Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਦੇਸ਼ ’ਚ ਅਮਨ ਤੇ ਕਾਨੂੰਨ ਦੀ ਬਹਾਲੀ ਲਈ ਬਲੀਦਾਨ ਹੋਣ ਵਾਲੇ ਪੁਲਿਸ ਜਵਾਨਾਂ ਨੂੰ ਹਮੇਸ਼ਾਂ ਯਾਦ ਰੱਖੇਗਾ ਦੇਸ਼ : ਅਪਨੀਤ ਰਿਆਤ

ਪੁਲਿਸ ਲਾਈਨ ’ਚ ਸ਼ਹੀਦ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬੱਲਾਂ ਨੂੰ ਯਾਦ ਕਰਦੇ ਹੋਏ ਦਿੱਤੀ ਸ਼ਰਧਾਂਜ਼ਲੀ

Web Admin

Web Admin

5 Dariya News

ਹੁਸ਼ਿਆਰਪੁਰ , 21 Oct 2020

Last updated on: Oct 21, 2020, 00:00 IST

ਪੰਜਾਬ ਪੁਲਿਸ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਦੇਸ਼ ਦੇ ਸ਼ਹੀਦ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬੱਲਾਂ ਨੂੰ ਯਾਦ ਕਰਕੇ ਸ਼ਰਧਾ ਫੁੱਲ ਅਰਪਿਤ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੀ ਅਗਵਾਈ ਵਿੱਚ ਪੁਲਿਸ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਤੇ ਪੁਲਿਸ ਕਰਮਚਾਰੀਆਂ ਵਲੋਂ ਦੋ ਮਿਨਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ।ਡਿਪਟੀ ਕਮਿਸ਼ਨਰ ਨੇ ਪੁਲਿਸ ਸ਼ਹੀਦੀ ਦਿਵਸ ਪਰੇਡ (ਪੁਲਿਸ ਕੋਮੈਮੋਰੇਸ਼ਨ ਡੇਅ ਪਰੇਡ) ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ 21 ਅਕਤੂਬਰ 1959 ਨੂੰ ਹਾਟ ਸਪਰਿੰਗ (ਲਦਾਖ) ਵਿੱਚ ਚੀਨੀ ਫੌਜੀਆਂ ਵਲੋਂ ਘਾਤ ਲਗਾ ਕੇ ਕੀਤੇ ਹਮਲੇ ਵਿੱਚ ਸੀ.ਆਰ.ਪੀ.ਐਫ. ਦੇ 10 ਜਵਾਨਾਂ ਦੇ ਸ਼ਹੀਦ ਹੋਣ ਦੀ ਯਾਦ ਵਿੱਚ ਇਹ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿੱਚ ਡਿਊਟੀ ਦੌਰਾਨ ਸੈਂਕੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅੱਤਵਾਦ ਖਿਲਾਫ਼ ਲੜਾਈ ਵਿੱਚ ਬਲੀਦਾਨ ਦਿੱਤਾ ਅਤੇ ਜਾਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਵਿੱਚ ਮੁੜ ਅਮਨ ਅਤੇ ਕਾਨੂੰਨ ਦੀ ਬਹਾਲੀ ਲਿਆਉਣ ਵਿੱਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੇ ਗੌਰਵ ਨੂੰ ਵਧਾਉਣ ਅਤੇ ਪੁਲਿਸ ਫੋਰਸ ਵਲੋਂ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿੱਚ ਡਟ ਕੇ ਖੜ੍ਹੇ ਹੋਣ ਦੇ ਪ੍ਰਣ ਨੂੰ ਦੁਹਰਾਉਣ ਲਈ ਮਨਾਇਆ ਜਾਂਦਾ ਹੈ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਹਰ ਸਾਲ ਦੇਸ਼ ਦੀ ਅੰਦਰੂਨੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਦੇਸ਼ ਦੇ ਸਮੂਹ ਪੁਲਿਸ ਅਤੇ ਅਰਧ ਸੈਨਿਕ ਬੱਲਾਂ ਦੇ ਜਵਾਨਾਂ ਦੀ ਕੁਰਬਾਨੀ ਨੂੰ ਸਜਦਾ ਕਰਨ ਲਈ ਇਸ ਸ਼ਹੀਦੀ ਦਿਵਸ ’ਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਦੇਸ਼ ਦੇ ਹਿੰਸਾਗ੍ਰਸਤ ਇਲਾਕਿਆਂ ਵਿੱਚ ਅੱਤਵਾਦ ਵਿਰੋਧੀ ਲੜਾਈ ਦੌਰਾਨ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਅਮਨ ਕਾਨੂੰਨ ਬਹਾਲ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ 1 ਸਤੰਬਰ 2019 ਤੋਂ 31 ਅਗਸਤ 2020 ਤੱਕ ਭਾਰਤ ਵਿੱਚ ਕੁਲ 264 ਪੁਲਿਸ ਤੇ ਅਰਧ ਸੈਨਿਕ ਬੱਲਾਂ ਦੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਹਨ।ਇਸ ਮੌਕੇ ਐਸ.ਪੀ. ਰਮਿੰਦਰ ਸਿੰਘ, ਐਸ.ਪੀ. ਰਵਿੰਦਰਪਾਲ ਸਿੰਘ ਸੰਧੂ, ਏ.ਐਸ.ਪੀ. ਗੜ੍ਹਸ਼ੰਕਰ ਤੁਸ਼ਾਰ ਗੁਪਤਾ, ਡੀ.ਐਸ.ਪੀ. ਦਸੂਹਾ ਮਨੀਸ਼ ਕੁਮਾਰ, ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ, ਡੀ.ਐਸ.ਪੀ. ਟਾਂਡਾ ਦਲਜੀਤ ਸਿੰਘ ਖੱਖ, ਡੀ.ਐਸ.ਪੀ. ਮੁਕੇਰੀਆਂ ਰਵਿੰਦਰ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Navjot Singh Mahal , 61st Police Commemoration Day , Punjab Police , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD