Tuesday, 14 May 2024

 

 

ਖ਼ਾਸ ਖਬਰਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਫਿਰੋਜ਼ਪੁਰ ਦੇ ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਨੇ ਛਾਪਾ ਮਾਰ ਕੇ ਕੀਤੀ ਵੱਡੀ ਕਾਰਵਾਈ

50 ਹਜ਼ਾਰ ਲੀਟਰ ਲਾਹਨ, 25 ਤਰਪਾਲਾਂ, 16 ਲੋਹੇ ਦੇ ਡਰੰਮ ਅਤੇ 7 ਐਲਮੀਨੀਅਮ ਦੇ ਬਰਤਨ, 5 ਖਾਲੀ ਟਿਊਬਾਂ ਅਤੇ 4 ਰਬੜ ਦੀਆਂ ਪਾਈਪਾਂ ਬਰਾਮਦ

Web Admin

Web Admin

5 Dariya News

ਫਿਰੋਜ਼ਪੁਰ , 15 Oct 2020

ਰੈਡ ਰੋਜ਼ ਦੇ ਚੱਲ ਰਹੇ ਆਪ੍ਰੇਸ਼ਨ ਅਧੀਨ ਆਬਕਾਰੀ ਵਿਭਾਗ  ਫਿਰੋਜ਼ਪੁਰ ਅਤੇ ਫਿਰੋਜ਼ਪੁਰ ਪੁਲਿਸ ਵੱਲੋਂ ਸਤਲੁਜ ਦਰਿਆ ਦੇ ਘੇਰੇ ਵਿੱਚ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ ਹੋਏ 50 ਹਜ਼ਾਰ ਲੀਟਰ ਲਾਹਨ, 25 ਤਰਪਾਲਾਂ, 16 ਆਇਰਨ ਡਰੰਮ, ਅਲਮੀਨੀਅਮ ਦੇ 7 ਭਾਂਡੇ, 5 ਖਾਲੀ ਟਿਊਬਾਂ ਅਤੇ 4 ਰਬੜ ਦੀਆਂ ਪਾਈਪਾਂ ਬਰਾਮਦ ਕੀਤੀਆਂ ਗਈਆਂ ਹਨ।ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਫਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ 50 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ। ਇਸ ਤੋਂ ਇਲਾਵਾ 25 ਤਰਪਾਲਾਂ, 16 ਆਇਰਨ ਡਰੰਮ, ਅਲਮੀਨੀਅਮ ਦੇ 7 ਭਾਂਡੇ, 5 ਖਾਲੀ ਟਿਊਬਾਂ ਅਤੇ 4 ਰਬੜ ਦੀਆਂ ਪਾਈਪਾਂ ਬਰਾਮਦ ਕੀਤੀਆਂ ਗਈਆਂ ਹਨ। ਇਹ ਮੁਹਿੰਮ ਐਕਸਾਈਜ਼ ਇੰਸਪੈਕਟਰ ਐੱਚ.ਐੱਸ.ਭੱਟੀ ਅਤੇ ਏ.ਐੱਸ.ਆਈ ਮੰਗਲ ਸਿੰਘ ਨਾਰਕੋਟਿਕ ਸੈੱਲ ਫਿਰੋਜ਼ਪੁਰ ਪੁਲਿਸ ਦੀ ਨਿਗਰਾਨੀ ਹੇਠ ਚਲਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐੱਸ. ਬਰਾੜ ਨੇ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦਾ ਕੰਮ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲਾ ਥਾਣਾ ਸਦਰ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD