Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਸਾਨੂੰ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾਂ ਚਾਹੀਦਾ ਹੈ : ਰਾਕੇਸ਼ ਕੁਮਾਰ ਅਗਰਵਾਲ

ਕਰੋਨਾ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ : ਡਿਪਟੀ ਕਮਿਸ਼ਨਰ

Web Admin

Web Admin

5 Dariya News

ਲੁਧਿਆਣਾ , 21 Oct 2020

Last updated on: Oct 21, 2020, 00:00 IST

ਰਾਕੇਸ਼ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਹੋਏ ਸ਼ਹੀਦਾਂ ਨੂੰ ਪੁਲਿਸ ਸ਼ਹੀਦੀ ਦਿਵਸ ਦੌਰਾਨ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੋਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਦੇ ਖਿਲਾਫ ਸਾਂਝੇ ਤੌਰ 'ਤੇ ਲੜਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤਮਈ ਵਾਤਾਵਰਨ ਅਤੇ ਫਿਰਕੂ ਸਦਭਾਵਨਾ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਸਾਬਕਾ ਪੁਲਿਸ ਮੁਖੀ ਸ਼੍ਰੀ ਡੀ.ਆਰ. ਭੱਟੀ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਤੇ ਪੈਰਾ ਮਿਲਟਰੀ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਅਤੇ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪਿਛਲੇ ਇੱਕ ਸਾਲ ਦੌਰਾਨ ਆਪਣੀਆ ਜਾਨਾਂ ਕੁਰਬਾਨ ਕਰਨ ਵਾਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ ਗਈ।ਸ੍ਰੀ ਅਗਰਵਾਲ ਨੇ ਕਿਹਾ ਕਿ ਅੱਜ ਦਾ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। 

ਉਨ੍ਹਾਂ ਕਿਹਾ ਕਿ ਪੁਲਿਸ ਯਾਦਗਾਰੀ ਦਿਵਸ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਸ਼ਾਂਤੀ ਅਤੇ ਫਿਰਕੂ ਸਦਭਾਵਨਾਂ ਬਣਾਈ ਰੱਖਣ ਲਈ ਪੰਜਾਬ ਵਿੱਚ ਖਾੜਕੂਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅੰਦਰੂਨੀ ਗੜਬੜੀ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਦੀਆਂ ਕੁਰਬਾਨੀਆਂ ਦੀ ਵੀ ਪ੍ਰਸ਼ੰਸ਼ਾ ਕੀਤੀ।ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪੰਜਾਬ ਰਾਜ ਵਿੱਚ ਕੋਵਿਡ ਮਹਾਂਮਾਰੀ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਫੋਰਸ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।ਪੁਲਿਸ ਕਮਿਸ਼ਨਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਜਿਆਦਾਤਰ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਏ.ਸੀ.ਪੀ. ਸ਼੍ਰੀ ਅਨਿਲ ਕੋਹਲੀ ਅਤੇ ਏ.ਐਸ.ਆਈ. ਸ਼੍ਰੀ ਜਸਪਾਲ ਸਿੰਘ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਉਨ੍ਹਾਂ ਦੀ ਯਾਦ ਵਿੱਚ ਪੌਦੇ ਵੀ ਲਗਾਏ ਗਏ।ਇਸ ਮੌਕੇ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ ਵਿਚ ਬਣੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ।

 

Tags: Rakesh Kumar Agrawal , Ludhiana , Commissioner of Police Ludhiana , Punjab Police , Police , Ludhiana Police , 61st Police Commemoration Day , Punjab Police Commemoration Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD