Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਲੁਧਿਆਣਾ ਵੱਲੋਂ ਹੈਬੋਵਾਲ ਬਾਇਓ ਗੈਸ ਪਲਾਂਟ ਦਾ ਕੀਤਾ ਦੌਰਾ

ਪਸ਼ੂਆਂ ਦੇ ਗੋਬਰ ਦੇ ਵਿਗਿਆਨਕ ਤਰੀਕੇ ਨਾਲ ਪ੍ਰਬੰਧਨ ਬਾਰੇ ਪੇਡਾ ਅਧਿਕਾਰੀਆ ਨਾਲ ਕੀਤੇ ਵਿਚਾਰ ਵਟਾਂਦਰੇ

Web Admin

Web Admin

5 Dariya News

ਲੁਧਿਆਣਾ , 20 Oct 2020

Last updated on: Oct 20, 2020, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਸ੍ਰੀ ਪਰਦੀਪ ਸੱਭਰਵਾਲ ਵੱਲੋ ਅੱਜ ਪੰਜਾਬ ਐਨਰਜ਼ੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਅਧਿਕਾਰੀਆਂ ਨਾਲ ਪਸ਼ੂਆਂ ਦੇ ਗੋਬਰ ਦੇ ਵਿਗਿਆਨਕ ਤਰੀਕੇ ਨਾਲ ਪ੍ਰਬੰਧਨ ਬਾਰੇ ਪੇਡਾ ਅਧਿਕਾਰੀਆ ਨਾਲ  ਵਿਚਾਰ ਵਟਾਂਦਰੇ ਕੀਤੇ। ਇਹ ਮੀਟਿੰਗ ਸਥਾਨਕ ਹੈਬੋਵਾਲ ਵਿਖੇ ਬਾਇਓ ਗੈਸ ਪਲਾਂਟ ਵਿਖੇ ਹੋਈ।ਚੰਡੀਗੜ੍ਹ ਤੋਂ ਆਏ ਜੁਆਇੰਟ ਡਾਇਰੈਕਟਰ ਪੇਡਾ ਸ੍ਰ. ਦਵਿੰਦਰ ਸਿੰਘ ਅਤੇ ਸੀਨੀਅਰ ਮੈਨੇਜਰ ਪੇਡਾ ਸ੍ਰ. ਕੁਲਬੀਰ ਸਿੰਘ ਨੇ ਦੱਸਿਆ ਕਿ ਇਹ ਪਲਾਂਟ ਪ੍ਰਾਈਵੇਟ ਕੰਪਨੀ ਨੂੰ ਲੀਜ਼ 'ਤੇ ਦਿੱਤਾ ਗਿਆ ਹੈ ਜੋ ਪਸ਼ੂਆਂ ਦੇ ਗੋਬਰ ਤੋਂ ਕੰਪ੍ਰੈਸਡ ਬਾਇਓ ਗੈਸ (ਸੀ.ਬੀ.ਜੀ.) ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੇ ਇਸ ਸਾਲ ਦਸੰਬਰ ਦੇ ਅੰਤ ਵਿੱਚ ਚਾਲੂ ਹੋਣ ਦੀ ਉਮੀਦ ਹੈ।ਉਨ੍ਹਾਂ ਦੱਸਿਆ ਕਿ ਇਕ ਵਾਰ ਇਹ ਪ੍ਰਾਜੈਕਟ ਚਾਲੂ ਹੋ ਜਾਣ ਤੋਂ ਬਾਅਦ ਸੌਂਪੀ ਗਈ ਕੰਪਨੀ ਇਸ ਪਲਾਂਟ ਤੋਂ ਪ੍ਰਤੀ ਦਿਨ ਦੋ ਤੋਂ ਤਿੰਨ ਟਨ ਸੀ.ਬੀ.ਜੀ. ਦਾ ਉਤਪਾਦਨ ਕਰੇਗੀ ਜੋ ਕਿ ਆਵਾਜਾਈ, ਉਦਯੋਗ ਅਤੇ ਖਾਣਾ ਪਕਾਉਣ ਵਿਚ ਵਰਤੀ ਜਾ ਸਕਦੀ ਹੈ।ਜਾਣਕਾਰੀ ਅਨੁਸਾਰ 225 ਟਨ ਗੋਬਰ ਦੀ ਸਮਰੱਥਾ ਵਾਲਾ ਬਾਇਓ ਗੈਸ ਪਲਾਂਟ ਇਸ ਸਮੇਂ ਬਿਜਲੀ ਪੈਦਾ ਕਰ ਰਿਹਾ ਹੈ, ਜੋ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਵੇਚੀ ਜਾ ਰਹੀ ਹੈ।  ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨੇ ਤਾਜਪੁਰ ਵਿਖੇ ਵੀ 2.50 ਏਕੜ ਰਕਬੇ ਵਿਚ ਇਕ ਹੋਰ ਬਾਇਓ ਗੈਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਨੂੰ ਵੇਖਣ ਲਈ ਜਗ੍ਹਾ ਦਾ ਦੌਰਾ ਕੀਤਾ। ਉਨ੍ਹਾਂ  ਡੇਅਰੀ ਮਾਲਕਾਂ ਨਾਲ ਵੀ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਗੱਲਬਾਤ ਕੀਤੀ।   ਇਸ ਮੌਕੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਪੇਡਾ ਇੰਜੀਨੀਅਰ ਰਾਜੇਸ਼ ਕੋਹਲੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Ludhiana , Varinder Sharma , Varinder Kumar Sharma , Ludhiana , Deputy Commissioner Ludhiana , Pardeep Kumar Sabharwal , Biogas Plant Haibowal , Punjab Energy Development Agency , PEDA , Compressed Bio Gas , CBG

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD