Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਨੇ ਵਿਰੋਧੀ ਧਿਰ ਵੱਲੋਂ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਆਲੋਚਨਾ, ਰੁਝਾਨ ਨੂੰ ਦੱਸਿਆ ਸ਼ਰਮਨਾਕ

ਕਿਹਾ ਕਥਿਤ ਐਸ.ਸੀ. ਵਜ਼ੀਫਾ ਘੋਟਾਲੇ ਤੇ ਨੂਰਪੁਰ ਜ਼ਮੀਨ ਮਾਮਲੇ ’ਚ ਕੋਈ ਬੇਨਿਯਮੀ ਨਹੀਂ ਪਾਈ ਗਈ

Web Admin

Web Admin

5 Dariya News

ਚੰਡੀਗੜ੍ਹ , 21 Oct 2020

Last updated on: Oct 21, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਵੱਲੋਂ ਉਨਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕਰੜੀ ਆਲੋਚਨਾ ਕਰਦਿਆਂ ਇਸ ਰੁਝਾਨ ਨੂੰ ਸ਼ਰਮਨਾਕ ਦੱਸਿਆ ਹੈ। ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਕਿ ਐਸ.ਸੀ. ਵਜ਼ੀਫਾ ਘੋਟਾਲੇ ਅਤੇ ਨੂਰਪੁਰ ਜ਼ਮੀਨ ਮਾਮਲਿਆਂ ਸਬੰਧੀ ਦੋਸ਼ਾਂ ਦੀ ਜਾਂਚ ਵਿੱਚ ਕੋਈ ਬੇਨਿਯਮੀ ਨਹੀਂ ਪਾਈ ਗਈ। ਉਨਾਂ ਦੇ ਮੰਤਰੀਆਂ ਅਤੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਦੀਆਂ ਵਿਰੋਧੀ ਧਿਰ ਦੀਆਂ ਕੋਸ਼ਿਸ਼ਾਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਾਰਟੀਆਂ ਬੇਲੋੜੇ ਇਲਜ਼ਾਮ ਲਾ ਕੇ ਸੌੜੇ ਪੱਧਰ ਦੀ ਰਾਜਨੀਤੀ ਕਰ ਰਹੀਆਂ ਹਨ। ਮੁੱਖ ਮੰਤਰੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੌਰਾਨ ਦਖਲ ਦੇ ਕੇ ਆਪਣੀ ਗੱਲ ਕਹਿ ਰਹੇ ਸਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਐਸ.ਸੀ. ਵਜ਼ੀਫੇ ਦੇ ਮੁੱਦੇ ਦੀ ਪੜਤਾਲ ਤਿੰਨ ਵਧੀਕ ਮੁੱਖ ਸਕੱਤਰਾਂ ਵੱਲੋਂ ਕੀਤੀ ਜਾ ਚੁੱਕੀ ਹੈ ਜਿਨਾਂ ਨੂੰ ਫੰਡਾਂ ਦੀ ਵੰਡ ਵਿੱਚ ਕੋਈ ਬੇਨਿਯਮੀ ਨਹੀਂ ਮਿਲੀ। ਉਨਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਅਜਿਹੀਆਂ ਮੀਡੀਆ ਰਿਪੋਰਟਾਂ ਦੇ ਆਧਾਰ ’ਤੇ ਉਨਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਨਾਂ ਦਾ ਕੋਈ ਆਧਾਰ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਸਦਨ ਵਿੱਚ ਇਹ ਮੁੱਦਾ ਚੁੱਕਦੇ ਹੋਏ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਕੀਤੀ ਜਿਨਾਂ ਨੂੰ ਕਿ ਤਿੰਨ ਆਈ.ਏ.ਐਸ. ਅਧਿਕਾਰੀਆਂ ਦੀ ਕਮੇਟੀ ਦੁਆਰਾ, ਜੋ ਕਿ ਕਥਿਤ ਵਜ਼ੀਫਾ ਘੋਟਾਲੇ ਦੀ ਜਾਂਚ ਲਈ ਬਣਾਈ ਗਈ ਸੀ, ਕਲੀਨ ਚਿੱਟ ਦੇ ਦਿੱਤੀ ਗਈ ਹੈ। ਨਾਅਰੇਬਾਜ਼ੀ ਅਤੇ ਹੱਲੇ-ਗੁੱਲੇ ਦੇ ਦੌਰਾਨ ਅਕਾਲੀ ਸਦਨ ਦੇ ਐਨ ਵਿਚਕਾਰ ਆ ਗਏ ਅਤੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦੱਸਿਆ ਕਿ ਜਿੰਨੀ ਦੇਰ ਤੱਕ ਉਨਾਂ ਵੱਲੋਂ ਸਪੀਕਰ ’ਤੇ ਜ਼ੋਰ ਦੀ ਚੀਕਣ ਲਈ ਮਾਫੀ ਨਹੀਂ ਮੰਗੀ ਜਾਂਦੀ, ਉਨੀ ਦੇਰ ਤੱਕ ਉਨਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਆਸੀ ਲਾਹਾ ਲੈਣ ਲਈ ਸਦਨ ਦੀ ਮਰਿਆਦਾ ਨੂੰ ਖੋਰਾ ਲਾਉਣ ਦੇ ਵਿਰੋਧੀ ਧਿਰ ਦੇ ਕੁਝ ਵਿਧਾਇਕਾਂ ਵੱਲੋਂ ਅਪਣਾਏ ਜਾਂਦੇ ਰੁਝਾਨ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਅਜਿਹੇ ਵਿਵਹਾਰ ਦੀ ਵਿਧਾਨ ਸਭਾ ਦੀਆਂ ਪਰੰਪਰਾਵਾਂ ’ਤੇ ਪੈਣ ਵਾਲੇ ਪ੍ਰਭਾਵ ਬਾਰੇ ਚਿੰਤਾ ਜ਼ਾਹਰ ਕੀਤੀ। ਇਹ ਦੱਸਣਯੋਗ ਹੈ ਕਿ ਐਸ.ਸੀ. ਵਜ਼ੀਫਾ ਘੋਟਾਲੇ ਵਿੱਚ 64 ਕਰੋੜ ਰੁਪਏ ਦੀਆਂ ਬੇਨਿਯਮੀਆਂ ਦੇ ਇਲਜ਼ਾਮ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਸ ਸਬੰਧੀ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਖੁਰਾਕ ਸਕੱਤਰ ਕੇ.ਏ.ਪੀ. ਸਿਨਹਾ ਦੀ ਅਗਵਾਈ ਵਾਲੇ ਤਿੰਨ ਅਫਸਰਾਂ ਦੇ ਪੈਨਲ ਵੱਲੋਂ ਦਿੱਤੇ ਗਏ ਸਿੱਟਿਆਂ ਦੇ ਆਧਾਰ ’ਤੇ ਮੁੱਖ ਸਕੱਤਰ ਦੀ ਰਿਪੋਰਟ ਵਿੱਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Farmer Laws , Agriculture Bills , Farmers Bills , MSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD