Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਧਾਨ ਸਭਾ ’ਚ ਖੇਤੀ ਬਿੱਲ ਲਿਆ ਕੇ ਮੁੜ ‘ਕਿਸਾਨੀ ਦੇ ਰਾਖੇ’ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ : ਵਿਜੈ ਇੰਦਰ ਸਿੰਗਲਾ

ਐਮ.ਐਸ.ਪੀ. ਤੋਂ ਘੱਟ ਭਾਅ ’ਤੇ ਫ਼ਸਲ ਖਰੀਦਣ ਵਾਲਿਆਂ ਨੂੰ ਤਿੰਨ ਸਾਲ ਦੀ ਸਜ਼ਾ ਦੇ ਨਾਲ-ਨਾਲ ਜ਼ੁਰਮਾਨਾ ਲਾਉਣ ਵੀ ਕੀਤੀ ਵਿਵਸਥਾ: ਵਿਜੈ ਇੰਦਰ ਸਿੰਗਲਾ

Web Admin

Web Admin

5 Dariya News

ਸੰਗਰੂਰ , 20 Oct 2020

Last updated on: Oct 20, 2020, 00:00 IST

ਅੱਜ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਸੂਬੇ ਦੇ ਕਿਸਾਨਾਂ, ਆੜਤੀਆਂ ਅਤੇ ਖੇਤ ਮਜਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਅਸਰ ਤੋਂ ਬਚਾਉਣ ਲਈ ਤਿੰਨ ਬਿੱਲ ਪੇਸ਼ ਕਰਵਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ‘ਕਿਸਾਨੀ ਦੇ ਰਾਖੇ’ ਬਣ ਕੇ ਉੱਭਰੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ ਦੀ ਹੱਡੀ, ਖੇਤੀਬਾੜੀ, ਨੂੰ ਬਚਾਉਣ ਦੇ ਨਾਲ-ਨਾਲ ਇਹ ਬਿੱਲ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਵੀ ਬਚਾਉਣਗੇ। ਉਨਾਂ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਤਾਂ ਫ਼ਸਲਾਂ ਦੀ ਖਰੀਦ ਲਈ ਐਮ.ਐਸ.ਪੀ. ਦੀ ਲਿਖਤੀ ਗਾਰੰਟੀ ਦੇਣ ਤੋਂ ਭੱਜ ਚੁੱਕੀ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੇ ਲਿਖਤੀ ਗਰੰਟੀ ਦੇਣ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਫ਼ਸਲ ਖਰੀਦਣ ਵਾਲਿਆਂ ਨੂੰ ਘੱਟੋ-ਘੱਟ ਤਿੰਨ ਸਾਲ ਦੀ ਸਜ਼ਾ ਦੇ ਨਾਲ ਜ਼ੁਰਮਾਨੇ ਦੀ ਵੀ ਲਿਖਤੀ ਵਿਵਸਥਾ ਕਰ ਦਿੱਤੀ ਹੈ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬਿਲਕੁਲ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਲਈ ਉਹ ਹਰ ਕੀਮਤ ਅਦਾ ਕਰਨ ਲਈ ਤਿਆਰ ਹਨ। 

ਉਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਾਂਗਰਸ ਪਾਰਟੀ ਦੇ ਸਾਰੇ ਵਿਧਾਇਕਾਂ ਦਾ ਸਮਰਥਨ ਹਾਸਲ ਹੈ ਅਤੇ ਲੋੜ ਪੈਣ ’ਤੇ ਪੂਰੀ ਦੀ ਪੂਰੀ ਸਰਕਾਰ ਵੱਲੋਂ ਸਮੂਹਿਕ ਅਸਤੀਫ਼ਾ ਦਿੱਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਹਾਲਾਂਕਿ ਵਿਧਾਨ ਸਭਾ ’ਚ ਅੱਜ ਪੇਸ਼ ਕੀਤੇ ਗਏ ਬਿੱਲ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਕਾਫੀ ਹਨ ਪਰ ਇਸਦੇ ਨਾਲ ਹੀ ਇਹ ਬਿੱਲ ਪੰਜਾਬ ਵੱਲੋਂ ਅੱਗੇ ਲੜੀ ਜਾਣ ਵਾਲੀ ਕਾਨੂੰਨੀ ਲੜਾਈ ਦਾ ਆਧਾਰ ਵੀ ਬਣਨਗੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਬਿੱਲਾਂ ਨਾਲ ਪੰਜਾਬ ਸਰਕਾਰ ਨੇ ਕਣਕ ਜਾਂ ਝੋਨੇ ਦੀ ਵਿਕਰੀ ਐਮਐਸਪੀ ਦੇ ਬਰਾਬਰ ਜਾਂ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਨਿਸ਼ਚਿਤ ਕਰ ਦਿੱਤੀ ਹੈ ਅਤੇ ਜੇਕਰ ਕੋਈ ਵਿਅਕਤੀ, ਕਾਰਪੋਰੇਟ ਸੰਸਥਾ ਜਾਂ ਕੋਈ ਹੋਰ ਸਮੂਹ ਫ਼ਸਲ ਐਮਐਸਪੀ ਤੋਂ ਘੱਟ ਖਰੀਦਣ ਦੀ ਕੋਸ਼ਿਸ਼ ਕਰੇਗਾ ਤਾਂ ਉਸਨੂੰ ਤਿੰਨ ਸਾਲ ਦੀ ਕੈਦ ਅਤੇ ਜ਼ੁਰਮਾਨਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸਦੇ ਨਾਲ ਹੀ ਜ਼ਰੂਰੀ ਵਸਤਾਂ (ਸਪੈਸ਼ਲ ਪ੍ਰੋਵੀਜ਼ਨਜ਼ ਐਂਡ ਪੰਜਾਬ ਅਮੈਂਡਮੈਂਟ) ਬਿੱਲ 2020, ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਬਚਾਉਂਦਾ ਹੈ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਰੋਜੀ-ਰੋਟੀ ਦੀ ਰੱਖਿਆ ਕਰਦਾ ਹੈ।ਸ਼੍ਰੀ ਸਿੰਗਲਾ ਨੇ ਦੱਸਿਆ ਕਿ 2.5 ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਦੀ ਜ਼ਮੀਨ ਨੂੰ ਪੰਜਾਬ ਦੀ ਕਿਸੇ ਵੀ ਅਦਾਲਤ ਦੁਆਰਾ ਮੁੜ ਵਸੂਲੀ ਦੀ ਕਾਰਵਾਈ ਨਾਲ ਜੋੜਿਆ ਨਹੀਂ ਜਾਏਗਾ ਅਤੇ ਇਸ ਲਈ ਵੀ ਲੋੜੀਂਦਾ ਬਿੱਲ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਵੱਲੋਂ ਲਿਆਂਦਾ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਇਹ ਬਿੱਲ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਰਿਕਵਰੀ ਦੀ ਕਾਰਵਾਈ ਵਿਚ ਜ਼ਮੀਨ ਦੀ ਕੁਰਕੀ ਤੋਂ ਬਚਾਉਣ ਲਿਆਂਦਾ ਗਿਆ ਹੈ।

   

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD