Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ, ਪੁਲਿਸ ਨੂੰ ਦੋ-ਚਾਰ ਦਿਨਾਂ ’ਚ ਚਲਾਨ ਪੇਸ਼ ਕਰਨ ਦੀ ਹਦਾਇਤ

ਅਜਿਹੇ ਘਿਨੌਣੇ ਅਤੇ ਦਿਲ-ਕੰਬਾਊ ਮਾਮਲਿਆਂ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਵੇ : ਮਨੀਸ਼ਾ ਗੁਲਾਟੀ

Web Admin

Web Admin

5 Dariya News

ਟਾਂਡਾ (ਹੁਸ਼ਿਆਰਪੁਰ) , 23 Oct 2020

Last updated on: Oct 23, 2020, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਪਿੰਡ ਜਲਾਲਪੁਰ ਵਿੱਚ 6 ਸਾਲਾ ਬੱਚੀ ਨਾਲ ਵਾਪਰੀ ਘਟਨਾ ’ਤੇ ਪੀੜਤ ਪਰਿਵਾਰ ਨਾਲ ਡੂੰਘਾ ਦੁੱਖ ਅਤੇ ਹਮਦਰਦੀ ਪ੍ਰਗਟ ਕਰਦਿਆਂ ਜ਼ਿਲ੍ਹਾ ਪੁਲਿਸ ਨੂੰ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਨੂੰ ਤੇਜ਼ੀ ਨਾਲ ਮੁਕੰਮਲ ਕਰਦਿਆਂ ਆਉਂਦੇ ਕੁਝ ਦਿਨਾਂ ਦੇ ਅੰਦਰ-ਅੰਦਰ ਚਾਲਾਨ ਅਦਾਲਤ ਵਿੱਚ ਪੇਸ਼ ਕਰੇ ਤਾਂ ਜੋ ਦੋਸ਼ੀਆਂ ਨੂੰ ਮਿਸਾਲੀਆ ਸਜ਼ਾ ਯਕੀਨੀ ਬਣਾਈ ਜਾ ਸਕੇ।ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸਮੇਤ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਹੌਲਨਾਕ ਘਟਨਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੁਆਉਣ ਲਈ ਅਦਾਲਤ ਨੂੰ ਦਰਖਾਸਤ ਕੀਤੀ ਜਾਵੇਗੀ ਕਿ ਇਸ ਕੇਸ ਦੀ ਸੁਣਵਾਈ ਫਾਸਟ ਟਰੈਕ ’ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਅਤੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦੇ ਨਾਲ-ਨਾਲ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਪੀੜਤ ਮਾਪਿਆਂ ਦੀਆਂ ਬਾਕੀਆਂ ਬੱਚੀਆਂ ਦੀ ਮੁਫ਼ਤ ਪੜ੍ਹਾਈ ਨੂੰ ਯਕੀਨੀ ਬਣਾਇਆ ਜਾਵੇਗਾ।ਜ਼ਿਲ੍ਹਾ ਪੁਲਿਸ ਵਲੋਂ ਘਟਨਾ ਤੋਂ ਤੁਰੰਤ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਤਫਤੀਸ਼ ਨੂੰ ਜੰਗੀ ਪੱਧਰ ’ਤੇ ਅਮਲ ਵਿੱਚ ਲਿਆਉਣ ਦੀ ਸ਼ਲਾਘਾ ਕਰਦਿਆਂ ਚੇਅਰਪਰਸਨ ਗੁਲਾਟੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਦੇ ਮੱਥੇ ਉਤੇ ਕਲੰਕ ਹਨ ਜਿਨ੍ਹਾਂ ਦੇ ਜੜ੍ਹੋਂ ਖਾਤਮੇ ਲਈ ਸਾਰੇ ਤਬਕਿਆਂ ਨੂੰ ਇਕਮੁੱਠ ਹੋ ਕੇ ਬੱਚਿਆਂ ਨਾਲ ਹੁੰਦੇ ਘਿਨੌਣੇ ਅਤਿਆਚਾਰਾਂ ਖਿਲਾਫ਼ ਹੇਠਲੇ ਪੱਧਰ ਤੱਕ ਜਾਗਰੂਕਤਾ ਫੈਲਾਉਣੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਵਿਦਿਅਕ ਅਦਾਰਿਆਂ ਅਤੇ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਬੇਝਿੱਜਕ ਅਜਿਹੀਆਂ ਸ਼ਰਮਨਾਕ ਅਤੇ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਤੋਂ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਚੰਗੇ-ਮਾੜੇ ਵਿੱਚ ਫਰਕ ਨੂੰ ਸਲੀਕੇ ਨਾਲ ਸਮਝਾਉਣ ਤਾਂ ਜੋ ਬੱਚੇ, ਜੇਕਰ ਉਨ੍ਹਾਂ ਨਾਲ ਕੋਈ ਸਰੀਰਕ ਛੇੜਛਾੜ ਕਰਦਾ ਹੈ ਤਾਂ ਉਸ ਖਿਲਾਫ਼ ਆਵਾਜ਼ ਬੁਲੰਦ ਕਰ ਸਕਣ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕ ਸਹਿਯੋਗ ਅਤੇ ਜਾਗਰੂਕਤਾ ਤੋਂ ਬਿਨ੍ਹਾਂ ਠੱਲੀਆਂ ਨਹੀਂ ਜਾ ਸਕਦੀਆਂ ਜਿਸ ਲਈ ਸਾਰਿਆਂ ਦਾ ਸਹਿਯੋਗ ਅਤਿ ਲੋੜੀਂਦਾ ਹੈ।ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ’ਤੇ ਅਸਹਿ ਤੇ ਅਕਹਿ ਦੁੱਖ ਦੀ ਘੜੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਪੂਰੀ ਬਾਰੀਕੀ ਅਤੇ ਗੰਭੀਰਤਾ ਨਾਲ ਮਾਮਲੇ ਦੀ ਛਾਣਬੀਣ ਕਰ ਰਹੀ ਹੈ ਜਿਸ ਨਾਲ ਦੋਸ਼ੀਆਂ ਨੂੰ ਸਖਤ ਤੋਂ ਸਖਤ ਅਤੇ ਮਿਸਾਲੀਆ ਸਜ਼ਾ ਦੁਆਉਣ ਲਈ ਰਾਹ ਪੱਧਰਾ ਹੋਵੇਗਾ।

ਦੋ-ਚਾਰ ਦਿਨਾਂ ’ਚ ਚਲਾਨ ਹੋਵੇਗਾ ਟੂ ਕੋਰਟ : ਨਵਜੋਤ ਸਿੰਘ ਮਾਹਲ 

ਪੀੜਤ ਪਰਿਵਾਰ ਨਾਲ ਮੁਲਾਕਾਤ ਉਪਰੰਤ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਸਾਰੇ ਪੱਖਾਂ ਤੋਂ ਜਾਂਚ ਮੁਕੰਮਲ ਕੀਤੀ ਜਾ ਰਹੀ ਹੈ  ਜਿਸ ਉਪਰੰਤ ਆਉਂਦੇ ਦੋ-ਚਾਰ ਦਿਨਾਂ ਅੰਦਰ ਦੋਸ਼ੀਆਂ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਐਕਸ਼ਨ ਕਰਦਿਆਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਹੁਣ ਪੁਲਿਸ ਵਲੋਂ ਮਾਮਲੇ ਦੀ ਤੇਜ਼ੀ ਨਾਲ ਅਦਾਲਤੀ ਸੁਣਵਾਈ ਲਈ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਤਾਂ ਜੋ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਨਿਆਂ ਦੁਆਇਆ ਜਾ ਸਕੇ।

 

Tags: Manisha Gulati , Tanda , Hoshiarpur , SSP Hoshiarpur , Navjot Singh Mahal , Punjab State Women Commission , Chairperson of Punjab State Women Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD