Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਪੰਜਾਬ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਉਤੇ ਸੁਖਬੀਰ ਵੱਲੋਂ ਧਾਰੀ ਚੁੱਪ ਪਿੱਛੇ ਕੋਈ ਵੱਡੀ ਸਾਜ਼ਿਸ਼ : ਸੁਨੀਲ ਜਾਖੜ

ਕੇਂਦਰ ਸਰਕਾਰ ਆਪਣੇ ਅਧਿਕਾਰ ਖੇਤਰ ਨੂੰ ਵਰਤਣ ਦੀ ਬਜਾਏ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਵੇ

Web Admin

Web Admin

5 Dariya News

ਚੰਡੀਗੜ੍ਹ , 21 Oct 2020

ਪੰਜਾਬ ਸਰਕਾਰ ਵੱਲੋਂ ਕਿਸਾਨ ਮਾਰੂ ਕੇਂਦਰੀ ਖੇਤੀ ਕਾਨੂੰਨਾਂ ਤੋਂ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਬਾਰੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ਉਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਚੁੱਪ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਸ ਪਿੱਛੇ ਭਾਜਪਾ ਨਾਲ ਕੋਈ ਸਿਆਸੀ ਗੰਢ-ਤੁੱਪ ਚਲਦੀ ਜਾਪਦੀ ਹੈ।ਇੱਥੇ ਅੱਜ ਪੰਜਾਬ ਭਵਨ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਕਿਸਾਨੀ ਨੂੰ ਬਚਾਉਣ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਾਇਮ ਰੱਖਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆ ਕੇ ਇਤਿਹਾਸ ਸਿਰਜਿਆ ਹੈ ਅਤੇ ਕਾਂਗਰਸ ਦੇ ਨਾਲ-ਨਾਲ ਦੂਜੇ ਸੂਬਿਆਂ ਦੀਆਂ ਗੈਰ ਭਾਜਪਾ ਜਾਂ ਭਾਜਪਾ ਦੀਆਂ ਸਹਿਯੋਗੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਵੀ ਰਾਹ ਦਿਖਾਇਆ ਹੈ। ਇਹ ਸਰਕਾਰਾਂ ਵੀ ਪੰਜਾਬ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਆਪਣੀਆਂ ਵਿਧਾਨ ਸਭਾਵਾਂ ਵਿੱਚ ਅਜਿਹੇ ਬਿੱਲ ਲਿਆ ਸਕਦੀਆਂ ਹਨ।ਕਾਂਗਰਸ ਪ੍ਰਧਾਨ ਨੇ ‘ਆਪ’ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪਾਰਟੀ ਨੇ ਪਹਿਲਾਂ ਤਾਂ ਵਿਧਾਨ ਸਭਾ ਵਿੱਚ ਇਨਾਂ ਬਿੱਲਾਂ ਦਾ ਖੁੱਲ ਕੇ ਸਮਰਥਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭਰਪੂਰ ਸ਼ਲਾਘਾ ਕੀਤੀ ਪਰ ਬਾਅਦ ਵਿੱਚ ਆ ਕੇ ਇਸ ਦੇ ਕਾਨੂੰਨੀ ਆਧਾਰ ਉਤੇ ਰੌਲਾ ਪਾ ਕੇ ਪਾਰਟੀ ਦੇ ‘ਪਲਟੂ’ ਰੋਗ ਤੋਂ ਪੀੜਤ ਹੋਣ ਦਾ ਸਬੂਤ ਦਿੱਤਾ। 

ਉਨਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਤਿੰਨ ਮਹੀਨੇ ਤੱਕ ਇਨਾਂ ਕੇਂਦਰੀ ਖੇਤੀ ਬਿੱਲਾਂ ਦੇ ਸੋਹਲੇ ਗਾਉਂਦਾ ਰਿਹਾ ਅਤੇ ਫਿਰ ਯਕਦਮ ‘ਪਲਟੂ’ ਰੋਗ ਨਾਲ ਪੀੜਤ ਹੋਣ ਦਾ ਸਬੂਤ ਦਿੰਦਿਆਂ ਇਨਾਂ ਨੂੰ ਕਾਲੇ ਕਾਨੂੰਨ ਦੱਸਣ ਲੱਗ ਪਿਆ।ਹੁਣ ਅਕਾਲੀ ਦਲ ਦੀ ਤਰਜ਼ ਉਤੇ ਹੀ ‘ਆਪ’ ਵੀ ਇਸੇ ਰੋਗ ਤੋਂ ਪੀੜਤ ਹੋ ਚੁੱਕੀ ਹੈ ਅਤੇ ਪਹਿਲਾਂ ਵਿਧਾਨ ਸਭਾ ਵਿੱਚ ਬਿੱਲਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਇਸ ਦੀਆਂ ਕਾਨੂੰਨੀ ਖਾਮੀਆਂ ਕੱਢਣ ਲੱਗ ਪਈ ਹੈ।ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀ ਦਲ ਤੇ ‘ਆਪ’ ਪੰਜਾਬ ਨੂੰ ਮੰਡੀ ਐਲਾਨਣ ਦਾ ਜੋ ਰੌਲਾ ਪਾ ਰਹੀਆਂ ਹਨ, ਉਸ ਨਾਲ ਕਿਸੇ ਹੋਰ ਦਾ ਨਹੀਂ, ਸਗੋਂ ਪੰਜਾਬ ਦੇ ਛੋਟੇ ਵਪਾਰੀਆਂ ਦਾ ਨੁਕਸਾਨ ਹੋਵੇਗਾ ਕਿਉਂਕਿ ਜੇ ਅਸੀਂ ਪੂਰੇ ਪੰਜਾਬ ਨੂੰ ਹੀ ਮੰਡੀ ਐਲਾਨ ਦਿੱਤਾ ਤਾਂ ਪਿੰਡਾਂ ਵਿੱਚ ਬੈਠੇ ਛੋਟੇ ਦੁਕਾਨਦਾਰ ਤੇ ਹੋਰ ਕੰਮ-ਧੰਦੇ ਕਰਨ ਵਾਲੇ ਵੀ ਮੰਡੀ ਟੈਕਸ ਤੇ ਹੋਰ ਕਾਨੂੰਨਾਂ ਦੇ ਘੇਰੇ ਵਿੱਚ ਆ ਜਾਣਗੇ। ਇਸ ਕਾਰਨ ਉਨਾਂ ਨੂੰ ਵੱਡੀ ਆਰਥਿਕ ਸੱਟ ਵੱਜੇਗੀ। ਪੰਜਾਬ ਕਾਂਗਰਸ ਵੱਲੋਂ ਪੰਜਾਬ ਦੇ ਬਿੱਲਾਂ ਬਾਰੇ ਪਿੰਡ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮੁਲਕ ਨੂੰ ਇਕ ਨਵੀਂ ਰਾਹ ਦਿਖਾਈ ਹੈ ਕਿਉਂਕਿ ਇਹ ਮੁੱਦਾ ਇਕੱਲੇ ਪੰਜਾਬ ਦਾ ਨਹੀਂ, ਸਗੋਂ ਸਾਰੇ ਦੇਸ਼ ਦਾ ਹੈ।ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੇ ਕੇਂਦਰੀ ਮੰਤਰੀਆਂ ਨੂੰ ਖੇਤੀ ਕਾਨੂੰਨਾਂ ਬਾਰੇ ਬਹਿਸ ਦੀ ਚੁਣੌਤੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਮੇਰੇ (ਜਾਖੜ) ਨਾਲ ਇਨਾਂ ਕਾਨੂੰਨਾਂ ਦੇ ਕਿਸਾਨ ਹਿਤੂ ਪਹਿਲੂਆਂ ਬਾਰੇ ਕਦੇ ਵੀ ਤੇ ਕਿਤੇ ਵੀ ਚਰਚਾ ਕਰ ਸਕਦੇ ਹਨ। ਜੇ ਇਸ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਬਾਬਤ ਰਸਮੀ ਸੱਦਾ ਵੀ ਭਿਜਵਾ ਦੇਣਗੇ। ਉਨਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਦੇ ਪ੍ਰਤੀਨਿਧ ਦੋ ਮੈਂਬਰਾਂ ਕੋਲ ਪੂਰੇ ਸਦਨ ਨੂੰ ਕੇਂਦਰੀ ਕਾਨੂੰਨਾਂ ਬਾਰੇ ਚਾਨਣਾ ਪਾਉਣ ਦਾ ਸੁਨਿਹਰੀ ਮੌਕਾ ਸੀ, ਜਿਹੜਾ ਉਨਾਂ ਨੇ ਗਵਾ ਲਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚੋਂ ਗ਼ੈਰਹਾਜ਼ਰ ਹੋ ਕੇ ਉਨਾਂ ਨੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ।

 

Tags: Sunil Jakhar , Punjab Pradesh Congress Committee President , PPCC President , PPCC , Congress , Punjab Congress , Kuljit Singh Nagra , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD