Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਬਟਾਲਾ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ

ਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ - ਐੱਸ.ਐੱਸ.ਪੀ. ਬਟਾਲਾ

Web Admin

Web Admin

5 Dariya News

ਬਟਾਲਾ , 21 Oct 2020

Last updated on: Oct 21, 2020, 00:00 IST

ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਪੰਜਾਬ ਪੁਲਿਸ ਨੂੰ ਆਪਣੇ ਉਨ੍ਹਾਂ ਮਹਾਨ ਸ਼ਹੀਦਾਂ ਉੱਪਰ ਹਮੇਸ਼ਾਂ ਫ਼ਖਰ ਰਹੇਗਾ ਜਿਨ੍ਹਾਂ ਦੀ ਬਦੌਲਤ ਸੂਬਾ ਪੰਜਾਬ ਅੱਤਵਾਦ ਦੇ ਕਾਲੇ ਦੌਰ ਵਿਚੋਂ ਬਾਹਰ ਨਿਕਲ ਸਕਿਆ ਸੀ।ਇਹ ਪ੍ਰਗਟਾਵਾ ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਨੇ ਅੱਜ ਸਥਾਨਕ ਪੁਲਸ ਲਾਈਨ ਵਿਖੇ ਸੋਗ ਪਰੇਡ ਦਿਵਸ (ਪੁਲਿਸ ਕੋਮੈਮੋਰੇਸ਼ਨ ਡੇਅ ਪਰੇਡ) ਮੌਕੇ ਸ਼ਹੀਦ ਹੋਏ ਪੰਜਾਬ ਪੁਲਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ। ਉਨਾਂ ਕਿਹਾ ਕਿ ਅੱਜ ਦੇ ਦਿਨ 21 ਅਕਤੂਬਰ 1959 ਨੂੰ ਲਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁੱਕੜੀ ’ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ। ਉਨਾਂ ਸ਼ਹੀਦਾਂ ਦੀ ਯਾਦ ਵਿਚ ਸਾਲ 1960 ਤੋਂ ਦੇਸ਼ ਦੀਆਂ ਸਾਰੀਆਂ ਪੁਲਿਸ ਫੋਰਸਿਜ਼, ਸੁਰੱਖਿਆ ਬਲਾਂ ਵਲੋਂ ਲਏ ਗਏ ਫੈਸਲੇ ਮੁਤਾਬਕ ਹਰ ਸਾਲ 21 ਅਕਤੂਬਰ ਦਾ ਦਿਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ।ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਪੂਰਾ ਦੇਸ਼ ਹਮੇਸ਼ਾਂ ਆਪਣੇ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬੜੀ ਬਹਾਦਰੀ ਨਾਲ ਲੜਾਈ ਲੜੀ ਹੈ ਅਤੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਤੋਂ ਲੈ ਕੇ ਸਿਪਾਹੀ ਤੱਕ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਉਨਾਂ ਕਿਹਾ ਕਿ ਅੱਤਵਾਦ ਨੂੰ ਖਤਮ ਕਰਨ ਲਈ ਪੁਲਿਸ ਜ਼ਿਲਾ ਬਟਾਲਾ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਬਟਾਲਾ ਪੁਲਿਸ ਦੇ 117 ਜਵਾਨਾਂ ਨੇ ਅਮਨ ਸ਼ਾਂਤੀ ਕਾਇਮ ਕਰਨ ਲਈ ਆਪਣੀਆਂ ਜਾਨਾਂ ਵਾਰ ਕੇ ਸ਼ਹਾਦਤਾਂ ਪਾਈਆਂ ਹਨ। ਉਨਾਂ ਕਿਹਾ ਕਿ ਸ਼ਹੀਦਾਂ ਦਾ ਪਰਿਵਾਰ ਸਾਡਾ ਪਰਿਵਾਰ ਹੈ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ।

ਐੱਸ.ਐਸ.ਪੀ. ਬਟਾਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਿਥੇ ਅੱਤਵਾਦ ਖਿਲਾਫ ਲੜਾਈ ਲੜੀ ਹੈ ਓਥੇ ਨਸ਼ਿਆਂ ਖਿਲਾਫ ਵੀ ਜੰਗ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਨਸ਼ੇ ਦੀਆਂ ਵੱਡੀਆਂ ਖੇਪਾਂ ਫੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਨੇ ਵੀ ਸ਼ਹੀਦਾਂ ਨੂੰ ਪ੍ਰਨਾਮ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਸਾਡੇ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਪੰਜਾਬ ਪੁਲਿਸ ਦੇ ਜਵਾਨਾਂ ਉੱਪਰ ਹਮੇਸ਼ਾਂ ਮਾਣ ਰਹੇਗਾ।ਇਸ ਤੋਂ ਪਹਿਲਾਂ ਡੀ.ਐੱਸ.ਪੀ. ਦੇਵ ਸਿੰਘ ਦੀ ਕਮਾਂਡ ਹੇਠ ਬਟਾਲਾ ਪੁਲਿਸ ਦੇ ਜਵਾਨਾਂ ਨੇ ਸ਼ੋਕ ਸਲਾਮੀ ਦੌਰਾਨ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਨੇ 1 ਸਤੰਬਰ 2019 ਤੋਂ 31 ਅਗਸਤ 2020 ਤੱਕ ਦੇਸ਼ ਭਰ ਵਿੱਚ ਸ਼ਹੀਦ ਹੋਏ 264 ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।ਇਸ ਮੈਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ, ਐੱਸ.ਪੀ. ਤੇਜ਼ਬੀਰ ਸਿੰਘ ਹੁੰਦਲ, ਐੱਸ.ਪੀ. ਵਰਿੰਦਰਪ੍ਰੀਤ ਸਿੰਘ, ਐੱਸ.ਪੀ. ਜਗਬਿੰਦਰ ਸਿੰਘ ਸੰਧੂ, ਡੀ.ਐੱਸ.ਪੀ. ਪਰਵਿੰਦਰਜੀਤ ਕੌਰ, ਡੀ.ਐੱਸ.ਪੀ. ਮਾਧਵੀ ਸ਼ਰਮਾਂ, ਡੀ.ਐੱਸ.ਪੀ. ਦੇਵ ਸਿੰਘ, ਡੀ.ਐੱਸ.ਪੀ. ਬਲਬੀਰ ਸਿੰਘ, ਡੀ.ਐੱਸ.ਪੀ. ਡੇਰਾ ਬਾਬਾ ਨਾਨਕ, ਸਮੂਹ ਐੱਸ.ਐੱਚ.ਓਜ਼ ਅਤੇ ਸ਼ਹੀਦ ਪਰਿਵਾਰਾਂ ਨੇ ਸ਼ਹੀਦੀ ਸਮਾਰਕ ’ਤੇ ਫੁੱਲ ਮਲਾਵਾਂ ਚੜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦੀ ਸਮਾਗਮ ਦੇ ਅਖੀਰ ਵਿੱਚ ਐੱਸਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਆਦਰ-ਮਾਣ ਕੀਤਾ ਅਤੇ ਉਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਪੰਜਾਬ ਵਿੱਚ ਅੱਤਵਾਦ ਦੌਰਾਨ ਹੁਣ ਤੱਕ ਕੁੱਲ 1841 ਪੁਲਿਸ ਅਧਿਕਾਰੀ ਅਤੇ ਜਵਾਨ ਸ਼ਹੀਦ ਹੋਏ ਹਨ। ਸ਼ਹੀਦ ਹੋਣ ਵਾਲਿਆਂ ਵਿੱਚ ਪੰਜਾਬ ਪੁਲਿਸ ਦੇ 2 ਡੀ.ਆਈ.ਜੀ, 3 ਐੱਸ.ਐੱਸ.ਪੀ, 5 ਐੱਸ.ਪੀ, 12 ਡੀ.ਐੱਸ.ਪੀ, 32 ਇੰਸਪੈਕਟਰ, 112 ਸਬ-ਇੰਸਪੈਕਟਰ, 112 ਏ.ਐੱਸ.ਆਈ, 269 ਮੁੱਖ ਸਿਪਾਹੀ, 817 ਸਿਪਾਹੀ, 297 ਪੰਜਾਬ ਹੋਮਗਾਰਡ ਦੇ ਜਵਾਨ ਅਤੇ 108 ਐੱਸ.ਪੀ.ਓ. ਸ਼ਾਮਲ ਹਨ।ਸ਼ਹਾਦਤਾਂ ਪਾਉਣ ਵਿੱਚ ਪੁਲਿਸ ਜ਼ਿਲਾ ਬਟਾਲਾ ਕਿਸੇ ਤੋਂ ਪਿਛੇ ਨਹੀਂ ਰਿਹਾ ਹੈ। ਬਟਾਲਾ ਪੁਲਿਸ ਦੇ ਕੁੱਲ 117 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਪੁਲਿਸ ਜ਼ਿਲਾ ਦੇ ਸ਼ਹਾਦਤ ਹਾਸਲ ਕਰਨ ਵਾਲੇ 1 ਐੱਸ.ਪੀ, 4 ਸਬ-ਇੰਸਪੈਕਟਰ, 9 ਏ.ਐੱਸ.ਆਈ, 14 ਮੁੱਖ ਸਿਪਾਹੀ, 48 ਸਿਪਾਹੀ, 21 ਐੱਸ.ਪੀ.ਓ. ਅਤੇ 20 ਹੋਮ ਗਾਰਡ ਦੇ ਜਵਾਨ ਹਨ।

 

Tags: Batala , Punjab Police , Police , Batala Police , 61st Police Commemoration Day , Punjab Police Commemoration Day , SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD