Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

Web Admin

Web Admin

5 Dariya News

ਚੰਡੀਗੜ੍ਹ , 21 Oct 2020

Last updated on: Oct 21, 2020, 00:00 IST

ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਐਸ.ਸੀ. ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।ਅੱਜ ਪੰਜਾਬ ਵਿਧਾਨ ਸਭਾ ’ਚ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਉਜਵਲ ਹੋਵੇਗਾ।ਉਨਾਂ ਇਸ ਲੋਕ ਪੱਖੀ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਇਸ ਨੂੰ ਸੂਬੇ ਦੇ ਗ਼ਰੀਬ ਪਰਿਵਾਰਾਂ ਲਈ ਇੱਕ ਵਰਦਾਨ ਦੱਸਿਆ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਸ.ਸੀ. ਸਕਾਲਰਸ਼ਿਪ ਸਕੀਮ ਨੂੰ ਚਾਲੂ ਰੱਖਣ ਤੋਂ ਆਪਣੇ ਹੱਥ ਪਿੱਛੇ ਖਿੱਚ ਕੇ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਸ਼ੁਰੂ ਕੀਤੀ ਇਸ ਨਵੀਂ ਸਕੀਮ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੇਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਵਚਨਬੱਧਤਾ ਬਾਰੇ ਦੱਸਦਿਆਂ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਆਮਦਨੀ ਦੇ ਮਾਪਦੰਡਾਂ ਨੂੰ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰਨ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਵਿਚ ਸ਼ਾਮਲ ਕਰਨ ਵਿੱਚ ਸਹਾਇਤਾ ਮਿਲੇਗੀ। ਉਨਾਂ ਕਿਹਾ ਕਿ ਅਕਾਦਮਿਕ ਸੈਸ਼ਨ 2020-21 ਤੋਂ ਸ਼ੁਰੂ ਹੋਣ ਵਾਲੀ ਇਹ ਯੋਜਨਾ ਪੰਜਾਬ ਦੇ ਨਿਵਾਸੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਲਾਗੂ ਹੋਵੇਗੀ।ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਚਰਨਜੀਤ ਸਿੰਘ ਚੰਨੀ, ਰਜ਼ੀਆ ਸੁਲਤਾਨਾ ਤੋਂ ਇਲਾਵਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਰਾਜ ਕੁਮਾਰ ਵੇਰਕਾ, ਸਤਿਕਾਰ ਕੌਰ, ਬਲਵਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ ਧਾਲੀਵਾਲ, ਰਾਜ ਕੁਮਾਰ ਚੱਬੇਵਾਲ, ਹਰਜੋਤ ਕਮਲ, ਸੁਰਿੰਦਰ ਸਿੰਘ, ਦਵਿੰਦਰ ਸਿੰਘ ਘੁਬਾਇਆ, ਨੱਥੂ ਰਾਮ, ਪ੍ਰੀਤਮ ਸਿੰਘ ਕੋਟਭਾਈ, ਕੁਲਦੀਪ ਸਿੰਘ ਵੈਦ, ਤਰਸੇਮ ਸਿੰਘ ਡੀ.ਸੀ., ਸੁਸ਼ੀਲ ਕੁਮਾਰ ਰਿੰਕੂ ਅਤੇ ਨਿਰਮਲ ਸਿੰਘ ਸ਼ੁਤਰਾਣਾ ਆਦਿ ਹਾਜ਼ਰ ਸਨ।

 

Tags: Sadhu Singh Dharamsot , Razia Sultana , Charanjit Singh Channi , Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Balwinder Singh Laddi , Ajaib Singh Bhatti , Davinder Singh Ghubaya , Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD