਗੋਵਾਲ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਬੈਂਕ ਡਕੈਤੀਆਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਨੂੰ ਕਾਬੂ ਕਰਦਿਆਂ ਤਿੰਨ ਦੇਸੀ ਪਿਸਤੌਲ 315 ਬੋਰ, 8 ਜਿੰਦਾ ਰੋਂਦ, ਇਕ ਸਕੂਟੀ, ਇਕ ਮੋਟਰ ਸਾਈਕਲ, 30 ਹਜ਼ਾਰ ਰੁਪਏ ਅਤੇ ਥਾਣਾ ਆਦਮਪੁਰ ਦੇ ਪਿੰਡ ਕਾਲਰਾ ’ਚ ਯੂਕੋ ਬੈਂਕ ਵਿੱਚ ਡਕੈਤੀ ਦੌਰਾਨ ਗਾਰਡ ਪਾਸੋਂ ਖੋਹੀ ਦੋਨਾਲੀ ਬਰਾਮਦ ਕੀਤੀ ਗਈ। ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ, ਜਿਨ੍ਹਾਂ ਦਾ ਪਿਛੋਕੜ ਵੱਖ-ਵੱਖ ਤਰ੍ਹਾਂ ਦੇ ਜ਼ੁਰਮਾਂ ਨਾਲ ਜੁੜਿਆ ਹੋਇਆ ਹੈ, ਦੀ ਪਛਾਣ ਸੁਨੀਲ ਦੱਤ ਵਾਸੀ ਘੁਗਿਆਲ, ਥਾਣਾ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ, ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਕੋਠੇ ਪ੍ਰੇਮ ਨਗਰ, ਹਰਿਆਣਾ ਅਤੇ ਬਲਵਿੰਦਰ ਸਿੰਘ ਉਰਫ ਸੋਨੂ ਵਾਸੀ ਕੋਠੇ ਪ੍ਰੇਮ ਨਗਰ ਵਜੋਂ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੇ ਦੋ ਸਾਥੀ ਸਤਪਾਲ ਸਿੰਘ ਉਰਫ ਸੱਤਾ ਵਾਸੀ ਹਰਿਆਣਾ ਅਤੇ ਗੁਰਵਿੰਦਰ ਸਿੰਘ ਉਰਫ ਬਿੰਦਾ ਵਾਸੀ ਲੁਡਿਆਣੀ ਥਾਣਾ ਦਸੂਹਾ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਨ੍ਹਾਂ ਬੈਂਕ ਡਕੈਤੀਆਂ ਨੂੰ ਹੱਲ ਕਰਨ ਲਈ ਐਸ.ਪੀ. (ਤਫਤੀਸ਼) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਦੀਆਂ 6 ਵੱਖ-ਵੱਖ ਟੀਮਾ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਨੇ ਬੜੀ ਸੂਝਬੂਝ ਅਤੇ ਯੋਜਨਾਬੱਧ ਢੰਗ ਨਾਲ ਇਹ ਮਸਲੇ ਹੱਲ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮਾਡਲ ਟਾਊਨ ਥਾਣੇ ਦੇ ਇੰਸਪੈਕਟਰ ਕਰਨੈਲ ਸਿੰਘ, ਥਾਣਾ ਸਿਟੀ ਦੇ ਇੰਸਪੈਕਟਰ ਗੋਬਿੰਦਰ ਕੁਮਾਰ ਅਤੇ ਸੀ.ਆਈ.ਏ. ਦੇ ਇੰਸਪੈਕਟਰ ਸ਼ਿਵ ਕੁਮਾਰ ’ਤੇ ਆਧਾਰਤ ਟੀਮਾਂ ਵਲੋਂ ਵੱਖ-ਵੱਖ ਇਲਾਕਿਆਂ ਵਿੱਚ ਲੱਗੇ ਸੀ.ਸੀ.ਟੀ.ਵੀ. ਫੁਟੇਜ, ਅਪਰਾਧਕ ਕਿਸਮ/ਜਮਾਨਤ ’ਤੇ ਆਏ ਵਿਅਕਤੀਆਂ ਦੇ ਅਪਰਾਧਕ ਪਿਛੋਕੜ ਖੰਗਾਲਣ ਅਤੇ ਸੂਹੀਆਂ ਦੀ ਮਦਦ ਨਾਲ ਬੀਤੇ ਦਿਨ 19 ਅਕਤੂਬਰ ਰਾਤ ਕਰੀਬ 11 ਵਜੇ ਪਿੰਡ ਖਾਖਲੀ ਤੋਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ਼ ਧਾਰਾ 392/394/395 ਅਤੇ ਅਸਲਾ ਐਕਟ ਦੀ ਧਾਰਾ 25/27/54/59 ਤਹਿਤ ਥਾਣਾ ਹਰਿਆਣਾ ਵਿੱਚ ਮੁਕੱਦਮਾ ਨੰਬਰ 154 ਮਿਤੀ 19-10-2020 ਦਰਜ ਕੀਤਾ ਗਿਆ।ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿਛ ਦੌਰਾਨ ਇਹ ਸਾਹਮਣੇ ਆਇਆ ਕਿ ਇਨ੍ਹਾਂ ਮੁਲਜ਼ਮਾਂ ਖਿਲਾਫ਼ ਪਹਿਲਾਂ ਵੀ ਸੰਗੀਨ ਜ਼ੁਰਮਾਂ ਤਹਿਤ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਲੋਂ ਟਾਂਡਾ ਦੇ ਪਿੰਡ ਗਿਲਜੀਆਂ ਵਿੱਚ 27 ਜੁਲਾਈ ਨੂੰ ਅਤੇ ਥਾਣਾ ਸਦਰ ਦੇ ਪਿੰਡ ਭਾਗੋਵਾਲ ਵਿੱਚ 4 ਸਤੰਬਰ ਨੂੰ ਬੈਂਕ ਡਕੈਤੀ ਕੀਤੀ ਗਈ ਸੀ ਜਿਸ ਉਪਰੰਤ 15 ਅਕਤੂਬਰ ਨੂੰ ਥਾਣਾ ਆਦਮਪੁਰ ਦੇ ਪਿੰਡ ਕਾਲਰਾ ਵਿੱਚ ਬੈਂਕ ਡਕੈਤੀ ਕੀਤੀ ਗਈ ਅਤੇ ਉਨ੍ਹਾਂ ਵਲੋਂ ਵਰਤੇ ਗਏ ਮੋਟਰ ਸਾਈਕਲ ਸਪਲੈਂਡਰ ਅਤੇ ਇਕ ਸਕੂਟੀ ਮਾਈਸਟ੍ਰੋ ਵੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਤਪਾਲ ਸਿੰਘ ਉਰਫ ਸੱਤਾ ਜੋ ਕਿ ਵਾਰਦਾਤ ਕਰਨ ਤੋਂ ਬਾਅਦ ਆਪਣੇ ਹਥਿਆਰ ਬਲਵਿੰਦਰ ਸਿੰਘ ਉਰਫ ਸੋਨੂੰ ਕੋਲ ਰੱਖ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਲੋਂ ਗੁਰਦਾਸਪੁਰ ਦੇ ਥਾਣਾ ਕਾਹਨੂੰਵਾਨ ਦੇ ਪਿੰਡ ਭੈਣੀ ਮੀਆਂ ਖਾਂ ਵਿੱਚ ਬੈਂਕ ਲੁੱਟਣ ਦੀ ਯੋਜਨਾ ਬਣਾਈ ਗਈ ਸੀ ਜਿਸ ਲਈ ਉਨ੍ਹਾਂ ਵਲੋਂ ਰੈਕੀ ਵੀ ਕੀਤੀ ਗਈ ਅਤੇ ਹੁਣ ਯੋਜਨਾ ਨੂੰ ਅੰਜ਼ਾਮ ਦੇਣਾ ਸੀ। ਬਰਾਮਦ ਹੋਈ ਸਕੂਟਰੀ ਜੋ ਕਿ ਸਤਨਾਮ ਸਿੰਘ ਉਰਫ ਸੱਤਾ ਨੇ ਖਰੀਦੀ ਸੀ ਅਤੇ ਉਸ ਦੀ ਆਰ.ਸੀ. ਜਾਅਲੀ ਦਸਤਾਵੇਜ ਤਿਆਰ ਕਰਕੇ ਕਿਸੇ ਦੇ ਨਾਂ ’ਤੇ ਬਣਾਏ ਸਨ ਤਾਂ ਜੋ ਪੁਲਿਸ ਉਸ ਤੱਕ ਪਹੁੰਚ ਨਾ ਸਕੇ।

 

Tags: Crime News Punjab , Punjab Police , Police , Crime News , Hoshiarpur , Navjot Singh Mahal , Hoshiarpur Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD