Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ : ਸੁਖਵਿੰਦਰ ਸਿੰਘ ਬਿੰਦਰਾ

ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਨੇ ਯੁਵਕ ਵਿਕਾਸ ਸਬੰਧੀ ਯੋਜਨਾਵਾਂ ਦਾ ਲਿਆ ਜਾਇਜ਼ਾ

Web Admin

Web Admin

5 Dariya News

ਚੰਡੀਗੜ੍ਹ , 22 Oct 2020

Last updated on: Oct 22, 2020, 00:00 IST

ਪੰਜਾਬ ਯੁਵਕ ਵਿਕਾਸ ਬੋਰਡ( ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਕਿਸਾਨੀ ਸੰਘਰਸ਼ ਨੂੰ ਸੂਬੇ ਦੇ ਨੌਜਵਾਨ ਬੁਲੰਦੀਆਂ ਤੱਕ ਪਹੁੰਚਾ ਦੇਣਗੇ।ਨੌਜਵਾਨਾਂ ਦੇ ਸਸ਼ਕਤੀਕਰਨ ਸਬੰਧੀ ਸਕੀਮਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀ ਬਿੰਦਰਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ ਕਿਸਾਨਾਂ, ਖਪਤਕਾਰਾਂ, ਖ਼ੁਰਾਕ ਸੁਰੱਖਿਆ ਅਤੇ ਇੱਥੋਂ ਤੱਕ ਦੇਸ਼ ਦੇ ਸੰਘੀ ਢਾਂਚੇ ਦੇ ਵਿਰੁੱਧ ਹਨ। ਉਹਨਾਂ ਕਿਹਾ ਕਿ ਇਨਾਂ ਕਾਨੂੰਨਾਂ ਦੀ ਮਾਰ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਬਿੱਲ ਪਾਸ ਕੀਤੇ ਹਨ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਭਾਵੇਂ  ਕਈ ਕਾਰਪੋਰੇਟ ਘਰਾਣੇ ਹੁਣ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਹਨ ਪਰ ਇਸ ਸਭ ਸਰਕਾਰ ਦੀ ਨਿਗਰਾਨੀ ਹੇਠ ਹੋਵੇਗਾ। ਕਿਸੇ ਝਗੜੇ ਦੀ ਸੂਰਤ ਵਿੱਚ ਕਿਸਾਨਾਂ ਕੋਲ ਕਾਨੂੰਨੀ ਰਾਹ ਅਖ਼ਤਿਆਰ ਕਰਨ ਦਾ ਹੱਕ ਵੀ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ  ਬੋਰਡ, ਪੀੜਤ ਕਿਸਾਨਾਂ ਦੀ ਲੜਾਈ ਨੂੰ ਨਵੇਂ ਸ਼ਿਖ਼ਰਾਂ ਤੱਕ ਲੈ ਜਾਵੇਗਾ ਕਿਉਂ ਜੋ ਇਹੋ ਸਮੇਂ ਦੀ ਮੰਗ ਹੈ।ਮੀਟਿੰਗ ਦੌਰਾਨ ਚੇਅਰਮੈਨ ਨੇ ਨੌਜਵਾਨਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਜਾਇਜ਼ਾ ਵੀ ਲਿਆ ਅਤੇ ਉੱਚ ਅਧਿਕਾਰੀਆਂ ਨੂੰ ਇਨਾਂ ਯੋਜਨਾਵਾਂ ਦਾ ਦਾਇਰਾ ਹੋਰ ਵਧਾਉਣ ਦੀ ਹਦਾਇਤ ਕੀਤੀ ਤਾਂ ਜੋ ਵੱਡੀ ਗਿਣਤੀ ਵਿੱਚ  ਸਾਡੇ ਨੌਜਵਾਨਾਂ ਨੂੰ ਇਸਦਾ ਲਾਭ ਮਿਲ ਸਕੇ। ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ, ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ਼, ਸ੍ਰੀ ਜਸਵਿੰਦਰ ਸਿੰਘ ਧੁੰਨਾ, ਸ੍ਰੀ ਲਖਵੀਰ ਸਿੰਘ, ਸ੍ਰੀ ਜਸਪ੍ਰੀਤ ਸਿੰਘ, ਸ੍ਰੀ ਨਿਰਮਲ ਦੁੱਲਤ ਅਤੇ ਅਵਜਿੰਦਰ ਸਿੰਘ (ਸਾਰੇ ਮੈਂਬਰ) ਅਤੇ ਖੇਡਾਂ ਤੇ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰੀ  ਡੀ.ਪੀ ਐਸ ਖਰਬੰਦਾ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇੇ ਬਾਲ ਵਿਕਾਸ, ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Punjab Pradesh Congress Committee , Congress , Punjab Congress , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD