Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ : ਰਾਣਾ ਗੁਰਮੀਤ ਸਿੰਘ ਸੋਢੀ

ਕੈਪਟਨ ਅਮਰਿੰਦਰ ਸਿੰਘ 25 ਅਕਤੂਬਰ ਨੂੰ ਯੂਨੀਵਰਸਿਟੀ ਬਿਲਡਿੰਗ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣਗੇ

Web Admin

Web Admin

5 Dariya News

ਚੰਡੀਗੜ੍ਹ , 23 Oct 2020

ਪੰਜਾਬ ਦੇ ਅਮੀਰ ਖੇਡ ਵਿਰਸੇ ਅਤੇ ਖੇਡਾਂ ਵਿੱਚ ਪੰਜਾਬ ਦੇ ਦਬਦਬੇ ਨੂੰ ਮੁੜ ਕਾਇਮ ਕਰਨ ਦਾ ਸੁਪਨਾ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਦਾ ਸਾਕਾਰ ਰੂਪ ਧਾਰ ਰਿਹਾ ਹੈ। ਲਗਪਗ 500 ਕਰੋੜ ਰੁਪਏ ਦੀ ਲਾਗਤ ਨਾਲ 92.7 ਏਕੜ ਰਕਬੇ ਵਿੱਚ ਬਣਨ ਵਾਲੀ ਯੂਨੀਵਰਸਿਟੀ ਇਮਾਰਤ ਵਿੱਚ ਅਤਿ-ਆਧੁਨਿਕ ਖੇਡ, ਰਿਹਾਇਸ਼ੀ ਤੇ ਅਕਾਦਮਿਕ ਸਹੂਲਤਾਂ ਮੁਹੱਈਆ ਕਰਨਗੀਆਂ।ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਅਤੇ ਉਸਾਰੂ ਸੋਚ ਸਦਕਾ ਪਿੰਡ ਸਿੱਧੂਵਾਲ ਵਿਖੇ ਪਟਿਆਲਾ-ਭਾਦਸੋਂ ਰੋਡ ਅਤੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੇੜੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਅਤਿ-ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਆਪਣਾ ਕੈਂਪਸ ਸਥਾਪਤ ਕਰਨ ਲਈ 92.7 ਏਕੜ ਜ਼ਮੀਨ ਲਈ ਗਈ।ਇਸ ਮੌਕੇ ਖੇਡ ਮੰਤਰੀ ਨੇ ਖੇਡ ਯੂਨੀਵਰਸਿਟੀ ਬਾਰੇ ਮੁਕੰਮਲ ਜਾਣਕਾਰੀ ਦਿੰਦਾ ਇਕ ਕਿਤਾਬਚਾ ਵੀ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਐਮ.ਬੀ.ਐਸ. ਪੰਜਾਬ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 25 ਅਕਤੂਬਰ ਨੂੰ ਰੱਖਣਗੇ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਨਕਸ਼ਾ ਲੋਕ ਨਿਰਮਾਣ ਵਿਭਾਗ ਦੇ ਪੰਜਾਬ ਦੇ ਮੁੱਖ ਆਰਕੀਟੈਕਟ ਨੇ ਤਿਆਰ ਕੀਤਾ ਹੈ।ਰਾਣਾ ਸੋਢੀ ਨੇ ਇਹ ਵੀ ਖੁਲਾਸਾ ਕੀਤਾ ਕਿ 500 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਤਿਆਰ ਹੋਣ ਵਾਲੀ ਇਸ ਯੂਨੀਵਰਸਿਟੀ ਵਿੱਚ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਪ੍ਰਬੰਧਨ ਅਤੇ ਅੰਤਰ ਰਾਸ਼ਟਰੀ ਮਾਪਦੰਡਾਂ ਵਾਲੀ ਖੇਡ ਕੋਚਿੰਗ ਨਾਲ ਖੇਡ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਵਾਲਾ ਇੱਕ ਆਧੁਨਿਕ ਕੈਂਪਸ ਸਥਾਪਤ ਕੀਤਾ ਜਾਵੇਗਾ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਇਹ ਯੂਨੀਵਰਸਿਟੀ ਮਹਿੰਦਰਾ ਕੋਠੀ, ਪਟਿਆਲਾ ਅਤੇ ਗੁਰਸੇਵਕ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਿੱਚ ਚੱਲ ਰਹੀ ਹੈ ਅਤੇ ਹਾਲ ਹੀ ਵਿੱਚ ਆਪਣਾ ਪਹਿਲਾ ਅਕਾਦਮੀ ਸਾਲ ਪੂਰਾ ਕੀਤਾ ਹੈ।ਖੇਡ ਮੰਤਰੀ ਨੇ ਕਿਹਾ ਕਿ ਐਮਬੀਐਸ ਪੰਜਾਬ ਖੇਡ ਯੂਨੀਵਰਸਿਟੀ ਦੇ ਵਿਚਾਰ ਦੀ ਕਲਪਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ, ਜੋ ਖ਼ੁਦ ਇਕ ਬੇਮਿਸਾਲ ਨਿਸ਼ਾਨੇਬਾਜ਼, ਖੇਡ ਪ੍ਰੇਮੀ ਅਤੇ ਪੋਲੋ ਖਿਡਾਰੀ ਰਹੇ ਹਨ। ਉਨ੍ਹਾਂ ਮਹਿਸੂਸ ਕੀਤਾ ਕਿ ਜੇਕਰ ਪੰਜਾਬ ਨੇ ਆਪਣੇ ਖੇਡ ਵਿਰਸੇ ਅਤੇ ਦਬਦਬੇ ਨੂੰ ਮੁੜ ਕਾਇਮ ਕਰਨਾ ਹੈ ਤਾਂ ਪੰਜਾਬ ਲਈ ਇੱਕ ਵਿਸ਼ੇਸ਼ ਖੇਡ ਯੂਨੀਵਰਸਿਟੀ ਸਥਾਪਤ ਕਰਨਾ ਲਾਜ਼ਮੀ ਹੈ ਅਤੇ ਹੁਣ ਮੁੱਖ ਮੰਤਰੀ ਨੇ ਆਪਣੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਹੈ।ਓਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਹਾਕੀ ਓਲੰਪੀਅਨ ਅਜੀਤ ਸਿੰਘ ਤੇ ਪ੍ਰਭਜੋਤ ਸਿੰਘ, ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਡਾ. ਜਗਬੀਰ ਸਿੰਘ ਚੀਮਾ, ਪ੍ਰਮੁੱਖ ਸਕੱਤਰ ਖੇਡਾਂ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ. ਖਰਬੰਦਾ, ਖੇਡ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਐਨ.ਆਰ.ਆਈ. ਕੋਆਰਡੀਨੇਟਰ ਮਨਜੀਤ ਸਿੰਘ ਨਿੱਝਰ ਯੂ.ਕੇ., ਕਰਨ ਗਿਲਹੋਤਰਾ ਅਤੇ ਜੁਆਇੰਟ ਸਕੱਤਰ ਖੇਡ ਕੌਂਸਲ ਕਰਤਾਰ ਸਿੰਘ ਦੀ ਹਾਜ਼ਰੀ ਵਾਲੇ ਇਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਖੇਡ ਵਿਗਿਆਨ, ਤਕਨਾਲੋਜੀ, ਪ੍ਰਬੰਧਨ ਅਤੇ ਕੋਚਿੰਗ ਵਿੱਚ ਮੁਹਾਰਤ ਪ੍ਰਦਾਨ ਕਰਨ ਤੋਂ ਇਲਾਵਾ ਯੂਨੀਵਰਸਿਟੀ ਕੌਮਾਂਤਰੀ ਪੱਧਰੀ ਮਾਪਦੰਡ ਅਪਣਾ ਕੇ ਚੋਣਵੇਂ ਵਿਸ਼ਿਆਂ ਲਈ ਸਿਖਲਾਈ ਕੇਂਦਰ ਵਜੋਂ ਵੀ ਕੰਮ ਕਰੇਗੀ।

ਅਤਿ-ਆਧੁਨਿਕ  ਆਊਟਡੋਰ ਅਤੇ ਇਨਡੋਰ ਖੇਡ ਸਹੂਲਤਾਂ ਹੋਣਗੀਆਂ ਮੁਹੱਈਆ

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਕੈਂਪਸ ਦਾ ਨਿਰਮਾਣ ਕਾਰਜ ਪੂਰਾ ਹੋਣ ਨਾਲ ਅਤਿ ਆਧੁਨਿਕ ਖੇਡ ਸਹੂਲਤਾਂ ਸਿੰਥੈਟਿਕ ਅਥਲੈਟਿਕ ਸਟੇਡੀਅਮ, ਐਸਟਰੋ-ਟਰਫ ਹਾਕੀ ਮੈਦਾਨ, ਬਾਸਕਟਬਾਲ, ਹੈਂਡਬਾਲ/ਵਾਲੀਬਾਲ ਕੋਰਟ ਅਤੇ ਸ਼ੂਟਿੰਗ ਦੇ ਨਾਲ-ਨਾਲ ਤੀਰਅੰਦਾਜ਼ੀ ਰੇਂਜ ਲਈ ਆਊਟਡੋਰ ਖੇਡ ਮੈਦਾਨ, ਬਾਕਸਿੰਗ ਅਤੇ ਕੁਸ਼ਤੀ, ਵੇਟ ਲਿਫਟਿੰਗ, ਬੈਡਮਿੰਟਨ, ਸਕੁਐਸ਼, ਜਿਮਨੇਜ਼ੀਅਮ ਅਤੇ ਯੋਗਾ ਲਈ ਇਨਡੋਰ ਮਲਟੀ-ਪਰਪਸ ਹਾਲ, ਆਧੁਨਿਕ ਵਿਗਿਆਨਕ ਉਪਕਰਣਾਂ ਅਤੇ ਤਕਨਾਲੋਜੀ ਨਾਲ ਲੈਸ ਅਤਿ-ਆਧੁਨਿਕ ਫਿਟਨੈੱਸ ਕੇਂਦਰ, ਖੇਡ ਵਿਗਿਆਨ ਅਤੇ ਬਾਇਓਮਕੈਨਿਕਸ ਕੋਰਸਾਂ ਲਈ ਵਿਸ਼ੇਸ਼ ਵਿਗਿਆਨਕ ਲੈਬਾਂ ਵਾਲੇ ਅਕਾਦਮਿਕ ਬਲਾਕ ਅਤੇ ਆਡੀਟੋਰੀਅਮ, ਲੜਕੇ ਅਤੇ ਲੜਕਿਆਂ ਲਈ ਵੱਖਰੇ ਰਿਹਾਇਸ਼ੀ ਖੇਤਰ ਅਤੇ ਦਫ਼ਤਰ ਬਲਾਕ ਬਣਨਗੇ। ਇਸ ਤੋਂ ਇਲਾਵਾ, ਸੂਬੇ ਦੀ ਖੇਡਾਂ ਵਿੱਚ ਸ਼ਾਨ, ਪਰੰਪਰਾ ਅਤੇ ਵਿਰਾਸਤ ਨੂੰ ਦਰਸਾਉਣ ਲਈ ਯੂਨੀਵਰਸਿਟੀ ਵਿੱਚ ਇੱਕ ਅਜਾਇਬਘਰ ਵੀ ਸਥਾਪਤ ਕੀਤਾ ਜਾਵੇਗਾ।

‘ਯੂਨੀਵਰਸਟੀ ਵਿੱਚ ਖੇਡਾਂ ਤੋਂ ਇਲਾਵਾ ਖੇਡ ਵਿਗਿਆਨ, ਤਕਨੀਕ ਅਤੇ ਪ੍ਰਬੰਧਨ ਦੀ ਸਿਖਲਾਈ` 

ਖੇਡ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹ ਪੰਜਾਬ ਲਈ ਪਹਿਲਾ ਮੌਕਾ ਹੋਵੇਗਾ, ਜਦੋਂ ਖੇਡਾਂ ਮਨਪਰਚਾਵੇ ਅਤੇ ਦਾਅ-ਪੇਚ ਤੋਂ ਪਰ੍ਹੇ ਹੋਣਗੀਆਂ ਅਤੇ ਖੇਡ ਵਿਗਿਆਨ, ਖੇਡ ਤਕਨਾਲੋਜੀ ਅਤੇ ਖੇਡ ਪ੍ਰਬੰਧਨ ਵਰਗੇ ਪਹਿਲੂ ਖੇਡ ਮਾਨਸਿਕਤਾ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਉਣਗੇ। ਯੂਨੀਵਰਸਿਟੀ ਵਿੱਚ ਇਨ੍ਹਾਂ ਤਕਨੀਕੀ ਪਹਿਲੂਆਂ ਦੀ ਪੜ੍ਹਾਈ ਉਤੇ ਜ਼ੋਰ ਦਿੱਤਾ ਜਾਵੇਗਾ।

ਆਗਾਮੀ ਸੈਸ਼ਨ ਤੋਂ ਖੇਡਾਂ ਅਤੇ ਯੋਗਾ ਬਾਰੇ ਚਾਰ ਕੋਰਸ ਹੋਣਗੇ ਸ਼ੁਰੂ 

ਰਾਣਾ ਸੋਢੀ ਨੇ ਕਿਹਾ ਕਿ ਐਮ.ਬੀ.ਐਸ. ਪੰਜਾਬ ਖੇਡ ਯੂਨੀਵਰਸਿਟੀ ਨੇ 9 ਸਤੰਬਰ, 2019 ਨੂੰ ਯੂ.ਜੀ.ਸੀ. ਤੋਂ ਅਧਿਕਾਰਤ ਤੌਰ ਉਤੇ ਮਾਨਤਾ ਪ੍ਰਾਪਤ ਕੀਤੀ ਸੀ ਅਤੇ 16 ਸਤੰਬਰ, 2019 ਨੂੰ ਕਾਰਜਸ਼ੀਲ ਹੋਈ। ਮੌਜੂਦਾ ਸਮੇਂ ਇਸ ਵਿੱਚ ਬੀ.ਪੀ.ਈ.ਐਸ. ਅਤੇ ਯੋਗਾ ਵਿੱਚ ਪੀ.ਜੀ. ਡਿਪਲੋਮਾ 2 ਕੋਰਸ ਚੱਲ ਰਹੇ ਹਨ, ਜਦੋਂ ਕਿ ਚਾਰ ਕੋਰਸ ਬੀ.ਪੀ.ਈ.ਐਸ.(ਇਕ ਅਤੇ ਦੋ ਸਾਲ) ਚੱਲ ਰਹੇ ਹਨ। ਯੋਗਾ ਵਿਚ ਐਮ.ਐਸ.ਈ. ਅਤੇ ਯੋਗਾ ਵਿੱਚ ਪੋਸਟ ਗ੍ਰੈਜੂਏਸ਼ਨ ਡਿਪਲੋਮਾ ਆਗਾਮੀ ਸੈਸ਼ਨ ਤੋਂ ਸ਼ੁਰੂ ਕੀਤੇ ਜਾਣਗੇ। ਮੰਤਰੀ ਨੇ ਅੱਗੇ ਕਿਹਾ ਕਿ ਖੇਡ ਸਨਅਤ ਅਤੇ ਵਿਗਿਆਨਕ ਕੋਚਿੰਗ ਦੀਆਂ ਮੰਗਾਂ ਦੀ ਤਰਜ਼ `ਤੇ ਭਵਿੱਖ ਦੇ ਕੋਰਸਾਂ ਦੀ ਯੋਜਨਾ ਬਣਾਈ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਨੂੰ 24 ਅਗਸਤ, 2019 ਨੂੰ ਪੰਜਾਬ ਰਾਜ ਵਿਧਾਨ ਸਭਾ ਦੇ ਐਕਟ ਦੁਆਰਾ ਨੋਟੀਫਾਈ ਕੀਤਾ ਗਿਆ ਸੀ ਅਤੇ ਪ੍ਰੋ. ਗੁਰਸੇਵਕ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਨੂੰ ਕਾਂਸਟੀਚੂਐਂਟ ਕਾਲਜ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉੱਘੇ ਖਿਡਾਰੀ ਲੈਫਟੀਨੈਂਟ ਜਨਰਲ (ਡਾ.) ਜਗਬੀਰ ਸਿੰਘ ਚੀਮਾ ਨੂੰ ਪਹਿਲੇ ਅਤੇ ਸੰਸਥਾਪਕ ਉਪ ਕੁਲਪਤੀ ਵਜੋਂ ਨਿਯੁਕਤ ਕੀਤਾ ਗਿਆ ਸੀ।

ਐਮ.ਬੀ.ਐਸ.ਪੀ.ਐਸ.ਯੂ. ਮੀਲ ਦਾ ਪੱਥਰ ਸਾਬਤ ਹੋਵੇਗੀ: ਅਭਿਨਵ ਬਿੰਦਰਾ

ਪ੍ਰੈੱਸ ਕਾਨਫਰੰਸ ਦੌਰਾਨ ਓਲੰਪਿਕ ਚੈਂਪੀਅਨ ਅਭਿਨਵ ਬਿੰਦਰਾ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਬਾਰੇ ਵਿਸ਼ੇਸ਼ ਯੂਨੀਵਰਸਿਟੀ ਦੀ ਸਥਾਪਨਾ ਇਕ ਮੀਲ ਦਾ ਪੱਥਰ ਸਾਬਤ ਹੋਵੇਗੀ ਅਤੇ ਇਹ ਨਾ ਸਿਰਫ਼ ਇਕ ਸੰਸਥਾ ਵਜੋਂ ਖੇਡਾਂ ਦੀ ਸਿਖਲਾਈ ਦੇਵੇਗੀ, ਸਗੋਂ ਸੂਬੇ ਦੇ ਨਾਲ-ਨਾਲ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਵੀ ਸਾਬਤ ਹੋਵੇਗੀ।ਉਨ੍ਹਾਂ ਇਸ ਵੱਕਾਰੀ ਯੂਨੀਵਰਸਿਟੀ ਦੀ ਸਥਾਪਨਾ ਲਈ ਅਹਿਮ ਭੂਮਿਕਾ ਨਿਭਾਉਣ ਲਈ ਖੇਡ ਮੰਤਰੀ ਦਾ ਧੰਨਵਾਦ ਕੀਤਾ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab , Maharaja Bhupinder Singh Punjab Sports University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD