Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ : ਐਸ. ਐਸ. ਪੀ ਅਲਕਾ ਮੀਨਾ

ਜ਼ਿਲਾ ਪੁਲਿਸ ਨੇ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਯਾਦ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 21 Oct 2020

Last updated on: Oct 21, 2020, 00:00 IST

ਜ਼ਿਲਾ ਪੁਲਿਸ ਵੱਲੋਂ ਅੱਜ ਐਸ. ਐਸ. ਪੀ ਅਲਕਾ ਮੀਨਾ ਦੀ ਅਗਵਾਈ ਵਿਚ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਜ਼ਿਲਾ ਪੁਲਿਸ ਹੈੱਡਕੁਆਰਟਰ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਦੌਰਾਨ ‘ਸੋਗ ਪਰੇਡ’ ਕੀਤੀ ਗਈ। ਐਸ. ਐਸ. ਪੀ ਅਲਕਾ ਮੀਨਾ ਨੇ ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਵਿਚੋਂ ਕਾਲੇ ਦੌਰ ਦਾ ਖ਼ਾਤਮਾ ਕਰ ਕੇ ਸ਼ਾਂਤੀ ਦੀ ਬਹਾਲੀ ਕਰਨ ਵਿਚ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਬਹਾਦਰੀ ਭਰੀ ਗਾਥਾ ਲਾਮਿਸਾਲ ਅਤੇ ਅਭੁੱਲ ਹੈ। ਉਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ ਹੈ ਅਤੇ ਸਾਨੂੰ ਹਰ ਪਲ ਇਹ ਯਾਦ ਕਰਵਾਉਂਦੀ ਹੈ ਕਿ ਦੇਸ਼ ਨੂੰ ਜੇਕਰ ਸਾਡੀ ਵੀ ਕੁਰਬਾਨੀ ਦੀ ਲੋੜ ਪਵੇ ਤਾਂ ਕਦੇ ਵੀ ਪਿੱਛੇ ਨਹੀਂ ਹਟਾਂਗੇ। ਉਨਾਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਨੇੜੇ ਹਾਟ ਸਪਰਿੰਗਜ਼ ਵਿਖੇ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ 1960 ਤੋਂ ਅੱਜ ਦੇ ਦਿਨ ਨੂੰ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ 15 ਅਕਤੂਬਰ ਤੋਂ 21 ਅਕਤੂਬਰ ਤੱਕ ਮਨਾਏ ਗਏ ਪੁਲਿਸ ਸ਼ਹੀਦੀ ਦਿਵਸ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ, ਜਿਨਾਂ ਵਿਚ ਸ਼ਹੀਦਾਂ ਦੇ ਪਰਿਵਾਰਾਂ ਦੇ ਸਨਮਾਨ, ਪੁਲਿਸ ਬੈਂਡ, ਮਿੰਨੀ ਮੈਰਾਥਨ ਅਤੇ ਪੌਦੇ ਲਗਾਉਣਾ ਆਦਿ ਸ਼ਾਮਿਲ ਸੀ।

ਐਸ. ਪੀ (ਹੈੱਡਕੁਆਰਟਰ) ਮਨਵਿੰਦਰ ਬੀਰ ਸਿੰਘ ਨੇ ਇਸ ਮੌਕੇ ਪਿਛਲੇ ਇਕ ਸਾਲ ਦੌਰਾਨ ਸ਼ਹੀਦ ਹੋਏ ਦੇਸ਼ ਦੇ 264 ਪੁਲਿਸ ਅਤੇ ਅਰਧ ਸੈਨਿਕ ਬਲਾਂ ਅਤੇ ਅੱਤਵਾਦ ਦੌਰਾਨ ਸ਼ਹੀਦ ਹੋਏ ਜ਼ਿਲੇ ਦੇ 27 ਪੁਲਿਸ ਤੇ ਹੋਮਗਾਰਡ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਲੇ ਦੌਰ ਦੌਰਾਨ 1785 ਪੁਲਿਸ ਤੇ ਹੋਮ ਗਾਰਡ ਜਵਾਨਾਂ ਅਤੇ 262 ਪਰਿਵਾਰਕ ਮੈਂਬਰਾਂ ਨੂੰ ਏਕਤਾ ਤੇ ਅਖੰਡਤਾ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਦੀ ਕੁਰਬਾਨੀ ਦੇਣੀ ਪਈ। ਉਨਾਂ ਦੱਸਿਆ ਕਿ ਪੰਜਾਬ ਦੇ ਕਾਲੇ ਦਿਨਾਂ ਦੌਰਾਨ ਸ਼ਹੀਦ ਹੋਏ ਜ਼ਿਲੇ ਦੇ ਪੁਲਿਸ ਅਤੇ ਹੋਮ ਗਾਰਡ ਜਵਾਨਾਂ ਵਿਚ ਇੰਸਪੈਕਟਰ ਹਰਜੀਤ ਸਿੰਘ, ਐਸ. ਆਈ ਪ੍ਰੇਮ ਚੰਦ, ਹਰਦਿਆਲ ਸਿੰਘ ਤੇ ਗਿਆਨ ਚੰਦ, ਏ. ਐਸ. ਆਈ ਪ੍ਰਕਾਸ਼ ਚੰਦ ਰਾਮ ਸਰੂਪ ਤੇ ਅਵਤਾਰ ਸਿੰਘ, ਮੁੱਖ ਸਿਪਾਹੀ ਪ੍ਰਵੀਨ ਕੁਮਾਰ, ਬਲਦੇਵ ਸਿੰਘ, ਰਾਮਜੀ ਦਾਸ, ਜਸਪਾਲ ਸਿੰਘ ਤੇ ਕਰਮ ਚੰਦ, ਸੀ-2 ਹੁਸਨ ਲਾਲ, ਸਿਪਾਹੀ ਰੋਸ਼ਨ ਲਾਲ, ਪਰਮਜੀਤ ਸਿੰਘ, ਜਸਵੀਰ ਰਾਮ, ਕੇਵਲ ਿਸ਼ਨ, ਸਦਾ ਰਾਮ, ਕੇਵਲ ਸਿੰਘ, ਗੁਰਦਾਵਰ ਰਾਮ, ਤੇ ਜਗਦੀਸ਼ ਸਿੰਘ, ਪੀ. ਐਚ. ਜੀ ਅਜੀਤ ਸਿੰਘ, ਸੁਸ਼ੀਲ ਕੁਮਾਰ, ਅਵਤਾਰ ਸਿੰਘ ਤੇ ਸੋਮ ਨਾਥ, ਐਸ. ਪੀ. ਓ ਅਮਰਜੀਤ ਸਿੰਘ ਤੇ ਦਿਲਬਾਗ ਸਿੰਘ ਸ਼ਾਮਿਲ ਸਨ।ਇਸ ਮੌਕੇ ਡੀ. ਐਸ. ਪੀ (ਹੈੱਡਕੁਆਰਟਰ) ਨਵਨੀਤ ਕੌਰ ਗਿੱਲ ਦੀ ਅਗਵਾਈ ਵਿਚ ਸੋਗ ਪਰੇਡ ਦੌਰਾਨ ਪੁਲਿਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰ ਕੇ ਸੋਗ ਸਲਾਮੀ ਦਿੱਤੀ ਗਈ ਅਤੇ ਸਮਾਗਮ ਵਿਚ ਮੌਜੂਦ ਸਾਰੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਐਸ. ਐਸ. ਪੀ ਅਲਕਾ ਮੀਨਾ ਵੱਲੋਂ ਜ਼ਿਲਾ ਹੈੱਡਕੁਆਰਟਰ ਵਿਖੇ ਸ਼ਹੀਦਾਂ ਦੀ ਯਾਦ ਵਿਚ ਪੌਦਾ ਵੀ ਲਗਾਇਆ ਗਿਆ। ਇਸ ਮੌਕੇ ਐਸ. ਪੀ (ਡੀ) ਵਜ਼ੀਰ ਸਿੰਘ ਖਹਿਰਾ, ਐਸ. ਪੀ (ਆਪ੍ਰੇਸ਼ਨ) ਅਨਿਲ ਕੁਮਾਰ ਤੋਂ ਇਲਾਵਾ ਸਮੂਹ ਡੀ. ਐਸ. ਪੀਜ਼ ਅਤੇ ਐਸ. ਐਚ. ਓਜ਼ ਹਾਜ਼ਰ ਸਨ।  

 

Tags: SBS Nagar , Punjab Police , Police , SBS Nagar Police , 61st Police Commemoration Day , SSP SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD