Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਮਿਸ਼ਨਰੇਟ ਪੁਲਿਸ ਵੱਲੋਂ 27000 ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਵਿਅਕਤੀ ਗ੍ਰਿਫਤਾਰ

ਜਲੰਧਰ ਦੇ ਨਸ਼ਾ ਮੁਕਤ ਹੋਣ ਤੱਕ ਜਾਰੀ ਰੱਖੀ ਜਾਵੇਗੀ ਨਸ਼ਾ ਵਿਰੋਧੀ ਮੁਹਿੰਮ : ਗੁਰਪ੍ਰੀਤ ਸਿੰਘ ਭੁੱਲਰ

Web Admin

Web Admin

5 Dariya News

ਜਲੰਧਰ , 15 Oct 2020

Last updated on: Oct 15, 2020, 00:00 IST

ਨਸ਼ਿਆਂ ਦੇ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਨੇ ਵੀਰਵਾਰ ਨੂੰ ਦੋ ਲੁਧਿਆਣਾ ਨਿਵਾਸੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 27000 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ।ਮੁਲਜ਼ਮਾਂ ਦੀ ਪਹਿਚਾਣ ਜੋਸ਼ੀ ਨਗਰ ਦੇ ਰਹਿਣ ਵਾਲੇ ਪਿਯੂਸ਼ ਅਰੋੜਾ ਅਤੇ ਲੁਧਿਆਣਾ ਦੇ ਸੰਨੀ (ਮੂਲ ਨਿਵਾਸੀ ਗਾਂਧੀ ਨਗਰ, ਬਟਾਲਾ) ਵਜੋਂ ਹੋਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ (ਏਐਸਆਈ) ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਇਕ ਟੀਮ ਨੇ ਜਲੰਧਰ-ਪਠਾਨਕੋਟ ਹਾਈਵੇਅ 'ਤੇ ਰੇੜੂ ਗੇਟ ਚੌਕ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਕ ਸਵਿਫਟ  (ਪੀਬੀ-ਈਕਿਊ 6409) ਚਾਲਕ ਜੋ ਕਿ ਪਠਾਨਕੋਟ ਵਾਲੇ ਪਾਸਿਓਂ ਆ ਰਿਹਾ ਸੀ, ਨੇ ਪੁਲਿਸ ਨੂੰ ਦੇਖਦਿਆਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋਇਆ।ਉਨ੍ਹਾਂ ਦੱਸਿਆ ਕਿ ਸ਼ੱਕ ਹੋਣ 'ਤੇ ਪੁਲਿਸ ਨੇ ਕਾਰ ਸਵਾਰ ਪਿਯੂਸ਼ ਅਤੇ ਸੰਨੀ ਤੋਂ ਪੁੱਛਗਿੱਛ ਕੀਤੀ ਅਤੇ ਕਾਰ ਦੀ ਤਲਾਸ਼ੀ ਲਈ। ਪੁਲਿਸ ਨੇ ਸਵਿਫਟ ਨੂੰ ਸਕੈਨ ਕੀਤਾ ਤਾਂ ਉਸ ਦੀ ਡਿੱਕੀ ਵਿੱਚੋਂ 27000 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ।ਉਨ੍ਹਾਂ ਦੱਸਿਆ ਕਿ ਰਿਕਵਕਰੀ ਵਿਚ ਟਰਾਮਾਡੋਲ, ਹਾਈਡ੍ਰੋਕਲੋਰਾਈਡ ਟੇਬਲੇਟਸ, ਟਰਾਮਾਡੋਲ ਹਾਈਡ੍ਰੋਕਲੋਰਾਈਡ ਐਸਆਰ ਟੇਬਲੇਟਸ ਰਾਡੋਲ, ਅਲਪਰਾ ਜ਼ੋਲਮ ਟੇਬਲੇਟਸ ਅਤੇ ਪ੍ਰੌਕਸੀਵੋਨ ਸਪਾਸਪਲਸ ਸ਼ਾਮਲ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਥਾਣਾ -8 ਵਿੱਚ ਐਨਡੀਪੀਐਸ ਐਕਟ ਦੀ ਧਾਰਾ 22 ਤਹਿਤ ਕੇਸ ਦਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਏਡੀਸੀਪੀ ਵਤਸਲਾ ਗੁਪਤਾ ਅਤੇ ਏਸੀਪੀ ਸੁਖਜਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਵੱਲੋਂ ਇਸ ਮਾਮਲੇ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੇ ਨੈਕਸਸ ਦਾ ਪਰਦਾਫਾਸ਼ ਕੀਤਾ ਜਾਵੇਗਾ। ਭੁੱਲਰ ਨੇ ਅੱਗੇ ਕਿਹਾ ਕਿ ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛ-ਪੜਤਾਲ ਲਈ ਪੁਲਿਸ ਰਿਮਾਂਡ ’ਤੇ ਲਿਜਾਇਆ ਜਾਵੇਗਾ।

 

Tags: Crime News Punjab , Punjab Police , Police , Crime News , Jalandhar , Commissioner of Police Jalandhar , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD