Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਲਾਈਨ ਰੂਪਨਗਰ ਵਿਖੇ ਮਨਾਇਆ ਗਿਆ ਪੁਲਿਸ ਯਾਦਗਾਰੀ ਦਿਵਸ

ਡਿਪਟੀ ਕਮਿਸ਼ਨਰ, ਐਸ ਐਸ ਪੀ ਤੇ ਵਧੀਕ ਸੈਸਨਜ਼ ਜੱਜ ਨੇ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

Web Admin

Web Admin

5 Dariya News

ਰੂਪਨਗਰ , 21 Oct 2020

Last updated on: Oct 21, 2020, 00:00 IST

ਕੋਵਿਡ 19 ਮਹਾਂਮਾਰੀ ਦੇ ਸੰਦਰਭ ਵਿਚ ਕੇਂਦਰ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਸਖਤੀ ਨਾਲ ਅਮਲ ਕਰਦੇ ਹੋਏ ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਸੀਮਤ ਹਾਜ਼ਰੀ ਦੌਰਾਨ ਸਥਾਨਕ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸ਼ਹੀਦੀ ਜਾਮ ਪੀ ਗਏ ਪੁਲਿਸ ਦੇ ਜਵਾਨਾਂ ਨੂੰ ਸਰਧਾਂਜਲੀਆਂ ਭੇਟ ਕੀਤੀਆਂ ਗਈਆਂ।ਇਸ ਮੌਕੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਸੀਨੀਅਰ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਅਤੇ ਵਧੀਕ ਸੈਸਨਜ਼ ਜੱਜ ਸ੍ਰੀ ਸੁਮਿਤ ਘਈ ਸਮੇਤ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਦੇ ਸਮਾਰਕ ਦੇ ਰੀਥਾਂ ਰੱਖ ਕੇ ਸਰਧਾਂਜਲੀਆਂ ਭੇਟ ਕੀਤੀਆਂ।ਐਸ ਐਸ ਪੀ ਰੂਪਨਗਰ ਡਾ. ਅਖਿਲ ਚੌਧਰੀ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਸਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਰਾਜ ਵਿਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦਿੱਤੀਆ ਹਨ।ਉਨ੍ਹਾਂ ਕਿਹਾ ਕਿ ਮਾਨਵਤਾ ਦੀ ਰਾਖੀ ਲਈ ਦਿੱਤੀਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ।ਡਾ. ਅਖਿਲ ਚੌਧਰੀ ਨੇ ਕਿਹਾ ਕਿ ਕੋਵਿਡ 19 ਦੇ ਚਲਦਿਆਂ ਅਸੀਂ ਮਜ਼ਬੂਰੀ ਵਸ ਇਸ ਸਮਾਗਮ ਵਿਚ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਹੀਂ ਬੁਲਾ ਸਕੇ, ਪਰ ਅਸੀਂ ਬੀਤੇ ਇਕ ਹਫਤੇ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਤਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਬਣਦਾ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ 31 ਅਕਤੂਬਰ ਨੂੰ ਪੁਲਿਸ ਸਰਵਿਸ ਫਲੈਗ ਡੇਅ ਵੀ ਮਨਾਇਆ ਜਾਵੇਗਾ।ਇਸ ਮੌਕੇ ਡੀ ਐਸ ਪੀ (ਆਰ) ਸ੍ਰੀ ਤਲਵਿੰਦਰ ਸਿੰਘ ਦੀ ਅਗਵਾਈ ਹੇਠ ਸੌਕ ਪ੍ਰੇਡ ਵਿਚ ਸ਼ਾਮਲ ਪੁਲਿਸ ਦੇ ਜਵਾਨਾਂ ਦੀ ਗਾਰਦ ਵਲੋਂ ਸ਼ਹੀਦਾਂ ਨੂੰ ਹਥਿਆਰ ਉਲਟੇ ਕਰਕੇ ਸਲਾਮੀ ਵੀ ਦਿੱਤੀ ਗਈ। ਸ੍ਰੀ ਅੰਕੁਰ ਗੁਪਤਾ ਆਈ ਪੀ ਐਸ, ਐਸ ਪੀ (ਹੈਡਕੁਆਟਰ) ਨੇ ਪਿਛਲੇ ਇਕ ਸਾਲ ਦੌਰਾਨ ਦੇਸ਼ `ਚ ਪੁਲਿਸ ਦੇ ਅਰਧ ਸੈਨਿਕ ਬਲਾਂ ਦੇ 264 ਅਧਿਕਾਰੀਆਂ ਅਤੇ ਜਵਾਨਾਂ ਜਿਨਾਂ੍ਹ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ, ਦੇ ਨਾਵਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਭਾਵ ਭਿੰਨੀ ਸਰਧਾਂਜਲੀ ਦਿੱਤੀ।ਇਸ ਮੌਕੇ ਐਸ ਪੀ (ਆਈ) ਅਜਿੰਦਰ ਸਿੰਘ, ਐਸ ਪੀ ਸੀਟੀ ਸਤਿੰਦਰਪਾਲ ਸਿੰਘ, ਡੀ ਐਸ ਪੀ ਸ੍ਰੀ ਚੰਦ ਸਿੰਘ, ਡੀ ਐੇਸ ਪੀ ਵਰਿੰਦਰਜੀਤ ਸਿੰਘ, ਡੀ ਐਸ ਪੀ ਰਸਪਾਲ ਸਿੰਘ, ਡੀ ਐਸ ਪੀ ਅਨਿਲ ਕੁਮਾਰ, ਡੀ ਐਸ ਪੀ ਯੂਸੀ ਚਾਵਲਾ, ਡੀ ਐਸ ਪੀ ਸਤੀਸ਼ ਕੁਮਾਰ, ਡੀ ਐਸ ਪੀ ਦਵਿੰਦਰ ਸਿੰਘ, ਚਮਕੌਰ ਸਾਹਿਬ ਦੇ ਡੀ ਐਸ ਪੀ ਸੁਖਜੀਤ ਸਿੰਘ ਵਿਰਕ, ਆਨੰਦਪੁਰ ਸਾਹਿਬ ਦੇ ਡੀ ਐਸ ਪੀ ਰਾਮਿੰਦਰ ਸਿੰਘ, ਜ਼ਿਲ੍ਹਾ ਜੇਲ ਸੁਪਰਡੰਟ ਦਲਜੀਤ ਸਿੰਘ ਗਿੱਲ, ਸੇਵਾ ਮੁਕਤ ਪੀ ਆਰ ਓ ਸ੍ਰੀ ਰਾਜਿੰਦਰ ਸੇਣੀ, ਮੈਡੀਕਲ ਅਫਸਰ ਪੁਲਿਸ ਡਾ. ਪਰਮਿੰਦਰ ਸਿੰਘ  ਹਾਜ਼ਰ ਸਨ।  

 

Tags: Ropar , Punjab Police , Police , Ropar Police , 61st Police Commemoration Day , Punjab Police Commemoration Day , SSP Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD