Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਦੇ ਬਿੱਲਾਂ ਵਿੱਚ ਐਮ.ਐਸ.ਪੀ. ਤੋਂ ਘੱਟ ਕੀਮਤ ’ਤੇ ਵਿਕਰੀ/ਖਰੀਦ ਲਈ ਘੱਟੋ-ਘੱਟ ਤਿੰਨ ਸਾਲ ਦੀ ਸਜ਼ਾ ਤੇ ਜੁਰਮਾਨੇ ਦੀ ਵਿਵਸਥਾ

ਕਿਸਾਨਾਂ ਨੂੰ 2.5 ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਤੋਂ ਮਿਲੇਗੀ ਛੋਟ

Web Admin

Web Admin

5 Dariya News

ਚੰਡੀਗੜ੍ਹ , 20 Oct 2020

Last updated on: Oct 20, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਹੈ। ਇਹਨਾਂ ਇਤਿਹਾਸਕ ਬਿੱਲਾਂ ਵਿਚ ਹੋਰਨਾਂ ਉਪਬੰਧਾਂ ਤੋਂ ਇਲਾਵਾ ਖੇਤੀਬਾੜੀ ਕਰਾਰ ਤਹਿਤ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਲੀ ਕੀਮਤ ’ਤੇ ਝੋਨਾ ਜਾਂ ਕਣਕ ਦੀ ਖਰੀਦ ਕਰਨ ’ਤੇ ਘੱਟੋ-ਘੱਟ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨੇ, ਕਿਸਾਨਾਂ ਨੂੰ 2.5 ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਤੋਂ ਛੋਟ ਅਤੇ ਖੇਤੀ ਉਤਪਾਦਾਂ ਦੀ ਜਮਾਂਖੋਰੀ ਅਤੇ ਕਾਲਾ-ਬਾਜ਼ਾਰੀ ਤੋਂ ਛੁਟਕਾਰਾ ਪਾਉਣ ਦੀ ਵਿਵਸਥਾ ਸ਼ਾਮਲ ਕੀਤੀ ਗਈ ਹੈ।‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾਵਾਂ (ਵਿਸ਼ੇਸ਼ ਉਪਬੰਧ ਅਤੇ ਪੰਜਾਬ ਸੋਧ) ਬਿੱਲ, 2020 ਵਿੱਚ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਲੀ ਕੀਮਤ ’ਤੇ ਉਪਜ ਵੇਚਣ/ਖਰੀਦਣ ’ਤੇ ਸਜ਼ਾ ਦਾ ਉਪਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਚਾਰ ਬਿੱਲਾਂ ਵਿਚੋਂ ਇਕ ਬਿੱਲ ਤਹਿਤ ਐਮ.ਐਸ.ਪੀ ਤੋਂ ਘੱਟ ਕੀਮਤ ’ਤੇ ਉਪਜ ਦੀ ਵਿਕਰੀ/ਖਰੀਦ ਨਹੀਂ ਕੀਤੀ ਜਾ ਸਕੇਗੀ ਅਤੇ ਇਸ ਦੀ ਉਲੰਘਣਾ ਕਰਨ ’ਤੇ ਉਪਰੋਕਤ ਸਜ਼ਾ ਅਤੇ ਜੁਰਮਾਨਾ ਭੁਗਤਨਾ ਪਵੇਗਾ।ਇਹ ਬਿੱਲ ਕੇਂਦਰ ਸਰਕਾਰ ਦੇ ‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾਵਾਂ ਐਕਟ, 2020 ਦੀ ਧਾਰਾ 1(2), 19 ਅਤੇ 20 ਵਿਚ ਸੋਧ ਕਰਨ ਦੀ ਮੰਗ ਕਰਦਾ ਹੈ। ਇਸ ਵਿਚ ਨਵੀਆਂ ਧਾਰਾਵਾਂ 4, 6 ਤੋਂ 11 ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਵੀ ਦਿੱਤਾ ਗਿਆ ਹੈ।ਇਸੇ ਤਰਾਂ ਕਿਸਾਨ ਜਿਣਸ, ਵਪਾਰ ਅਤੇ ਵਣਜ (ਉਤਸ਼ਾਹਤ ਕਰਨ ਅਤੇ ਸੁਖਾਲਾ ਬਣਾਉਣ) (ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ) ਬਿੱਲ, 2020 ਤਹਿਤ ਕਿਸਾਨ ਜਿਣਸ, ਵਪਾਰ ਤੇ ਵਣਜ (ਉਤਸ਼ਾਹਤ ਕਰਨ ਤੇ ਸੁਖਾਲਾ ਬਣਾਉਣ) ਐਕਟ, 2020 ਦੀ ਧਾਰਾ 1 (2), 14 ਅਤੇ 15 ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਸੂਬੇ ਵਿੱਚ ਕਣਕ ਜਾਂ ਝੋਨੇ ਦੀ ਵਿਕਰੀ ਜਾਂ ਖਰੀਦ ਐਮ.ਐਸ.ਪੀ. ਤੋਂ ਘੱਟ ਕੀਮਤ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ। ਸੋਧੇ ਬਿੱਲ ਵਿਚ ਨਵੀਂ ਧਾਰਾ 6 ਤੋਂ 11 ਸ਼ਾਮਲ ਕਰਕੇ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਜਾਂ ਕਿਸਾਨਾਂ ਨੂੰ ਘੱਟ ਕੀਮਤ ਦੀ ਅਦਾਇਗੀ ਕਰਨ ’ਤੇ ਸਜ਼ਾ ਦੇਣ ਦੀ ਵੀ ਮੰਗ ਕੀਤੀ ਗਈ ਹੈ।

ਇਹ ਦੋਵੇਂ ਬਿੱਲਾਂ ਦਾ ਉਦੇਸ਼ ਏ.ਪੀ.ਐਮ.ਸੀ. ਕਾਨੂੰਨਾਂ ਦੇ ਸਥਾਪਤ ਢਾਂਚੇ ਰਾਹੀਂ ਘੱਟੋ-ਘੱਟ ਸਮਰਥਨ ਮੁੱਲ ਦੀ ਵਿਧੀ ਸਮੇਤ ਵੱਖ-ਵੱਖ ਸੁਰੱਖਿਆਵਾਂ ਬਹਾਲ ਕਰਕੇ ਕੇਂਦਰੀ ਐਕਟ ਦੇ ਲਾਗੂ ਹੋਣ ਨਾਲ ਪੰਜਾਬ ਦੇ ਕਿਸਾਨਾਂ ਵੱਲੋਂ ਨੁਕਸਾਨ ਦੇ ਜ਼ਾਹਰ ਕੀਤੇ ਤੌਖਲਿਆਂ ਨੂੰ ਰੋਕਣਾ ਹੈ ਤਾਂ ਜੋ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਖੇਤੀਬਾੜੀ ਧੰਦੇ ਨਾਲ ਜੁੜੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਰਨਾਂ ਦੀ ਰੋਜ਼ੀ-ਰੋਟੀ ਅਤੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।ਇਸੇ ਦੌਰਾਨ, ਖਪਤਕਾਰਾਂ ਨੂੰ ਖੇਤੀਬਾੜੀ ਉਪਜ ਦੀ ਜਮਾਂਖੋਰੀ ਅਤੇ ਕਾਲਾ-ਬਾਜ਼ਾਰੀ  ਤੋਂ ਬਚਾਉਣ ਲਈ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਖੇਤੀਬਾੜੀ ਧੰਦੇ ਨਾਲ ਜੁੜੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਰਨਾਂ ਦੀ ਰੋਜ਼ੀ-ਰੋਟੀ ਅਤੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਵਲੋਂ ਜ਼ਰੂਰੀ ਵਸਤਾਂ ( ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ) ਬਿੱਲ, 2020 ਪੇਸ਼ ਕੀਤਾ ਗਿਆ ਹੈ।ਇਹ ਬਿੱਲ, ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 1 (2) ਅਤੇ 3 (1 ਏ) ਵਿਚ ਸੋਧ ਕਰਕੇ ਕੇਂਦਰ ਦੇ ਜ਼ਰੂਰੀ ਵਸਤਾਂ (ਸੋਧ) ਐਕਟ, 2020 ਵਿਚ ਸੋਧ ਕਰਨ ਦੀ ਮੰਗ ਕਰਦਾ ਹੈ। ਇਹ ਬਿੱਲ ਜ਼ਰੂਰੀ ਵਸਤਾਂ (ਸੋਧ) ਐਕਟ, 2020 ਨਾਮੀ ਕੇਂਦਰੀ ਐਕਟ ਦੇ ਲਾਗੂ ਕਰਨ ਸਬੰਧੀ 04 ਜੂਨ, 2020 ਨੂੰ ਪਹਿਲਾਂ ਵਰਗੀ ਸਥਿਤੀ ਬਹਾਲ ਕਰਨ ਨੂੰ ਯਕੀਨੀ ਬਣਾਉਣ ਦੀ ਮੰਗ ਕਰਦਾ ਹੈ। ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਚੌਥਾ ਬਿੱਲ ਕਿਸਾਨਾਂ ਨੂੰ 2.5 ਏਕੜ ਤੋਂ ਘੱਟ ਜ਼ਮੀਨ ਦੀ ਕੁਰਕੀ ਤੋਂ ਰਾਹਤ ਪ੍ਰਦਾਨ ਕਰਦਾ ਹੈ। “ਕੋਡ ਆਫ਼ ਸਿਵਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ, 2020“, ਕੋਡ ਆਫ਼ ਸਿਵਲ ਪ੍ਰੋਸੀਜ਼ਰ 1908 ਦੀ ਧਾਰਾ 60 ਵਿਚ 2.5 ਏਕੜ ਤੋਂ ਘੱਟ ਦੀ ਖੇਤੀਬਾੜੀ ਵਾਲੀ ਜ਼ਮੀਨ ਨੂੰ ਛੋਟ ਦੇਣ ਦੀ ਵਿਵਸਥਾ ਸ਼ਾਮਲ ਕਰਨ ਦੀ ਮੰਗ ਕਰਦਾ ਹੈ। ਕੋਡ ਆਫ਼ ਸਿਵਲ ਪ੍ਰੋਸੀਜ਼ਰ 1908 ਦੀ ਧਾਰਾ ਵਿਚ ਵੱਖ-ਵੱਖ ਚਲ ਅਤੇ ਅਚੱਲ ਜਾਇਦਾਦਾਂ ਦੀ ਕੁਰਕੀ/ਫਰਮਾਨ ਦੀ ਵਿਵਸਥਾ ਹੈ। ਇਸ ਨਵੀਂ ਸੋਧ ਤਹਿਤ ਪਸ਼ੂ, ਸੰਦ, ਪਸ਼ੂਆਂ ਦੇ ਸ਼ੈਡ ਆਦਿ ਕਿਸਮਾਂ ਦੀਆਂ ਜਾਇਦਾਦਾਂ ਕੁਰਕੀ ਤੋਂ ਮੁਕਤ ਹੋਣਗੀਆਂ, ਪਰੰਤੂ ਅਜੇ ਤੱਕ ਖੇਤੀਬਾੜੀ ਵਾਲੀ ਜ਼ਮੀਨ ਦੀ ਕੁਰਕੀ ਕੀਤੀ ਜਾ ਸਕਦੀ ਹੈ।ਖੇਤੀਬਾੜੀ ਦੇ ਠੇਕਿਆਂ ਨੂੰ ਲਾਗੂ ਕਰਨ ਦੇ ਨਤੀਜੇ ਵਜੋਂ ਜਾਂ ਆਪਣੀ ਜ਼ਮੀਨ ਦੀ ਕੁਰਕੀ/ ਫ਼ਰਮਾਨ ਬਾਰੇ ਕਿਸਾਨਾਂ ਦੇ ਖਦਸ਼ੇ ਦੇ ਮੱਦੇਨਜ਼ਰ, ਸੂਬਾ ਸਰਕਾਰ ਇਸ ਬਿੱਲ ਰਾਹੀਂ ਛੋਟੇ ਕਿਸਾਨਾਂ ਅਤੇ ਹੋਰਨਾਂ ਨੂੰ 2.5 ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਜਾਂ ਫ਼ਰਮਾਨ ਤੋਂ ਪੂਰੀ ਛੋਟ ਦੇਣ ਦੀ ਮੰਗ ਕਰ ਰਹੀ ਹੈ।ਇਹ 2017 ਲਈ ਕਾਂਗਰਸ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਸੀ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪਹਿਲਾਂ ਪੰਜਾਬ ਰਾਜ ਸਹਿਕਾਰੀ ਸਭਾਵਾਂ ਐਕਟ, 1961 ਵਿਚ ਸੋਧ ਕਰਕੇ ਧਾਰਾ 67-ਏ ਨੂੰ ਹਟਾ ਦਿੱਤਾ ਸੀ, ਜਿਸ ਨਾਲ ਸਹਿਕਾਰੀ ਵਿੱਤ ਸੰਸਥਾਵਾਂ ਨੂੰ ਕਿਸਾਨਾਂ ਦੀ ਜ਼ਮੀਨ ਕੁਰਕੀ ਕਰਨ ਦੀ ਆਗਿਆ ਮਿਲਦੀ ਸੀ। ਸਹਿਕਾਰੀ ਬੈਂਕਾਂ ਤੋਂ ਇਲਾਵਾ ਵਿੱਤੀ ਸੰਸਥਾਵਾਂ ਦੇ ਸਬੰਧ ਵਿਚ ਇਹ ਮਾਮਲਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Farmer Laws , Agriculture Bills , Farmers Bills , MSP Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Farmer Laws , Agriculture Bills , Farmers Bills , MSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD