Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬੇਮਿਸਾਲ : ਅਮਨੀਤ ਕੌਂਡਲ

ਪੁਲੀਸ ਲਾਈਨ ਮਹੱਦੀਆਂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Oct 2020

Last updated on: Oct 21, 2020, 00:00 IST

21 ਅਕਤੂਬਰ, 1959 ਨੂੰ ਸੀ.ਆਰ.ਪੀ.ਐਫ. ਦੇ ਜਵਾਨ ਚੀਨ ਵੱਲੋਂ ਕੀਤੇ ਅਚਾਨਕ ਹਮਲੇ ਦੌਰਾਨ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿੱਚ ਹਰੇਕ ਸਾਲ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ, ਜੋ ਕਿ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸ ਦਾ ਪ੍ਰਤੀਕ ਹਨ। ਇਹ ਪ੍ਰਗਟਾਵਾ ਐਸ.ਐਸ.ਪੀ. ਅਮਨੀਤ ਕੌਂਡਲ ਨੇ ਪੁਲਿਸ ਲਾਈਨ ਮਹੱਦੀਆਂ ਵਿਖੇ ਜ਼ਿਲ੍ਹਾ ਪੁਲਿਸ ਦੇ ਡਿਊਟੀ ਦੌਰਾਨ ਸ਼ਹੀਦ ਹੋਏ 17 ਪੁਲਿਸ ਜਵਾਨਾਂ ਦੀ ਯਾਦ ਵਿੱਚ ਪੁਲੀਸ ਯਾਦਗਾਰੀ ਦਿਵਸ ਮੌਕੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਬਹਾਦਰੀ ਦਿਖਾਉਂਦਿਆਂ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤੇ ਇਹ ਸ਼ਹਾਦਤਾਂ ਹੋਰਨਾਂ ਪੁਲਿਸ ਜਵਾਨਾਂ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਸ਼ਹਾਦਤਾਂ ਦੇਣ ਵਿੱਚ ਪੰਜਾਬ ਪੁਲਿਸ ਦਾ ਇਤਿਹਾਸ ਸ਼ਾਨਾਮੱਤਾ ਰਿਹਾ ਹੈ, ਜਿਸ 'ਤੇ ਸਾਨੂੰ ਹਮੇਸ਼ਾ ਮਾਣ ਰਹੇਗਾ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਜਵਾਨਾਂ ਵੱਲੋਂ ਹਥਿਆਰ ਪੁੱਠੇ ਕਰ ਕੇ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ ਅਤੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਪੁਲਿਸ ਤੇ ਸਿਵਲ ਅਧਿਕਾਰੀਆਂ ਤੋਂ ਇਲਾਵਾ ਸ਼ਹੀਦ ਹੋਏ ਪੁਲਿਸ ਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਪੁਲਿਸ ਸਮਾਰਕ 'ਤੇ ਰੀਥ ਰੱਖ ਕੇ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ।ਇਸ ਮੌਕੇ ਐਸ.ਪੀ. (ਐਚ) ਸ. ਹਰਪਾਲ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਪੁਲਿਸ ਦੇ ਸ਼ਹੀਦ ਹੋਏ 17 ਜਵਾਨਾਂ ਅਤੇ ਪਿਛਲੇ ਇੱਕ ਸਾਲ ਦੌਰਾਨ ਡਿਊਟੀ ਕਰਦਿਆਂ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਾਓ ਸਿੰਘ ਗਿੱਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਨਮੀਤ ਕੌਡਲ ਨੇ ਪੁੁਲਿਸ ਲਾਇਨ ਵਿਖੇ ਬੂਟੇ ਲਾਏ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਮਹੇਸ਼ ਗਰੋਵਰ,  ਐਸ.ਪੀ. (ਡੀ) ਸ. ਜਗਜੀਤ ਸਿੰਘ ਜੱਲ੍ਹਾ, ਐਸ.ਪੀ. (ਪੀ.ਆਈ.ਬੀ.) ਨਵਰੀਤ ਸਿੰਘ ਵਿਰਕ, ਐਸ਼.ਪੀ. ਅਮਰਜੀਤ ਸਿੰਘ ਮਟਵਾਨੀ, ਅਸਿਸਟੈਂਟ ਕਮਾਂਡੈਂਟ ਸੀ.ਆਰ.ਪੀ.ਐਫ ਜਸਵਿੰਦਰ ਸਿੰਘ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਡੀ. ਐਸ.ਪੀ. ਫ਼ਤਹਿਗੜ੍ਹ ਸਾਹਿਬ ਮਨਜੀਤ ਸਿੰਘ, ਡੀ.ਐਸ.ਪੀ. (ਡੀ) ਰਘਬੀਰ ਸਿੰਘ, ਡੀ.ਐਸ. ਪੀ. ਪ੍ਰਿਥਵੀ ਸਿੰਘ ਚਾਹਲ, ਡੀ.ਐਸ.ਪੀ. ਅਮਲੋਹ ਸੁਖਵਿੰਦਰ ਸਿੰਘ, ਡੀ.ਐਸ.ਪੀ.ਖਮਾਣੋਂ ਸ੍ਰੀ ਧਰਮਪਾਲ ਅਤੇ ਡੀ.ਐਸ.ਪੀ. ਮਨਜੋਤ ਕੌਰ, ਡੀ.ਐਸ.ਪੀ. ਬੱਸੀ ਪਠਾਣਾਂ ਸੁਖਮਿੰਦਰ ਸਿੰਘ ਚੌਹਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

 

Tags: Fatehgarh Sahib , Punjab Police , Police , Fatehgarh Sahib Police , 61st Police Commemoration Day , Punjab Police Commemoration Day , SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD