Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਪੰਜਾਬ ਦੇ ਭਾਜਪਾ ਆਗੂ ਪੰਜਾਬੀਆਂ ਤੋਂ ਮੂੰਹ ਲੁਕਾ ਰਹੇ ਹਨ ਜਦਕਿ ਇਨਾਂ ਦੇ ਹਰਿਆਣੇ ਵਾਲੇ ਹਮਰੁਤਬਾ ਆਗੂਆਂ ਵਲੋਂ ਬਿੱਲਾਂ ’ਤੇ ਕੀਤੀ ਜਾ ਰਹੀ ਹੈ ਬੇਤੁਕੀ ਬਿਆਨਬਾਜ਼ੀ: ਵਿਜੈ ਇੰਦਰ ਸਿੰਗਲਾ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਪੱਖੀ ਬਿੱਲਾਂ ਰਾਹੀਂ ਕਿਸਾਨਾਂ ਦੇ ਸਾਰੇ ਮੁੱਦਿਆਂ ਦਾ ਹੱਲ ਕੱਢਿਆ: ਸਿੰਗਲਾ

Web Admin

Web Admin

5 Dariya News

ਚੰਡੀਗੜ੍ਹ , 21 Oct 2020

ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਕਿਸਾਨ ਪੱਖੀ ਬਿੱਲਾਂ ’ਤੇ ਭਾਜਪਾ ਆਗੂਆਂ ਵੱਲੋਂ ਬੇਤੁਕੀ ਬਿਆਨਬਾਜ਼ੀ ਕਰਨ ਲਈ ਕਰੜੇ ਹੱਥੀਂ ਲਿਆ ਅਤੇ ਹਰਿਆਣਾ ਭਾਜਪਾ ਮੁਖੀ ਵਲੋਂ ਪੰਜਾਬ ਦੇ ਮਾਮਲਿਆਂ ਵਿੱਚ ਟਿੱਪਣੀਆਂ ਕਰਨ ਦੇ ਤਰਕਹੀਣ ਅਧਾਰ ’ਤੇ ਸਵਾਲ ਚੁੱਕੇ। ਸ਼੍ਰੀ ਸਿੰਗਲਾ ਨੇ ਕਿਹਾ, ‘‘ਕੀ ਪੰਜਾਬ ਦੇ ਭਾਜਪਾ ਆਗੂਆਂ ਨੇ ਆਪਣੇ ਸੂਬੇ ਦੇ ਹਿੱਤ ਕਿਸੇ ਹੋਰ ਨੂੰ ਵੇਚ ਦਿੱਤੇ ਹਨ ਜੋ ਸਾਡੇ ਮੁੱਦਿਆਂ ’ਤੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਜਦਕਿ ਭਾਜਪਾ ਦੇ ਵਿਧਾਇਕ ਸਾਡੇ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਤਾਂ ਬਿਨਾਂ ਕੁਝ ਬੋਲਿਆਂ ਹੀ ਵਾਕਆਊਟ ਕਰ ਗਏ ਸਨ।’’ਸਖ਼ਤ ਸ਼ਬਦਾਂ ਵਿੱਚ ਟਵੀਟ ਵੀ ਕੀਤਾ ਅਤੇ ਲਿਖਿਆ  ਕਿ ਕੀ ਇਹ ਬੇਵਕੂਫੀ ਨਹੀਂ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਇਤਿਹਾਸਕ ਬਿੱਲ ਪਾਸ ਕਰਵਾਉਣ ਮੌਕੇ ਭਾਜਪਾ ਆਗੂਆਂ ਵਲੋਂ ਵਾਕਆਊਟ ਕੀਤਾ ਗਿਆ ਸੀ ਜਦਕਿ ਇਕ ਦਿਨ ਬਾਅਦ ਭਾਜਪਾ ਦੇ ਹਰਿਆਣਾ ਮੁਖੀ ਦੀ ਨੀਂਦ ਇਨਾਂ ਬਿੱਲਾਂ ’ਤੇ ਟਿੱਪਣੀ ਕਰਨ ਲਈ ਖੁੱਲੀ। ਪੰਜਾਬ ਭਾਜਪਾ ਪ੍ਰਧਾਨ ਜਾਂ ਸੂਬੇ ਤੋਂ ਆਉਦੇ ਕੇਂਦਰੀ ਮੰਤਰੀ ਸਮੇਤ ਭਾਜਪਾ ਦੇ ਸੰਸਦ ਮੈਂਬਰਾਂ ਨੇ ਚੁੱਪੀ ਧਾਰੀ ਰੱਖੀ। ਇਸ ਤੋਂ ਪਤਾ ਲਗਦਾ ਹੈ ਕਿ ਪੰਜਾਬ ਵਿਚ ਹੁਣ ਭਾਜਪਾ ਹਾਲਤ ਕਿੰਨੀ ਤਰਸਯੋਗ ਹੈ। ਸ਼੍ਰੀ ਸਿੰਗਲਾ ਨੇ ਸਵਾਲ ਚੁੱਕਦਿਆਂ ਕਿਹਾ ਕਿ ਕੇਂਦਰ ਦੇ ਖੇਤੀ ਬਿੱਲਾਂ ਵਿਰੁੱਧ ਪੰਜਾਬ ਦਾ ਕੋਈ ਭਾਜਪਾ ਆਗੂ, ਸੂਬਾ ਪ੍ਰਧਾਨ, ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰਾਂ ਨੇ ਚੁੱਪ ਵੱਟ ਰੱਖੀ ਹੈ। ਕੀ ਉਹ ਪੰਜਾਬ ਦੇ ਵਾਸੀ ਨਹੀਂ ਜਾਂ ਸੂਬੇ ਦੇ ਕਿਸਾਨਾਂ ਨੂੰ ਜਵਾਬਦੇਹ ਨਹੀਂ ਹਨ?

ਉਨਾਂ ਕਿਹਾ ਕਿ ਜਦੋਂ ਇਨਾਂ ਬਿੱਲਾਂ ‘ਤੇ ਬਹਿਸ ਦਾ ਸਮਾਂ ਆਇਆ ਤਾਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਦੇ ਦੋਵੇਂ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਇਨਾਂ ਬਿੱਲਾਂ ਵਿਰੁੱਧ ਇੱਕ ਸ਼ਬਦ ਤੱਕ ਨਹੀਂ ਬੋਲਿਆ। ਉਨਾਂ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਆਪਣੇ ਘਰਾਂ ਦੇ ਅੰਦਰ ਲੁਕੇ ਬੈਠੇ ਹਨ ਜੋ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਉਨਾਂ ਨੇ ਸੂਬੇ ਦੇ ਕਿਸਾਨੀ, ਮਜ਼ਦੂਰਾਂ, ਆੜਤੀਆਂ ਅਤੇ ਖੇਤੀਬਾੜੀ  ਕਿੱਤੇ ਨਾਲ ਜੁੜੇ ਹੋਰ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਪੰਜਾਬ ਦੇ ਹਿੱਤਾਂ ਨਾਲ ਖੜੇ ਹਨ ਅਤੇ ਹੁਣ ਇੱਕ ਵਾਰ ਫਿਰ ਉਹ ਕਿਸਾਨਾਂ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਦਿਵਾਉਣ ਦਾ ਭਰੋਸਾ ਦੇ ਕੇ ‘ਕਿਸਾਨੀ ਦਾ ਰਾਖਾ’ ਬਣ ਗਏ ਹਨ। ਉਨਾਂ ਅੱਗੇ ਕਿਹਾ ਕਿ ਇਨਾਂ ਬਿੱਲਾਂ ਵਿੱਚ ਕਿਸਾਨਾਂ ਸਾਰੇ ਸ਼ੰਕਿਆਂ ਦਾ ਹੱਲ ਕੀਤਾ ਗਿਆ ਹੈ ਜਿਸ ਵਿੱਚ ਐਮ.ਐਸ.ਪੀ ਤੋਂ ਘੱਟ ਕੀਮਤ ’ਤੇ ਫਸਲਾਂ ਖਰੀਦਣ ਵਾਲੇ ਖਰੀਦਦਾਰ ਜਾਂ ਵਪਾਰੀ ਨੂੰ ਘੱਟੋ ਘੱਟ ਤਿੰਨ ਸਾਲ ਦੀ ਕੈਦ ਨਾਲ ਜੁਰਮਾਨੇ ਦੀ ਵੀ ਵਿਵਸਥਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਸੀ ਜਦੋਂ ਪੰਜਾਬ ਦੇ ਕੁੱਲ 117 ਵਿੱਚੋਂ 115 ਵਿਧਾਇਕਾਂ ਨੇ ਇਨਾਂ ਬਿੱਲਾਂ ਦੇ ਹੱਕ ਵਿੱਚ ਵੋਟ ਦਿੱਤੀ ਅਤੇ ਇਥੋਂ ਤੱਕ ਕਿ ਸੱਤਾਧਾਰੀ ਕਾਂਗਰਸ ਪਾਰਟੀ ਦੇ ਨੇਤਾਵਾਂ ਨਾਲ ਮਿਲ ਕੇ ਰਾਜਪਾਲ ਤੱਕ ਪਹੰੁਚ ਕਰਕੇ ਅਪੀਲ ਕੀਤੀ ਕਿ ਉਹ ਭਾਰਤ ਦੇ ਰਾਸ਼ਟਰਪਤੀ ਨੂੰ ਇਨਾਂ ਬਿੱਲਾਂ ‘ਤੇ ਦਸਤਖਤ ਕਰਨ ਲਈ ਰਾਜ਼ੀ ਕਰਨ। ਉਨਾਂ ਕਿਹਾ ਕਿ ਰਾਜ ਦੇ ਖੇਤੀਬਾੜੀ ਨਾਲ ਸਬੰਧਤ ਸਾਰੇ ਭਾਈਵਾਲਾਂ ਨੇ ਨਵੇਂ ਪਾਸ ਕੀਤੇ ਬਿੱਲਾਂ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਹੈ ਅਤੇ ਬਾਕਾਇਦਾ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਉਹ ਪੰਜਾਬ ਦੀ ਆਰਥਿਕਤਾ ਦੀ ਰੀੜ ਨੂੰ ਬਚਾਉਣ ਲਈ ਡੱਟੇ ਹੋਏ ਹਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress , Farmer Laws , Agriculture Bills , Farmers Bills , MSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD