Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪੁਲਿਸ ਪਠਾਨਕੋਟ ਵੱਲੋਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕੀਤਾ ਸਨਮਾਨਤ

ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਲਗਨ ਨਾਲ ਕਰਨੀ ਚਾਹੀਦੀ ਹੈ-ਐਸ.ਐਸ.ਪੀ.

Web Admin

Web Admin

5 Dariya News

ਪਠਾਨਕੋਟ , 21 Oct 2020

Last updated on: Oct 21, 2020, 00:00 IST

ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ ਪਠਾਨਕੋਟ ਵਿਖੇ ਗੁਲਨੀਤ ਸਿੰਘ ਖੁਰਾਣਾ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੋਕੇ ਤੇ ਸਭ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ। ਸਮਾਰੋਹ ਵਿੱਚ ਹਾਜ਼ਰ ਸ੍ਰੀ ਗੁਲਨੀਤ ਸਿੰਘ ਖੁਰਾਣਾ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਦੀਪਕ ਰੋਸ਼ਨ ਕਰ ਕੇ ਅਤੇ ਸਰਧਾ ਦੇ ਫੁੱਲ ਭੇਂਟ ਕਰ ਕੇ ਸਹੀਦਾ ਨੂੰ ਨਮਨ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ। ਇਸ ਮਗਰੋਂ ਸਰਵਸ੍ਰੀ ਮਨੋਜ ਕੁਮਾਰ ਐਸ.ਪੀ.(ਹੈਡ ਕੁਆਟਰ), ਪ੍ਰਭਜੋਤ ਸਿੰਘ ਵਿਰਕ ਐਸ.ਪੀ. (ਡੀ.), ਰਮਨੀਸ ਚੋਧਰੀ ਐਸ.ਪੀ.(ਪੀ.ਬੀ.ਆਈ.), ਹੇਮ ਪੁੱਛਪ ਐਸ.ਪੀ. (ਅੱਪਰੇਸ਼ਨ), ਆਦਿੱਤੀਆ (ਆਈ.ਪੀ.ਐਸ.) ਏ.ਐਸ.ਪੀ. ਆਰ, ਰਾਮ ਲੁਭਾਇਆ ਸੂਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ,  ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ ਅਤੇ  ਹੋਰ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੋਕੇ ਤੇ ਜਿਲ੍ਹਾ ਪਠਾਨਕੋਟ ਦੇ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ। ਸਮਾਰੋਹ ਵਿੱਚ ਜਿਲ੍ਹਾ ਪਠਾਨਕੋਟ ਦੇ ਕੁਲ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰ ਅਤੇ ਜਿਲ੍ਹਾ ਪਠਾਨਕੋਟ ਦੇ ਸਾਰੇ ਪੁਲਿਸ ਥਾਨਿਆਂ ਦੇ ਇੰਚਾਰਜ ਵੀ ਹਾਜ਼ਰ ਸਨ। ਇਸ ਮੋਕੇ ਤੇ ਰਮਨੀਸ ਚੋਧਰੀ ਐਸ.ਪੀ.(ਪੀ.ਬੀ.ਆਈ.) ਵੱਲੋਂ ਪੰਜਾਬ ਪੁਲਿਸ ਦੇ ਸਹੀਦ ਹੋਏ ਕਰਮਚਾਰੀਆਂ ਦੇ ਨਾਮ ਪੜ ਕੇ ਸੁਨਾਏ ਗਏ।ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਗੁਲਨੀਤ ਸਿੰਘ ਖੁਰਾਣਾ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਕਿਹਾ ਕਿ ਸਾਨੂੰ ਸਹੀਦਾਂ ਦੀ ਸਹਾਦਤ ਨੂੰ ਨਮਨ ਕਰਨਾਂ ਚਾਹੀਦਾ ਹੈ ਉਨ੍ਹਾ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਅਮਨ ਸਾਂਤੀ ਬਣਾਈ ਰੱਖਣ ਦੇ ਲਈ ਆਪਣੀ ਸਹਾਦਤ ਦਿੱਤੀ। 

ਉਨ੍ਹਾਂ ਹੋਰ ਵੀ ਪੁਲਿਸ ਜਵਾਨਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਇਨ੍ਹਾਂ ਸਹੀਦਾਂ ਤੋਂ ਸਿੱਖਿਆ ਲੈਣ ਅਤੇ ਜਿਵੇ ਇਨ੍ਹਾਂ ਸਹੀਦਾਂ ਨੇ ਜਿੰਦੇ ਰਹਿੰਦਿਆਂ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਈ ਹੈ,ਉਹ ਵੀ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਉਂਣ । ਉਨ੍ਹਾਂ ਕਿਹਾ ਕਿ ਪੁਲਿਸ ਦੀ ਵਰਦੀ ਦੇਖ ਕੇ ਆਮ ਲੋਕਾਂ ਨੂੰ ਇਕ ਸੁਰੱਖਿਆ ਦੀ ਕਿਰਨ ਨਜਰ ਆਉਂਦੀ ਹੈ ਸਾਨੂੰ ਇਸੇ ਹੀ ਤਰ੍ਹਾ ਲੋਕਾਂ ਦਾ ਵਿਸਵਾਸ ਬਣਾਈ ਰੱਖਣਾ ਹੈ । ਉਨ੍ਹਾਂ ਕਿਹਾ ਕਿ ਮੁਸੀਬਤ ਵਿੱਚ ਲੋਕਾਂ ਨੂੰ ਪ੍ਰਮਾਤਮਾ ਤੋਂ ਬਾਅਦ ਅਗਰ ਕੋਈ ਯਾਦ ਆਉਂਦਾ ਹੈ ਤਾਂ ਉਹ ਪੁਲਿਸ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਵੀ ਉਨ੍ਹਾਂ ਸਹੀਦਾਂ ਦੀ ਤਰ੍ਹਾ ਆਪਣੇ ਵਿਸਵਾਸ ਨੂੰ ਲੋਕਾਂ ਵਿੱਚ ਬਣਾਈ ਰੱਖਣਾ ਹੈ। ਸਮਾਰੋਹ ਦੋਰਾਨ ਜਿਲ੍ਹਾ ਪਠਾਨਕੋਟ ਦੇ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ।ਇਸ ਮੋਕੇ ਤੇ ਸ੍ਰੀ ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ ਨੇ ਵੀ ਦੇਸ ਭਗਤਾ ਨੂੰ ਯਾਂਦ ਕੀਤਾ ਅਤੇ ਕਿਹਾ ਕਿ ਸਹੀਦ ਕਿਸੇ ਕੋਮ , ਮਿਸੇ ਮਜਹਬ ਜਾ ਕਿਸੇ ਜਾਤੀ ਦੇ ਲਈ ਸਹੀਦ ਨਹੀਂ ਹੁੰਦੇ ਭਾਰਤ ਮਾਤਾ ਦੀ ਰੱਖਿਆਂ ਕਰਦਿਆ ਆਪਣੀਆਂ ਜਾਨਾਂ ਕੁਰਬਾਨ ਕਰ ਦਿੰਦੇ ਹਨ, ਸਾਡਾ ਫਰਜ ਬਣਦਾ ਹੈ ਕਿ ਅਸੀਂ ਸਹੀਦਾ ਦਾ ਸਨਮਾਨ ਕਰੀਏ ਅਤੇ ਭਾਰਤ ਮਾਤਾ ਦੀ ਸੁਰੱਖਿਆ ਲਈ ਹਮੇਸਾ ਸਹਿਯੋਗ ਦੇਣ ਲਈ ਤਿਆਰ ਰਹੀਏ।  ਇਸ ਮੋਕੇ ਤੇ ਸਮਾਰੋਹ ਦੇ ਅੰਤ ਵਿੱਚ ਸ੍ਰੀ ਗੁਲਨੀਤ ਸਿੰਘ (ਐਸ.ਐਸ.ਪੀ.) ਪਠਾਨਕੋਟ ਵੱਲੋਂ ਸਹੀਦ ਪਰਿਵਾਰਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੇ ਨਾਲ ਹੀ ਹਰੇਕ ਪਰਿਵਾਰ ਦੀ ਜੋ ਵੀ ਸਮੱਸਿਆ ਸੀ ਉਸ ਲਈ ਵੱਖ ਵੱਖ ਉੱਚ ਅਧਿਕਾਰੀਆਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਅਤੇ ਜਲਦੀ ਤੋਂ ਜਲਦੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਆਦੇਸ ਦਿੱਤੇ।  

 

Tags: Pathankot , Punjab Police , Police , Pathankot Police , 61st Police Commemoration Day , SSP Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD