Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ

ਤੁਹਾਨੂੰ ਦੋਸ਼ ਨਹੀਂ ਦੇ ਸਕਦੇ ਕਿਉ ਜੋ ਤੁਸੀ ਅਸਲ ਵਿੱਚ ਸੂਬੇ ਦੇ ਮੁੱਖ ਮੰਤਰੀ ਨਹੀਂ ਹੋ; ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ’ਤੇ ਚੁਟਕੀ ਲੈਂਦਿਆ ਆਖਿਆ

Web Admin

Web Admin

5 Dariya News

ਚੰਡੀਗੜ੍ਹ , 21 Oct 2020

Last updated on: Oct 21, 2020, 00:00 IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਤੇ ਕਾਨੂੰਨੀ ਉਪਬੰਧਾਂ ਨੂੰ ਪੜਚੋਲਣ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਵਿੱਚ ਕੱਲ ਪਾਸ ਕੀਤੇ ਸੋਧ ਬਿੱਲਾਂ ਦੀ ਕਾਨੂੰਨੀ ਹੈਸੀਅਤ ਉਤੇ ਸਵਾਲ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੇ ਦਿੱਲੀ ਦੇ ਹਮਰੁਤਬਾ ਨੂੰ ਪੁੱਛਿਆ, ‘‘ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ’’? ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਸੋਧ ਬਿੱਲਾਂ ਦੇ ਪ੍ਰਭਾਵ ਬਾਰੇ ਕੇਜਰੀਵਾਲ ਵੱਲੋਂ ਸ਼ੰਕੇ ਜ਼ਾਹਰ ਕਰਦਾ ਟਵੀਟ ਕਰਨ ਉਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਦਿੱਲੀ ਦੇ ਮੁੱਖ ਮੰਤਰੀ ਦੀ ਪੂਰੀ ਬੇਸਮਝੀ ਨਜ਼ਰ ਆਉਦੀ ਹੈ। ਸੂਬੇ ਨਾਲ ਸਬੰਧਤ ਮਸਲਿਆਂ ਬਾਰੇ ਕੇਜਰੀਵਾਲ ਨੂੰ ਗਿਆਨ ਦੀ ਕਮੀ ਹੋਣ ਬਾਰੇ ਉਨਾਂ ਚੁਟਕੀ ਲੈਂਦਿਆਂ ਕਿਹਾ ਕਿ ਇਹ ਵੱਖਰੀ ਗੱਲ ਹੈ ਕਿ ਕੇਜਰੀਵਾਲ ਨੂੰ ਇਸ ਬੇਸਮਝੀ ਲਈ ਦੋਸ਼ ਨਹੀਂ ਦੇ ਸਕਦੇ ਕਿਉਕਿ ਦਿੱਲੀ ਅਸਲ ਵਿੱਚ ਸੂਬਾ ਹੈ ਹੀ ਨਹੀਂ ਜਿਸ ਦੇ ਨਤੀਜੇ ਵਜੋਂ ਅਜਿਹੇ ਮੁੱਖ ਮੰਤਰੀ ਦੇ ਤੌਰ ’ਤੇ ਇਕ ਸੂਬੇ ਨੂੰ ਚਲਾਉਣ ਲਈ ਕਾਨੂੰਨੀ ਨੁਕਤਿਆਂ ਦੀ ਸਮਝ ਨਹੀਂ ਹੈ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਸਨ ਕਿ ਅਜਿਹੀਆਂ ਟਿੱਪਣੀਆਂ ਕਰਨ ਤੋਂ ਪਹਿਲਾਂ ਕੇਜਰੀਵਾਲ ਨੇ ਇਨਾਂ ਕਾਨੂੰਨਾਂ ਬਾਰੇ ਥੋੜਾਂ ਬਹੁਤ ਹੋਮ ਵਰਕ ਕੀਤਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਖੇਤੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਕਿਸਾਨਾਂ ਦੇ ਹਿੱਤ ਵਿੱਚ ਜ਼ਾਹਰ ਕੀਤੇ ਸਨ ਤੇ ਉਹ ਸੋਚਦੇ ਸਨ ਕਿ ਸ਼ਾਇਦ ਤੁਸੀਂ ਵੀ ਅਜਿਹਾ ਹੀ ਸਰੋਕਾਰ ਜ਼ਾਹਰ ਕਰਦੇ।

 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੋਚਦੇ ਸਨ ਕਿ ਆਮ ਆਦਮੀ ਪਾਰਟੀ ਦੇ ਆਗੂ ਨੂੰ ਆਪਣੇ ਸੰਵਿਧਾਨ ਬਾਰੇ ਵੀ ਕੁਝ ਪਤਾ ਹੋਵੇਗਾ ਜਿਸ ਵਿੱਚ ਇਹ ਸਪੱਸ਼ਟ ਤੌਰ ਉਤੇ ਦਰਜ ਹੈ ਕਿ ਧਾਰਾ 254 (99)  ਤਹਿਤ ਸੂਬੇ ਸਥਾਨਕ ਅਤੇ ਹੋਰ ਸਬੰਧਤ ਲੋੜ ਅਨੁਸਾਰ ਕੇਂਦਰੀ ਕਾਨੂੰਨ ਵਿੱਚ ਸੋਧ ਕਰ ਸਕਦੇ ਹਨ ਜਿਵੇਂ ਕਿ ਕਈ ਮਾਮਲਿਆਂ ਖਾਸ ਤੌਰ ’ਤੇ ਸੀ.ਪੀ.ਸੀ. ਅਤੇ ਸੀਆਰ.ਪੀ.ਸੀ. ਕਾਨੂੰਨਾਂ ਵਿੱਚ ਕੀਤਾ ਗਿਆ। ਉਨਾਂ ਕੇਜਰੀਵਾਲ ਨੂੰ ਕਿਹਾ ਕਿ ਸ਼ਾਇਦ ਹੁਣ ਇਸ ਦੀ ਜਾਂਚ ਕਰ ਸਕਦੇ ਹੋ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਬਿੱਲਾਂ ’ਤੇ ਸਵਾਲ ਚੁੱਕਣ ਦੀ ਬਜਾਏ ਕੇਜਰੀਵਾਲ ਲਈ ਇਹ ਬਿਹਤਰ ਹੋਵੇਗਾ ਕਿ ਉਹ ‘ਆਪਣੀ ਆਈ.ਟੀ. ਮਾਨਸਿਕਤਾ ਤੋਂ ਬਾਹਰ ਆਏ’ ਅਤੇ ਉਹ ਆਪਣੇ ਪੰਜਾਬ ਦੇ ਯੂਨਿਟ ਨੂੰ ਕਹਿਣ ਕਿ ਸਾਡੇ ਬਿੱਲਾਂ ’ਤੇ ਸਮਰਥਨ ਕਰਨ ਦਾ ਦਿਖਾਵਾ ਕਰਨ ਦੀ ਬਜਾਏ ਕਿਸਾਨਾਂ ਦੇ ਹੱਕਾਂ ਲਈ ਸੂਬਾ ਸਰਕਾਰ ਦੀ ਲੜਾਈ ਵਿੱਚ ਸਾਥ ਦੇਣ। ਉਨਾਂ ਕੇਜਰੀਵਾਲ ਨੂੰ ਕਿਹਾ ਕਿ ਗੇਂਦ ਹੁਣ ਤੁਹਾਡੇ ਪਾਲੇ ਵਿੱਚ ਹੈ ਕਿ ਤੁਸੀਂ ਕਿਸਾਨਾਂ ਦੇ ਹੱਕ ਵਿੱਚ ਖੜੇ ਹੋ ਜਾਂ ਵਿਰੋਧ ਵਿੱਚ ਖੜੇ ਹੋ। ਉਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਸੋਧ ਬਿੱਲਾਂ ਦੇ ਮਸਲੇ ਉਤੇ ਸਪੱਸ਼ਟ ਤੌਰ ’ਤੇ ਸਟੈਂਡ ਲੈਣ ਦੀ ਚੁਣੌਤੀ ਦਿੱਤੀ ਕਿਉ ਜੋ ਆਪ ਦੇ ਵਿਧਾਇਕ ਵਿਧਾਨ ਸਭਾ ਵਿੱਚ ਸਰਕਾਰ ਦਾ ਪੱਖ ਪੂਰਦੇ ਹਨ ਅਤੇ ਸਦਨ ਤੋਂ ਬਾਹਰ ਇਸ ਦੀ ਨਿੰਦਾ ਕਰਦੇ ਹਨ ਜਿਸ ਨਾਲ ਇਸ ਦਾ ਦੋਗਲਾ ਕਿਰਦਾਰ ਜੱਗ ਜ਼ਾਹਰ ਹੋ ਗਿਆ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Farmer Laws , Agriculture Bills , Farmers Bills , MSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD