Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਮਾਡਾ ਵਲੋਂ ਮੈਨਹੋਲਜ਼ ਦੀ ਸਫ਼ਾਈ ਲਈ ਬੈਂਡੀਕੂਟ ਰੋਬੋਟ ਪ੍ਰਣਾਲੀ ਦੀ ਸ਼ੁਰੂਆਤ

Web Admin

Web Admin

5 Dariya News

ਐਸ.ਏ.ਐਸ. ਨਗਰ , 20 Oct 2020

Last updated on: Oct 20, 2020, 00:00 IST

ਆਧੁਨਿਕ ਤਕਨੀਕ ਨੂੰ ਅਪਣਾਉਂਦਿਆਂ, ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਸ਼ਹਿਰ ਵਿਚ ਬੈਂਡੀਕੂਟ ਰੋਬੋਟ ਦੀ ਮਦਦ ਨਾਲ ਮੈਨਹੋਲ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਹੈ, ਜਿਸ ਨਾਲ ਮੈਨਹੋਲਾਂ ਦੀ ਕਰਮਚਾਰੀਆਂ ਵਲੋਂ ਸਫਾਈ ਦੀ ਮੌਜੂਦਾ ਪ੍ਰਣਾਲੀ ਨੂੰ ਬਦਲ ਦਿੱਤਾ ਗਿਆ ਹੈ। ਇਸ ਪ੍ਰਣਾਲੀ ਨਾਲ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਵਿਚ ਸੁਧਾਰ ਲਿਆਉਣ ਦੇ ਨਾਲ-ਨਾਲ ਸਫਾਈ ਕਰਮਚਾਰੀਆਂ ਦੇ ਕੰਮ ਵਿਚ ਇਕ ਸਕਾਰਾਤਮਕ ਤਬਦੀਲੀ ਲਿਆਵੇਗੀ ਕਿਉਂਜੋ ਇਹ ਬਿਨਾਂ ਹੱਥ ਲਗਾਏ ਮੈਨਹੋਲਾਂ ਤੋਂ ਕੂੜਾ-ਕਰਕਟ ਅਤੇ ਮਲਬਾ ਕੱਢਣ ਨੂੰ ਯਕੀਨੀ ਬਣਾਏਗੀ।ਇਸ ਪ੍ਰਣਾਲੀ ਦਾ ਉਦਘਾਟਨ ਅੱਜ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ, ਆਈ.ਏ.ਐੱਸ. ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਆਈ.ਏ.ਐੱਸ. ਅਤੇ ਚੀਫ ਇੰਜੀਨੀਅਰ ਸ੍ਰੀ ਦਵਿੰਦਰ ਸਿੰਘ ਦੀ ਮੌਜੂਦਗੀ ਵਿਚ ਪੁੱਡਾ ਭਵਨ, ਸੈਕਟਰ-62 ਵਿਖੇ ਕੀਤਾ ਗਿਆ। ਇਸ ਦੌਰਾਨ ਉੱਘੇ ਵਿਗਿਆਨੀ ਪਦਮ ਵਿਭੂਸ਼ਣ ਡਾ.ਆਰ.ਏ. ਮਸ਼ੇਲਕਰ, ਐਫ.ਆਰ.ਐਸ. ਨੈਸ਼ਨਲ ਰਿਸਰਚ ਪ੍ਰੋਫੈਸਰ ਤੇ ਸਾਬਕਾ ਡਾਇਰੈਕਟਰ ਜਨਰਲ, ਸੀ.ਐਸ.ਆਈ.ਆਰ. ਇੰਡੀਆ ਅਤੇ ਡਾ. ਸ਼ਿਰਸ਼ੇਂਦੂ ਮੁਖਰਜੀ, ਮਿਸ਼ਨ ਡਾਇਰੈਕਟਰ ਪ੍ਰੋਗਰਾਮ ਮੈਨੇਜਮੈਂਟ ਯੂਨਿਟ (ਪੀਐਮਯੂ), ਬੀ.ਆਈ.ਆਰ.ਏ.ਸੀ. ਨੇ ਵੀਡੀਓ ਕਾਨਫਰੰਸ ਰਾਹੀਂ ਸ਼ਮੂਲੀਅਤ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸਰਵਜੀਤ ਸਿੰਘ ਨੇ ਦੱਸਿਆ ਕਿ ਬੈਂਡੀਕੂਟ ਰੋਬੋਟ ਉਹ ਹਰ ਕੰਮ ਕਰ ਸਕਦਾ ਹੈ ਜੋ ਮੈਨਹੋਲ ਅੰਦਰ ਇੱਕ ਸਫ਼ਾਈ ਕਰਮਚਾਰੀ ਕਰਦਾ ਹੈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਹ ਰੋਬੋਟ ਜੀਨਰੋਬੋਟਿਕਸ ਨਾਮੀ ਇਕ ਸਟਾਰਟ-ਅਪ ਇੰਡੀਅਨ ਕੰਪਨੀ ਵਲੋਂ `ਮੇਕ ਇਨ ਇੰਡੀਆ` ਅਤੇ `ਸਵੱਛ ਭਾਰਤ` ਪਹਿਲਕਦਮੀ ਤਹਿਤ ਵਿਕਸਤ ਕੀਤਾ ਗਿਆ ਦੁਨੀਆ ਦਾ ਪਹਿਲਾ ਮੈਨਹੋਲ ਕਲੀਨਿੰਗ ਰੋਬੋਟ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਰੋਬੋਟ ਮੈਨਹੋਲ ਦੀ ਸਫ਼ਾਈ ਕਰਮਚਾਰੀਆਂ ਨਾਲੋਂ ਵਧੇਰੇ ਕੁਸ਼ਲਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰ ਸਕਦਾ ਹੈ।

ਬੈਂਡੀਕੂਟ ਰੋਬੋਟ ਆਪਣੀਆਂ ਲੱਤਾਂ ਦੀ ਵਰਤੋਂ ਕਰਕੇ ਮੈਨਹੋਲ ਦੀ ਅਣਦੇਖੀ ਡੂੰਘਾਈ ਵਿੱਚ ਜਾ ਸਕਦਾ ਹੈ ਅਤੇ ਆਪਣੀਆਂ ਵਿਸ਼ੇਸ਼ ਰੂਪ ਵਿੱਚ ਡਿਜ਼ਾਇਨ ਕੀਤੀਆਂ ਗਈਆਂ ਮਨੁੱਖਾਂ ਵਰਗੀਆਂ ਰੋਬੋਟਿਕ ਬਾਂਹਾਂ ਦੇ ਨਾਲ ਠੋਸ ਰਹਿੰਦ-ਖੂੰਹਦ ਨੂੰ ਬਾਹਰ ਕੱਢ ਸਕਦਾ ਹੈ ਅਤੇ ਸੀਵਰੇਜ ਪ੍ਰਣਾਲੀ ਨੂੰ ਕੂੜਾ-ਕਰਕਟ ਮੁਕਤ ਬਣਾ ਸਕਦਾ ਹੈ।ਕੋਰੋਨਾ ਵਾਇਰਸ ਦੇ ਫੈਲਾਅ ਵਾਲੇ ਅਜੋਕੇ ਸਮੇਂ ਵਿੱਚ ਇਸ ਪ੍ਰਣਾਲੀ ਦੀ ਉਪਯੋਗਤਾ ਬਹੁਤ ਮਹੱਤਵ ਰੱਖਦੀ ਹੈ। ਸਫਾਈ ਕਰਮਚਾਰੀਆਂ ਨੂੰ ਕੋਵਿਡ-19 ਸਬੰਧੀ ਜ਼ਿਆਦਾ ਖ਼ਤਰਾ ਹੁੰਦਾ ਹੈ ਇਸ ਲਈ ਇਹ ਰੋਬੋਟ ਉਨ੍ਹਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਜੋ ਰੋਬੋਟ ਸੀਵਰੇਜ ਦੇ ਕੂੜੇ ਨੂੰ ਬਿਨਾਂ ਹੱਥ ਲਗਾਏ ਹੀ ਬਾਹਰ ਕੱਢਣ ਨੂੰ ਯਕੀਨੀ ਬਣਾਉਂਦਾ ਹੈ ਅਤੇ ਸਫ਼ਾਈ ਕਰਮਚਾਰੀਆਂ ਨੂੰ ਵਾਇਰਸ ਤੋਂ ਦੂਰ ਰਹਿਣ ਵਿਚ ਸਹਾਇਤਾ ਕਰਦਾ ਹੈ।ਇਸ ਸਫਾਈ ਤਕਨਾਲੋਜੀ `ਤੇ ਵਧੇਰੇ ਚਾਨਣਾ ਪਾਉਂਦਿਆਂ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਮੁੱਖ ਪ੍ਰਸ਼ਾਸਕ, ਗਮਾਡਾ ਨੇ ਦੱਸਿਆ ਕਿ ਕੋਵਿਡ-19 ਦੌਰਾਨ, ਇਕਾਂਤਵਾਸ ਵਿਚ ਵਰਤੇ ਪਲਾਸਟਿਕ, ਮਾਸਕ, ਦਸਤਾਨੇ, ਦਵਾਈ ਦੀਆਂ ਬੋਤਲਾਂ ਅਤੇ ਟੀਕੇ-ਸਰਿੰਜਾਂ ਦਾ ਨਿਪਟਾਰਾ ਸੀਵਰੇਜ ਮੈਨਹੋਲ ਵਿਚ ਕਰਨ ਨਾਲ ਰਹਿੰਦ-ਖੁਹੰਦ ਵਿਚ ਲਗਭਗ 70 ਫੀਸਦੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਸੀਵਰੇਜ ਵਿਚ ਰੁਕਾਵਟ ਅਤੇ ਇਸ ਨਾਲ ਸਬੰਧਤ ਹੋਰ ਕਾਰਜਾਂ ਵਿੱਚ ਵਾਧਾ ਹੋਇਆ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਨੂੰ ਧਿਆਨ ਵਿਚ ਰੱਖਦਿਆਂ ਗਮਾਡਾ ਨੇ ਮੈਨਹੋਲ ਨੂੰ ਸਾਫ ਕਰਨ ਲਈ ਬੈਂਡੀਕੂਟ ਰੋਬੋਟ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰੋਜੈਕਟ ਵਿੱਚ ਬਿਲ ਐਂਡ ਮੇਲਿੰਡਾ ਗੇਟਸ ਫਾਉਂਡੇਸ਼ਨ, ਆਈ.ਕੇ.ਪੀ. ਅਤੇ ਬੀ.ਆਈ.ਆਰ.ਏ.ਸੀ. ਵਲੋਂ ਸੀ.ਐਸ.ਆਰ. ਸਹੂਲਤ ਦਿੱਤੀ ਗਈ ਹੈ।

 

Tags: Punjab Admin , S.A.S. Nagar , Mohali , S.A.S. Nagar Mohali , GMADA , Greater Mohali Area Development Authority , PUDA Bhawan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD