Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼

ਮਤੇ ਦੇ ਖਰੜੇ ਵਿੱਚ ਕਿਸਾਨਾਂ ਦੀ ਰਾਖੀ ਲਈ ਕੇਂਦਰ ਪਾਸੋਂ ਖੇਤੀ ਕਾਨੂੰਨ/ਬਿਜਲੀ ਬਿੱਲ ਮਨਸੂਖ਼ ਕਰਨ ਦੀ ਮੰਗ

Web Admin

Web Admin

5 Dariya News

ਚੰਡੀਗੜ੍ਹ , 20 Oct 2020

Last updated on: Oct 20, 2020, 00:00 IST

ਸੂਬੇ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਇਸ ਮੌਕੇ ਉਨਾਂ ਨੇ ਸੂਬੇ ਦੀਆਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਖਾਤਰ ਕਰਨ ਦੀ ਭਾਵਨਾ ਨਾਲ ਆਪਣੇ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ ਕੀਤੀ ਹੈ।ਇਸ ਮਤੇ ਰਾਹੀਂ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਹ ਵੀ ਮੰਗ ਕੀਤੀ ਗਈ ਕਿ ‘‘ਭਾਰਤ ਸਰਕਾਰ ਨਾ ਸਿਰਫ ਇਨਾਂ ਕਾਨੂੰਨਾਂ ਨੂੰ ਰੱਦ ਕਰੇ ਬਲਕਿ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਅਤੇ ਭਾਰਤੀ ਖੁਰਾਕ ਨਿਗਮ ਅਜਿਹੇ ਹੋਰ ਅਦਾਰਿਆਂ ਰਾਹੀਂ ਨਵੇਂ ਆਰਡੀਨੈਂਸ ਜਾਰੀ ਕਰੇ।’’ਸੂਬਾ ਸਰਕਾਰ ਵੱਲੋਂ ਬੀਤੇ ਦਿਨ ਬਿੱਲ ਨਾ ਪੇਸ਼ ਕਰਨ ਵਿਰੁੱਧ ਰੋਸ ਪ੍ਰਗਟਾਉਣ ਲਈ ਕੁਝ ਵਿਧਾਇਕਾਂ ਵੱਲੋਂ ਸਿਆਸੀ ਲਾਹਾ ਖੱਟਣ ਲਈ ਵਿਧਾਨ ਸਭਾ ਵੱਲ ਟਰੈਕਟਰਾਂ ’ਤੇ ਕੂਚ ਕਰਨ ਅਤੇ ਕੁਝ ਵੱਲੋਂ ਵਿਧਾਨ ਸਭਾ ਦੇ ਅਹਾਤੇ ਦੇ ਅੰਦਰ ਰਾਤ ਕੱਟਣ ਦੀਆਂ ਹੋਛੀਆਂ ਕਾਰਵਾਈਆਂ ਕਰਨ ’ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਵੱਖ-ਵੱਖ ਮਾਹਿਰਾਂ ਨਾਲ ਡੂੰਘੀ ਵਿਚਾਰ-ਚਰਚਾ ਅਤੇ ਸਲਾਹ-ਮਸ਼ਵਰੇ ਪਿੱਛੋਂ ਦੇਰ ਰਾਤ 9.30 ਵਜੇ ਇਨਾਂ ਬਿੱਲਾਂ ’ਤੇ ਦਸਤਖ਼ਤ ਕੀਤੇ। ਉਨਾਂ ਕਿਹਾ ਕਿ ਸੰਕਟਕਾਲੀਨ ਦੇ ਸਮੇਂ ਹੁੰਦੇ ਇਜਲਾਸ ਦੌਰਾਨ ਅਜਿਹੇ ਬਿੱਲਾਂ ਦੀਆਂ ਕਾਪੀਆਂ ਵੰਡਣ ਵਿਚ ਦੇਰੀ ਹੁੰਦੀ ਹੈ। ਉਨਾਂ ਕਿਹਾ ਕਿ ਅਜਿਹਾ ਉਸ ਵੇਲੇ ਵੀ ਵਾਪਰਿਆ ਸੀ, ਜਦੋਂ ਉਨਾਂ ਦੀ ਸਰਕਾਰ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਾਲ 2004 ਵਿੱਚ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਦਾ ਐਕਟ ਸਦਨ ਵਿੱਚ ਲੈ ਕੇ ਆਈ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਪੇਸ਼ ਕੀਤੇ ਜਾ ਰਹੇ ਬਿੱਲ ਸੂਬੇ ਵੱਲੋਂ ਅੱਗੇ ਕਾਨੂੰਨੀ ਲੜਾਈ ਲੜਣ ਦਾ ਅਧਾਰ ਬਣਨਗੇ ਜਿਸ ਕਰਕੇ ਇਨਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਚੰਗੀ ਤਰਾਂ ਜਾਚਣ ਦੀ ਲੋੜ ਸੀ।

ਸਦਨ ਵਿੱਚ ਪਾਸ ਕੀਤੇ ਗਏ ਮਤੇ ਮੁਤਾਬਿਕ ਸੂਬੇ ਦੀ ਵਿਧਾਨ ਸਭਾ ‘‘ਭਾਰਤ ਸਰਕਾਰ ਵੱਲੋਂ ਹੁਣੇ ਜਿਹੇ ਘੜੇ ਗਏ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਨੂੰ ਲੈ ਕੇ ਅਪਣਾਏ ਗਏ ਕਠੋਰ ਤੇ ਬੇਤਰਕ ਵਤੀਰੇ ਪ੍ਰਤੀ ਡੂੰਘਾ ਖੇਦ ਪ੍ਰਗਟ ਕਰਦੀ ਹੈ।’’ ਮਤੇ ਮੁਤਾਬਿਕ ਵਿਧਾਨ ਸਭਾ ਇਨਾਂ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ, 2020 ਨੂੰ ਸਰਬਸੰਮਤੀ ਨਾਲ ਖਾਰਜ ਕਰਨ ਲਈ ਮਜਬੂਰ ਹੈ।ਕੇਂਦਰੀ ਖੇਤੀ ਕਾਨੂੰਨਾਂ ‘ਕਿਸਾਨੀ ਜਿਣਸ, ਵਪਾਰ ਤੇ ਵਣਜ (ਉਤਸ਼ਾਹਤ ਕਰਨ ਤੇ ਸੁਖਾਲਾ ਬਣਾਉਣ) ਐਕਟ-2020’, ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ-2020 ਅਤੇ ਜ਼ਰੂਰੀ ਵਸਤਾਂ ਸੋਧ ਐਕਟ-2020 ਦੇ ਹਵਾਲੇ ਨਾਲ ਅੱਜ ਸਦਨ ਵਿਚ ਪੇਸ਼ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਵੱਲੋਂ 14 ਸਤੰਬਰ, 2020 ਨੂੰ ਪੱਤਰ ਨੰ:ਸੀ.ਐਮ.ਓ/ਕਾਨਫੀ/2020/635 ਰਾਹੀਂ ਪ੍ਰਧਾਨ ਮੰਤਰੀ ਨੂੰ ਸਦਨ ਦੀਆਂ ਚਿੰਤਾਵਾਂ ਤੇ ਜਜ਼ਬਾਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਬਾਵਜੂਦ ਇਸ ਦੇ ਕੇਂਦਰ ਸਰਕਾਰ ਨੇ 24 ਸਤੰਬਰ ਅਤੇ 26 ਸਤੰਬਰ ਨੂੰ ਸਬੰਧਤ ਖੇਤੀ ਆਰਡੀਨੈਂਸਾਂ ਨੂੰ ਕਾਨੂੰਨਾਂ ਵਿਚ ਤਬਦੀਲ ਕਰਕੇ ਨੋਟੀਫਾਈ ਕਰ ਦਿੱਤਾ।ਮਤੇ ਮੁਤਾਬਿਕ ‘‘ਪ੍ਰਸਤਾਵਿਤ ਬਿਜਲੀ ਸੋਧ ਬਿੱਲ-2020 ਸਮੇਤ ਇਹ ਤਿੰਨੇ ਖੇਤੀ ਕਾਨੂੰਨ ਸਪੱਸ਼ਟ ਤੌਰ ’ਤੇ ਜਿੱਥੇ ਕਿਸਾਨਾਂ, ਬੇ-ਜ਼ਮੀਨੇ ਕਾਮਿਆਂ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ, ਉਥੇ ਹੀ ਪੰਜਾਬ ਦੇ ਨਾਲ-ਨਾਲ ਮੁਢਲੀ ਹਰੀ ਕ੍ਰਾਂਤੀ ਦੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਖਿੱਤਿਆਂ ਵਿੱਚ ਚਿਰਾਂ ਤੋਂ ਸਥਾਪਤ ਖੇਤੀਬਾੜੀ ਮੰਡੀਕਰਨ ਪ੍ਰਣਾਲੀ ਦੇ ਵੀ ਵਿਰੁੱਧ ਹਨ।’’ ਮਤੇ ਰਾਹੀਂ ਕਿਹਾ ਗਿਆ ਕਿ ਇਹ ਕਾਨੂੰਨ ਪ੍ਰਤੱਖ ਤੌਰ ’ਤੇ ਭਾਰਤ ਸਰਕਾਰ ਨੇ ਖੇਤੀ ਨਾਲ ਸਬੰਧਤ ਨਹੀਂ ਸਗੋਂ ਵਪਾਰਕ ਕਾਨੂੰਨ ਘੜੇ ਹਨ।ਮਤੇ ਵਿਚ ਕਿਹਾ ਗਿਆ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ (ਐਂਟਰੀ 14 ਲਿਸਟ-2), ਜਿਸ ਅਨੁਸਾਰ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ, ਦੇ ਵੀ ਖਿਲਾਫ ਹਨ। ਵਿਧਾਨ ਸਭਾ ਦੇ ਸਪੀਕਰ ਵੱਲੋਂ ਪੜੇ ਗਏ ਮਤੇ ਮੁਤਾਬਿਕ ਇਹ ਕਾਨੂੰਨ ਦੇਸ਼ ਦੇ ਸੰਵਿਧਾਨ ਵਿਚ ਦਰਜ ਸੂਬੇ ਦੇ ਕਾਰਜਾਂ ਅਤੇ ਸ਼ਕਤੀਆਂ ’ਤੇ ਸਿੱਧਾ ਹਮਲਾ ਹਨ ਅਤੇ ਉਨਾਂ ਨੂੰ ਛਲਾਵੇ ਨਾਲ ਹਥਿਆਉਣ ਦਾ ਯਤਨ ਹੈ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Farmer Laws , Agriculture Bills , Farmers Bills , MSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD