Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪਣੀ ਕਿਸਾਨੀ ਬਚਾਉਣ ਲਈ ਇਕਜੁਟ ਹੋਇਆ ਪੰਜਾਬ

ਭਾਜਪਾ ਨੂੰ ਛੱਡ ਕੇ ਸਮੂਹ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਅਗਵਾਈ ’ਚ ਰਾਜਪਾਲ ਨੂੰ ਮਿਲੇ

Web Admin

Web Admin

5 Dariya News

ਚੰਡੀਗੜ , 20 Oct 2020

Last updated on: Oct 20, 2020, 00:00 IST

ਵੱਡੀ ਪੱਧਰ ’ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਹੋਰ ਆਗੂਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਹਾਜ਼ਰੀ ਵਿੱਚ ਮੰਗਲਵਾਰ ਨੂੰ ਇਹ ਉਮੀਦ ਜ਼ਾਹਿਰ ਕੀਤੀ ਕਿ ਪੰਜਾਬ ਦੇ ਰਾਜਪਾਲ ਜ਼ਰੂਰ ਹੀ ਸੂਬੇ ਦੀ ਆਵਾਜ਼ ਸੁਣਨਗੇ। ਪਰ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਕਿਸਾਨਾਂ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸੋਧ ਬਿੱਲਾਂ ’ਤੇ ਰਾਜਪਾਲ ਵੀ.ਪੀ.ਐਸ. ਬਦਨੌਰ ਵੱਲੋਂ ਹਸਤਾਖਰ ਨਹੀਂ ਕੀਤੇ ਜਾਂਦੇ ਤਾਂ ਉਨਾਂ ਦੀ ਸਰਕਾਰ ਕਾਨੂੰਨੀ ਚਾਰਾਜੋਈ ਕਰਨ ਲਈ ਵੀ ਪੂਰੀ ਤਰਾਂ ਤਿਆਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਭਾਰਤ ਦੇ ਰਾਸ਼ਟਰਪਤੀ ਕੋਲੋਂ 2 ਤੇ 5 ਨਵੰਬਰ ਦੇ ਦਰਮਿਆਨ ਸਮਾਂ ਮੰਗਿਆ ਹੈ ਅਤੇ ਪੰਜਾਬ ਦੇ ਸਾਰੇ ਵਿਧਾਇਕ ਰਲ ਕੇ ਰਾਸ਼ਟਰਪਤੀ ਕੋਲ ਜਾਣਗੇ ਤਾਂ ਜੋ ਸੂਬੇ ਦੇ ਹਿੱਤ ਵਿੱਚ ਉਨਾਂ ਦਾ ਦਖਲ ਮੰਗਿਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਉਹ ਇਹ ਨਹੀਂ ਸੋਚਦੇ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਆਵਾਜ਼ ਨੂੰ ਅਣਗੌਲਿਆ ਕੀਤਾ ਜਾ ਸਕਦਾ ਹੈ ਅਤੇ ਉਨਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਹੋਵੇਗਾ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਖਤਮ ਕਰਨ ਨਾਲ ਕਿਸਾਨੀ ਵੀ ਖਾਤਮੇ ਦੇ ਕਿਨਾਰੇ ਪਹੁੰਚ ਜਾਵੇਗੀ।ਉਨਾਂ ਅੱਗੇ ਕਿਹਾ ਕਿ ਪੰਜਾਬ ਦਾ ਭਵਿੱਖ ਅਤੇ ਕੌਮੀ ਸੁਰੱਖਿਆ ਦੋਵੇਂ ਹੀ ਦਾਅ ਉੱਤੇ ਲੱਗੇ ਹੋਏ ਹਨ ਅਤੇ ਸਾਰੀਆਂ ਪਾਰਟੀਆਂ ਦਾ ਇਕਮੁੱਠ ਹੋਣਾ ਸੂਬੇ ਲਈ ਚੰਗੀ ਗੱਲ ਹੈ। ਸਾਰੀਆਂ ਪਾਰਟੀਆਂ ਵੱਲੋਂ ਮਤੇ ਅਤੇ ਬਿੱਲਾਂ ਨੂੰ ਹਿਮਾਇਤ ਦੇਣ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੂੰ ਇਹ ਸੁਨੇਹਾ ਪਹੁੰਚੇਗਾ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸਾਰਾ ਪੰਜਾਬ ਪੂਰੀ ਤਰਾਂ ਇਕਜੁਟ ਹੈ।ਮੁੱਖ ਮੰਤਰੀ, ਰਾਜਪਾਲ ਵੀ.ਪੀ.ਐਸ. ਬਦਨੌਰ ਨੂੰ ਮਤਿਆਂ ਅਤੇ ਸੂਬਾਈ ਬਿੱਲਾਂ, ਜੋ ਕਿ ਵਿਧਾਨ ਸਭਾ ਵੱਲੋਂ ਪਹਿਲਾਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਸਨ, ਦੀਆਂ ਕਾਪੀਆਂ ਸੌਂਪਣ ਤੋਂ ਬਾਅਦ ਪੰਜਾਬ ਰਾਜ ਭਵਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਰਾਜਪਾਲ ਨਾਲ 20 ਮਿੰਟ ਤੱਕ ਚੱਲੀ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਹੋਰ ਵਿਧਾਇਕ ਮੌਜੂਦ ਸਨ।

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀਆਂ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਪ੍ਰਤੀਕਿਰਿਆ ਵਜੋਂ ਕੇਂਦਰ ਸਰਕਾਰ ਵੱਲੋਂ ਰਾਸ਼ਟਰਪਤੀ ਰਾਜ ਲਾਗੂ ਕੀਤੇ ਜਾਣ ਦੀ ਸੰਭਾਵਨਾ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਉਡੀਕ ਕਰੋ ਤੇ ਵੇਖੋ.... ਅਸੀਂ ਕਦਮ ਦਰ ਕਦਮ ਚੁੱਕ ਰਹੇ ਹਾਂ।’’ ਉਨਾਂ ਅੱਗੇ ਕਿਹਾ ਕਿ ਜੇਕਰ ਅਜਿਹੀ ਨੌਬਤ ਆ ਗਈ ਤਾਂ ਕੇਂਦਰ ਸਰਕਾਰ ਨੂੰ ਉਨਾਂ ਨੂੰ ਬਰਖਾਸਤ ਕਰਨ ਦੀ ਲੋੜ ਨਹੀਂ ਪੈਣੀ ਕਿਉਂਕਿ ਉਹ ਆਪਣਾ ਅਸਤੀਫਾ ਜੇਬ ਵਿੱਚ ਪਾ ਕੇ ਰੱਖਦੇ ਹਨ ਅਤੇ ਸਵੈ-ਇੱਛਾ ਨਾਲ ਅਸਤੀਫਾ ਦੇ ਦੇਣਗੇ ਬਜਾਏ ਇਸ ਦੇ ਕਿ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਕਰਨ।ਸਦਨ ਵਿੱਚ ਭਾਜਪਾ ਦੇ ਦੋਵੇਂ ਵਿਧਾਇਕਾਂ ਦੀ ਗੈਰ-ਹਾਜ਼ਰੀ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਹ ਜ਼ਾਹਿਰ ਹੁੰਦਾ ਹੈ ਕਿ ਇਨਾਂ ਨੂੰ ਕਿਸਾਨਾਂ ਨਾਲ ਕੋਈ ਪਿਆਰ ਨਹੀਂ ਅਤੇ ਨਾ ਹੀ ਕੋਈ ਫਿਕਰ ਹੈ। ਉਨਾਂ ਅੱਗੇ ਕਿਹਾ ਕਿ ਇਸ ਦੇ ਉਲਟ ਕਾਂਗਰਸ ਨੇ ਕੇਂਦਰੀ ਕਾਨੂੰਨਾਂ ਬਾਰੇ ਪਹਿਲਾਂ ਹੀ ਆਪਣੇ ਸਖ਼ਤ ਵਿਰੋਧ ਦਾ ਐਲਾਨ ਕਰ ਦਿੱਤਾ ਹੈ ਅਤੇ ਉਨਾਂ ਦੀ ਸਰਕਾਰ ਕੱਲ ਵਿਧਾਨ ਸਭਾ ’ਚ ਕਿਸਾਨ ਅਤੇ ਗਰੀਬ ਪੱਖੀ ਹੋਰ ਬਿੱਲ ਲਿਆਵੇਗੀ।ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਦਾਮਾਂ ਵਿੱਚ ਕਰੋੜਾਂ ਰੁਪਏ ਦਾ ਝੋਨਾ ਪਿਆ ਹੈ ਜਿਸ ਨੂੰ ਤਬਦੀਲ ਕਰ ਕੇ ਇੱਥੇ ਕਣਕ ਲਈ ਥਾਂ ਬਣਾਉਣ ਦੀ ਲੋੜ ਹੈ। ਕੋਲੇ ਦਾ ਸਟਾਕ ਵੀ ਖਤਮ ਹੋਣ ਕਿਨਾਰੇ ਹੈ ਅਤੇ ਯੂਰੀਆ ਦੀ ਵੀ ਘਾਟ ਹੈ ਜਿਸ ਨਾਲ ਸੂਬੇ ਵਿੱਚ ਉਦਯੋਗਾਂ ਅਤੇ ਖੇਤੀਬਾੜੀ ਦੋਵਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨਾਂ ਇਕ ਵਾਰ ਫਿਰ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਖਤਮ ਕਰਨ ਲਈ ਅਤੇ ਲੋਕ ਤੰਤਰਿਕ ਢੰਗ ਨਾਲ ਧਰਨਿਆਂ ਰਾਹੀਂ ਆਪਣਾ ਰੋਸ ਜਤਾਉਣ ਦੀ ਅਪੀਲ ਕੀਤੀ।ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬਾਅਦ ਵਿੱਚ ਕਿਹਾ ਕਿ ਉਹ ਸਾਰੇ ਇਕੱਠੇ ਹੋ ਕੇ ਪਾਰਟੀ ਪੱਧਰ ’ਤੇ ਪੰਜਾਬ ਦੀ ਕਿਸਾਨੀ, ਜੋ ਕਿ ਸਭ ਲਈ ਪਹਿਲੀ ਤਰਜੀਹ ਹੈ, ਦੇ ਹਿੱਤ ਵਿੱਚ ਕੰਮ ਕਰ ਰਹੇ ਹਨ। ਸ਼ਰਨਜੀਤ ਸਿੰਘ ਢਿੱਲੋਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਛੋਟਾ ਜਿਹਾ ਸੂਬਾ ਸਮਝ ਕੇ ਅਣਗੌਲਿਆ ਨਾ ਕੀਤਾ ਜਾਵੇ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Farmer Laws , Agriculture Bills , Farmers Bills , MSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD