Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਲੇ ਖੇਤੀ ਕਾਨੂੰਨ ਰਸਮੀ ਤੌਰ ’ਤੇ ਰੱਦ ਕਰਕੇ ਪੰਜਾਬ ਮੁਲਕ ਦਾ ਪਹਿਲਾ ਸੂਬਾ ਬਣ ਕੇ ਉਭਰਿਆ

ਕਿਸਾਨੀ ਬਚਾਉਣ, ਐਮ.ਐਸ.ਪੀ. ਦੀ ਸੁਰੱਖਿਆ ਅਤੇ ਅਨਾਜ ਦੀ ਜਮਾਂਖੋਰੀ ਨੂੰ ਰੋਕਣ ਲਈ ਮੱਖ ਮੰਤਰੀ ਵੱਲੋਂ ਸਦਨ ਵਿੱਚ ਪੇਸ਼ ਤਿੰਨ ਸੋਧ ਬਿੱਲ ਸਰਬ ਸੰਮਤੀ ਨਾਲ ਪਾਸ

Web Admin

Web Admin

5 Dariya News

ਚੰਡੀਗੜ , 20 Oct 2020

Last updated on: Oct 20, 2020, 00:00 IST

ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਅੱਜ ਰਸਮੀ ਤੌਰ ’ਤੇ ਰੱਦ ਕਰ ਦੇਣ ਨਾਲ ਪੰਜਾਬ ਮੁਲਕ ਵਿੱਚ ਪਹਿਲਾ ਸੂਬਾ ਬਣ ਕੇ ਉੱਭਰਿਆ ਹੈ। ਪੰਜਾਬ ਵਿਧਾਨ ਸਭਾ ਨੇ ਅੱਜ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿਲ ਨੂੰ ਮਨਸੂਖ ਕਰ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕਰਕੇ ਇਨਾਂ ਨੂੰ ਤੁਰੰਤ ਖਾਰਜ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਸੁਰੱਖਿਆ ਲਈ ਨਵਾਂ ਆਰਡੀਨੈਂਸ ਲਿਆਉਣ ਅਤੇ ਭਾਰਤ ਸਰਕਾਰ ਵੱਲੋਂ ਨਿਰੰਤਰ ਖ਼ਰੀਦ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।ਸਦਨ ਨੇ ਢਾਈ ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਤੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਸੀ.ਪੀ.ਸੀ. ਵਿੱਚ ਸੋਧ ਕਰਨ ਤੋਂ ਇਲਾਵਾ ਤਿੰਨ ਖੇਤੀ ਸੋਧ ਬਿੱਲਾਂ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ। ਇਹ ਬਿੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਸਨ। ਭਾਜਪਾ ਦੇ ਦੋ ਵਿਧਾਇਕਾਂ ਜੋ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਗੈਰ-ਹਾਜ਼ਰ ਰਹੇ, ਨੂੰ ਛੱਡ ਕੇ ਬਾਕੀ ਸਾਰੇ ਵਿਧਾਇਕਾਂ ਨੇ ਮਤਾ ਅਤੇ ਬਿੱਲਾਂ ਦੇ ਹੱਕ ਵਿੱਚ ਸਰਬਸੰਮਤੀ ਨਾਲ ਵੋਟ ਦਿੱਤੀ।ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਕੋਲ ਖੇਤੀ ਕਾਨੂੰਨਾਂ ਬਾਰੇ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਜ਼ਾਹਰ ਕਰਨ ਅਤੇ ਕਿਸਾਨਾਂ ਦੀ ਸੁਰੱਖਿਆ ਲਈ ਦਖਲ ਦੇਣ ਵਾਸਤੇ ਉਨਾਂ ਪਾਸੋਂ ਵੀ ਸਮਾਂ ਮੰਗਿਆ ਹੈ। ਬਾਅਦ ਵਿੱਚ ਮੁੱਖ ਮੰਤਰੀ ਸਾਰੇ ਵਿਧਾਇਕਾਂ ਨੂੰ ਪੰਜਾਬ ਰਾਜ ਭਵਨ ਵਿੱਚ ਸਦਨ ਵੱਲੋਂ ਪਾਸ ਕੀਤੇ ਮਤੇ ਨੂੰ ਰਾਜਪਾਲ ਵੀ.ਪੀ. ਐਸ. ਬਦਨੌਰ ਨੂੰ ਸੌਂਪਣ ਲਈ ਗਏ।ਮਤੇ ਦੀ ਹਮਾਇਤ ਕਰਨ ਲਈ ਸਾਰੇ ਵਿਧਾਇਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਵਿੱਚ ਸਕਾਰਾਤਮਕ ਸੰਦੇਸ਼ ਜਾਵੇਗਾ। ਉਨਾਂ ਨੇ ਕਿਸਾਨਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਅਹਿਦ ਲਿਆ ਕਿ ਉਹ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਨਹੀਂ ਹੋਣ ਦੇਣਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਕੋਲਾ, ਯੂਰੀਆ ਅਤੇ ਅਨਾਜ ਦੀ ਢੋਆ-ਢੋਆਈ ਲਈ ਰੇਲਾਂ ਦੀ ਆਵਾਜਾਈ ਦੀ ਇਜਾਜ਼ਤ ਦੇਣ ਦੀ ਮੁੜ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਰੇਲ ਰੋਕੋ ਕਾਰਨ ਪਹਿਲਾਂ ਹੀ 40 ਹਜ਼ਾਰ ਕਰੋੜ ਦਾ ਪਹਿਲਾਂ ਹੀ ਘਾਟਾ ਪੈ ਚੁੱਕਾ ਹੈ। ਉਨਾਂ ਕਿਹਾ ਕਿ ਖੇਤੀਬਾੜੀ ਸੈਕਟਰ ਵਾਂਗ ਸੂਬੇ ਦਾ ਉਦਯੋਗ ਅਤੇ ਕਾਰੋਬਾਰੀ ਸੈਕਟਰ ਵੀ ਓਨਾ ਹੀ ਮਹੱਤਵਪੂਰਨ ਹੈ। ਉਨਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਪੰਜਾਬ ਵਿਰੁੱਧ ਨਹੀਂ ਸਗੋਂ ਦਿੱਲੀ ਵਿਰੁੱਧ ਹੈ। ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਕਿਸਾਨ ਜਥੇਬੰਦੀਆਂ ਉਨਾਂ ਦੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਭਰਨਗੀਆਂ।

ਇਸ ਤੋਂ ਪਹਿਲਾਂ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਲੋਂ ਸੂਬਾ ਸਰਕਾਰ ਦੁਆਰਾ ਐਮ.ਐਸ.ਪੀ. ਦੀ ਗਾਰੰਟੀ ਲੈਣ ਬਾਰੇ ਦਿੱਤੇ ਸੁਝਾਅ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ‘ਆਪ’ ਆਗੂ ਨੂੰ ਪੁੱਛਿਆ ਕਿ ਕੀ ਉਹ ਅਜਿਹੇ ਕਦਮ ਨਾਲ ਪੈਣ ਵਾਲੇ ਵਿੱਤੀ ਪ੍ਰਭਾਵ ਤੋਂ ਜਾਣੂੰ ਹਨ? ਉਹਨਾਂ ਨੇ ਆਪ ਆਗੂ ਵਲੋਂ ਦਿੱਤੇ ਸੁਝਾਅ ਨੂੰ ਗੈਰ-ਵਿਹਾਰਕ ਦੱਸਦਿਆ ਕਿਹਾ ਕਿ ਜੇਕਰ ਇਸ ਤਰਾਂ ਉਪਜ ਦੀ ਖਰੀਦ ਕੀਤੀ ਜਾਂਦੀ ਹੈ ਤਾਂ ਸੂਬਾ ਉਪਜ ਕਿੱਥੇ ਵੇਚੇਗਾ।ਸੂਬੇ ਦੇ ਸੋਧ ਬਿੱਲਾਂ ਦੇ ਭਵਿੱਖ ਬਾਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਬਿੱਲ ਰਾਜਪਾਲ ਕੋਲ ਜਾਣਗੇ ਜੋ ਉਨਾਂ ਨੂੰ ਮਨਜ਼ੂਰ ਜਾਂ ਨਾ-ਮਨਜ਼ੂਰ ਕਰ ਸਕਦੇ ਹਨ। ਇਸ ਉਪਰੰਤ, ਉਹਨਾਂ ਨੂੰ ਭਾਰਤ ਦੇ ਰਾਸ਼ਟਰਪਤੀ ਕੋਲ ਜਾਣ ਦੀ ਜ਼ਰੂਰਤ ਹੋਵੇਗੀ, ਜੋ ਇਹਨਾਂ ਬਿੱਲਾਂ ਨੂੰ ਮਨਜ਼ੂਰ ਜਾਂ ਨਾ-ਮਨਜ਼ੂਰ ਕਰ ਸਕਦੇ ਹਨ। ਹਾਲਾਂਕਿ, ਉਹਨਾਂ ਕਿਹਾ ਕਿ ‘ਪੰਜਾਬ ਟਰਮੀਨੇਸਨ ਆਫ਼ ਵਾਟਰ ਐਗਰੀਮੈਂਟਸ ਐਕਟ’ ਦੇ ਮਾਮਲੇ ਦੀ ਤਰਾਂ ਹੀ ਸੂਬਾ ਸਰਕਾਰ ਕੇਂਦਰੀ ਕਾਨੂੰਨਾਂ ਵਿਰੁੱਧ ਆਪਣੀ ਜੰਗ ਨੂੰ ਕਾਨੂੰਨੀ ਤੌਰ ‘ਤੇ ਲੜਨਾ ਜਾਰੀ ਰੱਖੇਗੀ, ਜਿਸ ਲਈ ਵਕੀਲਾਂ ਅਤੇ ਮਾਹਿਰਾਂ ਦੀ ਇੱਕ ਟੀਮ ਤਿਆਰ ਹੈ।ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰੀ ਕਾਨੂੰਨਾਂ ਦੇ ਨਤੀਜੇ ਵਜੋਂ ਕਿਸਾਨੀ ਭਾਈਚਾਰੇ ਨੂੰ ਹੋਏ ਨੁਕਸਾਨ ਦੇ ਜ਼ਾਹਰ ਕੀਤੇ ਤੌਖਲਿਆਂ ਨੂੰ ਦੂਰ ਕਰਨ ਦੇ ਮੰਤਵ ਨਾਲ ਕਿਸਾਨਾਂ ਅਤੇ ਖੇਤੀਬਾੜੀ ਦੀ ਸੁਰੱਖਿਆ ਨੂੰ ਬਹਾਲ ਕਰਨ ਹਿੱਤ ਬਿੱਲ ‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾਵਾਂ (ਵਿਸ਼ੇਸ਼ ਉਪਬੰਧ ਅਤੇ ਪੰਜਾਬ ਸੋਧ) ਬਿੱਲ, 2020, ਕਿਸਾਨ ਜਿਣਸ, ਵਪਾਰ ਅਤੇ ਵਣਜ (ਉਤਸ਼ਾਹਤ ਕਰਨ ਅਤੇ ਸੁਖਾਲਾ ਬਣਾਉਣ) (ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ) ਬਿੱਲ, 2020 ਅਤੇ ਜ਼ਰੂਰੀ ਵਸਤਾਂ (ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ) ਬਿੱਲ, 2020 ਪਾਸ ਕੀਤੇ ਗਏ ਹਨ। ਘੱਟੋ ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਤੋਂ ਇਲਾਵਾ, ਵਿਕਰੀ / ਖਰੀਦ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਸਜਾ ਦੇ ਨਾਲ ਨਾਲ ਇਹਨਾਂ ਮਤਿਆਂ ਵਿਚ ਅਨਾਜ ਦੀ ਜਮਾ-ਖੋਰੀ ਅਤੇ ਕਾਲਾ-ਬਾਜ਼ਾਰੀ ਨੂੰ ਰੋਕਣ ਦੀ ਵਿਵਸਥਾ ਕੀਤੀ ਗਈ ਹੈ। ਕਾਂਗਰਸ ਸਰਕਾਰ ਦੇ ਚੋਣ ਵਾਅਦੇ ਅਨੁਸਾਰ, ਕੋਡ ਆਫ਼ ਸਿਵਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ, 2020 ਕਿਸਾਨਾਂ ਨੂੰ 2.5 ਏਕੜ ਤੋਂ ਘੱਟ ਜ਼ਮੀਨ ਦੀ ਕੁਰਕੀ ਤੋਂ ਰਾਹਤ ਪ੍ਰਦਾਨ ਕਰਦਾ ਹੈ।ਇਹਨਾਂ ਬਿੱਲਾਂ ਨੂੰ ਪਾਸ ਕਰਨ ਉਪਰੰਤ ਸਦਨ ਨੂੰ ਕੱਲ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਅਤੇ ਭਲਕੇ ਸਦਨ ਵਿਚ ਹੋਰ ਵਿਧਾਨਕ ਕਾਰਜ ਕੀਤੇ ਜਾਣਗੇ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Farmer Laws , Agriculture Bills , Farmers Bills , MSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD