ਪੁਲਿਸ ਦੇ ਸ਼ਹੀਦ ਹੋਏ ਜਾਂਬਾਜ਼ ਯੋਧਿਆ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ : ਜਸਕਰਨ ਸਿੰਘ
ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਬਲਾਂ ਦੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ
Web Admin
5 Dariya News
ਬਠਿੰਡਾ , 21 Oct 2020
Last updated on: Oct 21, 2020, 00:00 IST
ਪੁਲਿਸ ਯਾਦਗਾਰੀ ਦਿਵਸ ਮੌਕੇ ਦੇਸ ਦੇ ਪੁਲਿਸ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਇੰਸਪੈਕਟਰ ਜਨਰਲ ਪੁਲਿਸ ਰੇਂਜ ਬਠਿੰਡਾ ਸ੍ਰੀ ਜਸਕਰਨ ਸਿੰਘ ਨੇ ਕਿਹਾ ਕਿ ਪੁਲਿਸ ਦੇ ਜਾਂਬਾਜ਼ ਯੋਧਿਆ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਅੱਜ ਇੱਥੇ ਪੁਲਿਸ ਲਾਈਨ ਵਿਖੇ ਮਨਾਏ ਗਏ ਜ਼ਿਲ੍ਹਾਂ ਪੱਧਰੀ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਬਲਾਂ ਦੇ ਜਾਬਾਜ਼ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਜਾਬਾਜ਼ ਯੋਧਿਆ ਨੇ ਆਪਣੀ ਜਾਨ ਦਾਅ ਤੇ ਲਗਾ ਕੇ ਡਿਊਟੀ ਨੂੰ ਅੰਜਾਮ ਦਿੱਤਾ ਅਤੇ ਸਾਡੇ ਆਉਣ ਵਾਲੇ ਕੱਲ ਲਈ ਆਪਣਾ ਅੱਜ ਵਾਰ ਦਿੱਤਾ।ਇੰਸਪੈਕਟਰ ਜਨਰਲ ਸ੍ਰੀ ਜਸਕਰਨ ਸਿੰਘ ਨੇ ਕਿਹਾ ਕਿ ਇਹ ਇਤਿਹਾਸਕ ਦਿਵਸ ਸਾਨੂੰ ਦੇਸ਼ ਭਰ ਅੰਦਰ ਉਨ੍ਹਾਂ ਅਨੇਕ ਜਾਂਬਾਜ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਬਹਾਦਰੀ ਦੇ ਕਾਰਨਾਮਿਆਂ ਦੀ ਵੀ ਯਾਦ ਦੁਆਉਂਦੇ ਹਨ ਜਿੰਨਾ ਦੇਸ ਅਤੇ ਦੇਸ ਵਾਸੀਆਂ ਨੂੰ ਅੰਦਰੂਨੀ ਅਤੇ ਬਾਹਰੀ ਹਮਲਿਆਂ ਤੋ ਬਚਾਉਣ ਲਈ ਆਪਣੇ ਪ੍ਰਾਂਣਾ ਦੀ ਆਹੂਤੀ ਦਿੱਤੀ ।ਇਸ ਸਮਾਗਮ ਮੌਕੇ ਜ਼ਿਲ੍ਹੇ ’ਚ ਅੱਤਵਾਦ ਦੋਰਾਨ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਵੀ ਸ਼ਰਧਾਜਲੀ ਭੇਟ ਕੀਤੀ ਗਈ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਭੁਪਿੰਦਰਜੀਤ ਸਿੰਘ ਵਿਰਕ ਨੇ ਪੁਲਿਸ ਦੇ ਸ਼ਹੀਦ ਹੋਏ ਜਾਬਾਜ਼ ਯੋਧਿਆ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀ ਸਭ ਤੋ ਵੱਧ ਬਹਾਦਰ ਪੁਲਿਸ ਫੋਰਸਾਂ ਵਿਚੋ ਇੱਕ ਹੈ ਜਿਸਨੇ ਅਣਗਣਿਤ ਕੁਰਬਾਨੀਆ ਦੇ ਕੇ ਸੂਬੇ ਵਿਚ ਅਮਨ ਤੇ ਸ਼ਾਂਤੀ ਕਾਇਮ ਕੀਤੀ ।ਇਸ ਮੌਕੇ ਉਨ੍ਹਾਂ ਸਮੂਹ ਪੁਲਿਸ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਫਰਜ਼ ਨਿਭਾਉਂਦਿਆਂ, ਉਨ੍ਹਾਂ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਮਾਰਗ ਦਰਸ਼ਨ ਲੈਣ ।