Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਪੰਜਾਬ ਪੁਲਿਸ ਵਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਸਜਦਾ

ਸ਼ੈਸ਼ਨ ਜੱਜ, ਡਿਪਟੀ ਕਮਿਸ਼ਨਰ ਤੇ ਹੋਰਨਾਂ ਉੱਚ ਅਧਿਕਾਰੀਆਂ ਵਲੋਂ ਸ਼ਿਰਕਤ

Web Admin

Web Admin

5 Dariya News

ਕਪੂਰਥਲਾ , 21 Oct 2020

Last updated on: Oct 21, 2020, 00:00 IST

ਦੇਸ਼ ਦੀ ਏਕਤਾ ਤੇ ਅਖੰਡਤਾ ਖਾਤਰ ਜਾਨਾਂ ਵਾਰਨ ਵਾਲੇ ਪੁਲਿਸ ਜਵਾਨਾਂ ਨੂੰ ਅੱਜ ਸ਼ਹੀਦੀ ਦਿਵਸ ਮੌਕੇ ਸਥਾਨਕ ਪੁਲਿਸ ਲਾਇਨ ਵਿਖੇ ਕਰਵਾਏ ਸਮਾਗਮ ਦੌਰਾਨ ਯਾਦ ਕਰਦਿਆਂ ਉਨਾਂ ਦੀ ਸ਼ਹਾਦਤ ਨੂੰ ਸਜਦਾ ਕੀਤਾ ਗਿਆ। ਕਪੂਰਥਲਾ ਪੁਲਿਸ ਵਲੋਂ ਜਿਲਾ ਪੁਲਿਸ ਮੁਖੀ ਜਸਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਜਿਲਾ ਤੇ ਸ਼ੈਸ਼ਨ ਜੱਜ ਸ਼੍ਰੀ ਕਿਸ਼ੋਰ ਕੁਮਾਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ , ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਤੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਐਸ.ਐਸ.ਪੀ ਸ. ਸਿੱਧੂ ਨੇ ਕਿਹਾ ਕਿ 21 ਅਕਤੂਬਰ ਦਾ ਦਿਨ ਦੇਸ਼ ਭਰ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ .ਯੋਧਿਆਂ ਦੀ ਕੁਰਬਾਨੀ ਤੋਂ ਸੇਧ ਲੈ ਕੇ ਦੇਸ਼ ਲਈ ਮਰ ਮਿਟਣ ਲਈ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਨਾ ਦਿੰਦਾ ਹੈ। ਉਨਾਂ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨੀ ਸਰਹੱਦ ਉੱਪਰ ਹਾਟ ਸਪਰਿੰਗ ਵਿਖੇ ਘਾਤ ਲਾ ਕੇ ਕੀਤੇ ਹਮਲੇ ਵਿਚ ਸੀ.ਆਰ.ਪੀ.ਐਫ. ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿਸ ਪਿੱਛੋਂ ਇਸ ਦਿਨ ਨੂੰ 'ਸ਼ਹੀਦੀ ਦਿਵਸ' ਵਜੋਂ ਮਨਾਇਆ ਜਾਂਦਾ ਹੈ। ਉਨਾਂ ਪੰਜਾਬ ਪੁਲਿਸ ਵਲੋਂ ਅੱਤਵਾਦ, ਨਸ਼ਿਆਂ ਵਿਰੁੱਧ ਲੜੀ ਜਾ ਰਹੀ ਲੜਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਵਿਚ ਅਮਨ ਸ਼ਾਂਤੀ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਦੇ 1784 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਹਾਦਤ ਦਿੱਤੀ ਹੈ, ਜਿਸ ਵਿਚ 2 ਡੀ.ਆਈ.ਜੀ. ,  3 ਐਸ.ਐਸ.ਪੀ. , 5 ਐਸ.ਪੀ. , 12 ਡੀ.ਐਸ.ਪੀ. 32 ਇੰਸਪੈਕਟਰ, 61 ਸਬ ਇੰਸਪੈਕਟਰ, 112 ਏ.ਐਸ.ਆਈ. , 269 ਹੈਡ ਕਾਂਸਟੇਬਲ, 817 ਸਿਪਾਹੀ ਤੇ ਹੋਮ ਗਾਰਡ ਦੇ ਜਵਾਨ ਸ਼ਾਮਿਲ ਹਨ। 

ਸ. ਸਿੱਧੂ ਨੇ ਕਿਹਾ ਕਿ ਜਿਲਾ ਪੁਲਿਸ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਜਿਲਾ ਕਪੂਰਥਲਾ ਨਾਲ ਸਬੰਧਿਤ ਪੰਜਾਬ ਪੁਲਿਸ ਦੇ 40 ਸ਼ਹੀਦਾਂ ਦੇ ਪਰਿਵਾਰਾਂ ਨਾਲ ਗਜਟਿਡ ਰੈਂਕ ਦੇ ਪੁਲਿਸ ਅਧਿਕਾਰੀਆਂ ਵਲੋਂ  ਮੁਲਾਕਾਤ ਕਰਕੇ ਉਨਾਂ ਦੇ ਦੁੱਖ ਤਕਲੀਫਾਂ ਨੂੰ ਸੁਣਕੇ ਹੱਲ ਕੀਤਾ ਗਿਆ ਹੈ। ਐਸ.ਐਸ.ਪੀ. ਕਪੂਰਥਲਾ ਬੀਤੇ ਕੱਲ ਖੁਦ ਦੀਨਾਨਗਰ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਐਸ.ਪੀ. ਬਲਜੀਤ ਸਿੰਘ ਦੇ ਘਰ ਜਾ ਕੇ ਦੁੱਖ ਸਾਂਝਾ ਕਰਕੇ ਆਏ ਸਨ। ਇਸ ਮੌਕੇ ਸ਼ੈਸ਼ਨ ਜੱਜ, ਡਿਪਟੀ ਕਮਿਸ਼ਨਰ ਤੇ ਜਿਲਾ ਪੁਲਿਸ ਮੁਖੀ ਤੋਂ ਇਲਾਵਾ ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਵਲੋਂ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ।ਇਸ ਤੋਂ ਇਲਾਵਾ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੋਨ ਵੀ ਧਾਰਨ ਕੀਤਾ ਗਿਆ। ਡੀ.ਐਸ.ਪੀ. ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਪੰਜਾਬ ਪੁਲਿਸ  ਦੀ ਇਕ ਟੁਕੜੀ ਵਲੋਂ ਸ਼ਹੀਦਾਂ ਦੇ ਸਨਮਾਨ ਵਿਚ ਸਲਾਮੀ ਦਿੱਤੀ ਗਈ। ਇਸ ਤੋਂ ਇਲਾਵਾ ਸ਼ੈਸ਼ਨ ਜੱਜ, ਡਿਪਟੀ ਕਮਿਸ਼ਨਰ ਤੇ ਜਿਲਾ ਪੁਲਿਸ ਮੁਖੀ ਵਲੋਂ ਪੁਲਿਸ ਲਾਇਨ ਵਿਖੇ ਪੌਦੇ ਵੀ ਲਗਾਏ ਗਏ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਡੀ.ਐਸ.ਪੀ. ਸ਼ਹਿਬਾਜ਼ ਸਿੰਘ ਵਲੋਂ ਬਾਖੂਬੀ ਕੀਤਾ ਗਿਆ।ਇਸ ਮੌਕੇ ਮੁੱਖ ਤੌਰ 'ਤੇ ਵਧੀਕ ਜਿਲਾ ਤੇ ਸ਼ੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਤੇ ਰਮਨ ਕੁਮਾਰ , ਐਸ.ਪੀ. ਮਨਦੀਪ ਸਿੰਘ, ਐਸ.ਡੀ.ਐਮ.. ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ. ਜਸਬੀਰ ਸਿੰਘ, ਐਸ.ਪੀ. ਸਰਬਜੀਤ ਸਿੰਘ ਬਾਹੀਆ, ਅਜੈ ਗਾਂਧੀ ਏ.ਐਸ.ਪੀ. ਭੁਲੱਥ, ਡੀ.ਐਸ.ਪੀ. ਸਰਵਣ ਸਿੰਘ ਬੱਲ, ਡੀ.ਐਸ.ਪੀ. ਜਤਿੰਦਰਜੀਤ ਸਿੰਘ, ਡੀ ਐਸ ਪੀ  ਸਤਨਾਮ ਸਿੰਘ , ਡੀ.ਐਸ.ਪੀ. ਜੋਗਿੰਦਰ ਸਿੰਘ, ਅਸ਼ੋਕ ਕੁਮਾਰ ਡੀ.ਐਸ.ਪੀ.  ਤੋਂ ਇਲਾਵਾ ਇੰਸਪੈਕਟਰ , ਸਬ ਇੰਸਪੈਕਟਰ ਤੇ ਪੁਲਿਸ ਜਵਾਨ ਹਾਜ਼ਰ ਸਨ।

 

Tags: Kapurthala , DC Kapurthala , Deepti Uppal , Deputy Commissioner Kapurthala , Kapurthala Police , Punjab Police , Police , Patiala Police , 61st Police Commemoration Day , Punjab Police Commemoration Day , SSP Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD