Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵੱਲੋਂ ਐਨ.ਐਚ.ਏ.ਆਈ. ਨਾਲ ਸਬੰਧਤ ਸੜਕੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼

Web Admin

Web Admin

5 Dariya News

ਲੁਧਿਆਣਾ , 15 Oct 2020

Last updated on: Oct 15, 2020, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਵੱਲੋਂ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨਾਲ ਸਬੰਧਤ ਸੜਕੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਵੱਲੋ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਅਤੇ ਪ੍ਰੋਜੈਕਟਾਂ ਦੇ ਇੰਚਾਰਜ  ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਡੀ.ਸੀ.ਪੀ. (ਟ੍ਰੈਫਿਕ) ਸ੍ਰੀ ਸੁਖਪਾਲ ਸਿੰਘ ਬਰਾੜ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਚੱਲ ਰਹੇ ਫਿਰੋਜ਼ਪੁਰ ਰੋਡ ਐਲੀਵੇਟਿਡ ਪ੍ਰਾਜੈਕਟ ਅਤੇ ਲਾਢੋਵਾਲ ਬਾਈਪਾਸ ਪ੍ਰਾਜੈਕਟ ਦਾ ਦੌਰਾ ਕੀਤਾ।ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਲੁਧਿਆਣਾ ਸ਼ਹਿਰ ਵਿੱਚ ਟ੍ਰੈਫਿਕ ਨੂੰ ਧਿਆਨ ਵਿੱਚ ਰੱਖਦਿਆਂ, ਉਨ੍ਹਾਂ ਦੇ ਪ੍ਰਾਜੈਕਟਾਂ ਨਾਲ ਸਬੰਧਤ ਵੱਧ ਤੋਂ ਵੱਧ ਕੰਮ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣ।ਉਨ੍ਹਾਂ ਨੁਮਾਇੰਦਿਆਂ ਨੂੰ ਅਗਲੇ ਦਿਨਾਂ ਵਿਚ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਤਾਂ ਜੋ ਨਿਯਮਤ ਅਧਾਰ 'ਤੇ ਇਨ੍ਹਾਂ ਦੀ ਸਮੀਖਿਆ ਕੀਤੀ ਜਾ ਸਕੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਅਤੇ ਇਸ ਸਬੰਧ ਵਿੱਚ ਰਿਪੋਰਟ ਪੇਸ਼ ਕਰਨ। ਇਸੇ ਤਰ੍ਹਾਂ ਠੇਕੇਦਾਰਾਂ ਨੂੰ ਸਰਵਿਸ ਸੜਕਾਂ ਦਾ ਨਿਰਮਾਣ ਕਰਨ ਜਾਂ ਪਹਿਲ ਦੇ ਅਧਾਰ 'ਤੇ ਉਨ੍ਹਾਂ ਦੀ ਮੁਰੰਮਤ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫਿਰੋਜ਼ਪੁਰ ਰੋਡ ਤੋਂ ਸ਼ੁਰੂ ਹੋ ਕੇ ਸਮਰਾਲਾ ਚੌਕ ਤੱਕ ਐਲੀਵੇਟਡ ਸੜਕ ਦੇ ਨਿਰਮਾਣ ਨਾਲ ਜੁੜੇ ਕੰਮਾਂ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਸ਼ਹਿਰ ਵਿੱਚ ਟ੍ਰੈਫਿਕ ਜਾਮ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਲਾਢੋਵਾਲ ਬਾਈਪਾਸ ਨੂੰ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ।

 

Tags: DC Ludhiana , Varinder Kumar Sharma , Ludhiana , Deputy Commissioner Ludhiana , National Highways Authority of India , NHAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD