Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੈ ਇੰਦਰ ਸਿੰਗਲਾ ਨੇ ਪੰਜਾਬ ਭਾਜਪਾ ਦੇ ਲੀਡਰਾਂ ਨੂੰ ਕਿਸਾਨ ਬਿੱਲਾਂ ’ਤੇ ਸਥਿਤੀ ਸਪੱਸ਼ਟ ਕਰਨ ਲਈ ਵੰਗਾਰਿਆ

ਭਾਜਪਾ ਮੁਖੀ ਨੇ ਬਿਨਾਂ ਜ਼ਮੀਨੀ ਹਕੀਕਤ ਜਾਣੇ ਆਪਣੇ ਬਿਆਨ ਨਾਲ ਕਿਸਾਨਾਂ ਦੇ ਬਲਿਦਾਨ ਨੂੰ ਅਣਗੌਲਿਆ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

Web Admin

Web Admin

5 Dariya News

ਸੰਗਰੂਰ , 23 Oct 2020

Last updated on: Oct 23, 2020, 00:00 IST

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੀ ਵਿਧਾਨ ਸਭਾ ਵਿਚ ਕਾਂਗਰਸ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਪੱਖੀ ਬਿੱਲਾਂ ’ਤੇ ਪੰਜਾਬ ਨਾਲ ਸਬੰਧਤ ਭਾਜਪਾ ਲੀਡਰਾਂ ਵੱਲੋਂ ਧਾਰੀ ਚੁੱਪ ’ਤੇ ਨਿਸ਼ਾਨਾ ਸਾਧਦਿਆਂ ਉਨਾਂ ਨੂੰ ਇਨਾਂ ਬਿੱਲਾਂ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਵੰਗਾਰਿਆ। ਸ਼੍ਰੀ ਸਿੰਗਲਾ ਨੇ ਪੁੱਛਿਆ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪਾਸ ਕੀਤੇ ਇਨਾਂ ਬਿੱਲਾਂ ’ਤੇ ਪੰਜਾਬ ਦੀ ਭਾਜਪਾ ਯੂਨਿਟ ਦੇ ਲੀਡਰਾਂ ਨੇ ਚੁੱਪੀ ਕਿਉ ਧਾਰੀ ਹੋਈ ਹੈ? ਉਨਾਂ ਕਿਹਾ ਕਿ ਇਨਾਂ ਲੀਡਰਾਂ ਨੂੰ ਇਸੇ ਵੇਲੇ ਇਨਾਂ ਬਿੱਲਾਂ ’ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਇਨਾਂ ਬਿੱਲਾਂ ਦੀ ਹਮਾਇਤ ਕਰਦੇ ਹਨ ਜਾਂ ਵਿਰੋਧ ’ਚ ਖੜੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਸਾਹਮਣੇ ਉਨਾਂ ਦਾ ਅਸਲੀ ਚਿਹਰਾ ਨੰਗਾ ਹੋ ਸਕੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਸਿੰਗਲਾ ਨੇ ਸੰਗਰੂਰ ਦੀ ਅਨਾਜ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਨਵੇਂ ਬਿੱਲਾਂ ਦੇ ਪੱਖਾਂ ਦੀ ਜਾਣਕਾਰੀ ਦੇਣ ਮੌਕੇ ਕੀਤਾ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਦਿੱਤੇ ਕਿਸਾਨ ਵਿਰੋਧੀ ਬਿਆਨ ਦਾ ਵੀ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਨੱਢਾ ਦੇ ਬਿਆਨ ਤੋਂ ਇਹ ਸਾਫ਼ ਜਾਪਦਾ ਹੈ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਵਿਰੁੱਧ ਦਿਨ ਰਾਤ ਧਰਨਿਆਂ ’ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਮੁੱਢੋਂ ਹੀ ਅਣਗੌਲਿਆ ਕਰ ਰਹੇ ਹਨ। ਉਨਾਂ ਕਿਹਾ ਕਿ ਸੰਘਰਸ਼ੀਲ ਕਿਸਾਨਾਂ ਨੇ ਤਾਂ ਇਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਪਣੀ ਜਾਨ ਤੱਕ ਦੀ ਪਰਵਾਹ ਨਹੀਂ ਕੀਤੀ ਅਤੇ ਬੀ.ਜੇ.ਪੀ. ਦਾ ਕੌਮੀ ਪ੍ਰਧਾਨ ਬਿਨਾਂ ਜ਼ਮੀਨੀ ਹਕੀਕਤ ਜਾਣੇ ਇਨਾਂ ਨੂੰ ‘ਵਿਚੌਲੇ’ ਦੱਸ ਰਿਹਾ ਹੈ।

ਸ਼੍ਰੀ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਬਾਰੇ ਜਾਣਕਾਰੀ ਹੋਣਾ ਤਾਂ ਇੱਕ ਪਾਸੇ ਭਾਜਪਾ ਦੇ ਕੌਮੀ ਪੱਧਰ ਦੇ ਆਗੂਆਂ ਨੂੰ ਤਾਂ ਇੱਥੋਂ ਤੱਕ ਨਹੀਂ ਪਤਾ ਕਿ ਪੰਜਾਬ ਵਿੱਚ ਸਾਡੀ ਖੇਤੀਬਾੜੀ ਦਾ ਪਹੀਆ ਕਿਸ ਤਰਾਂ ਘੰੁਮਦਾ ਹੈ। ਉਨਾਂ ਕਿਹਾ ਕਿ ਹੁਣ ਤਾਂ ਪੰਜਾਬ ਭਾਜਪਾ ਦੇ ਲੀਡਰਾਂ ਲਈ ਆਪਣਾ ਸਟੈਂਡ ਸਪੱਸ਼ਟ ਕਰਨਾ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਕੀ ਉਹ ਵੀ ਆਪਣੇ ਆਕਾਵਾਂ ਵਾਂਗ ਆੜਤੀਆਂ ਨੂੰ ‘ਸ਼ਰਾਰਤੀ ਅਨਸਰ’ ਮੰਨਦੇ ਹਨ।ਕੈਬਨਿਟ ਮੰਤਰੀ ਨੇ ਕਿਹਾ ਭਾਜਪਾ ਦੇ ਸੂਬਾਈ ਆਗੂ ਇਹ ਵੀ ਸਪੱਸ਼ਟ ਕਰਨ ਕਿ ਕੀ ਉਨਾਂ ਨੇ ਪੰਜਾਬ ਅਤੇ ਸਾਡੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ’ਤੇ ਟਿੱਪਣੀਆਂ ਕਰਨ ਦਾ ਠੇਕਾ ਆਪਣੇ ਹਰਿਆਣੇ ਵਾਲੇ ਸਾਥੀਆਂ ਨੂੰ ਦੇ ਦਿੱਤਾ ਹੈ? ਉਨਾਂ ਕਿਹਾ ਕਿ ਹੁਣ ਤਾਂ ਪੰਜਾਬ ਭਾਜਪਾ ਦੇ ਆਗੂਆਂ ਨੂੰ ਆਪਣੀ ਆਰਾਮਗਾਹ ਵਿਚੋਂ ਨਿਕਣ ਕੇ ਬਾਹਰ ਆਉਣਾ ਹੀ ਪਵੇਗਾ ਅਤੇ ਧਰਨਿਆਂ ਵਾਲੀਆਂ ਥਾਂਵਾਂ ’ਤੇ ਆਪ ਪਹੁੰਚ ਕੇ ਪੰਜਾਬ ’ਚ ਚੱਲ ਰਹੇ ਸੰਘਰਸ਼ ਦੀ ਜ਼ਮੀਨੀ ਹਕੀਕਤ ਦੀ ਸਹੀ ਜਾਣਕਾਰੀ ਆਪਣੀ ਸਿਆਸੀ ਆਕਾਵਾਂ ਤੱਕ ਪੁੱਜਦੀ ਕਰਨੀ ਹੋਵੇਗੀ।ਸ਼੍ਰੀ ਸਿੰਗਲਾ ਨੇ ਕਿਹਾ ਕਿ ਹਰਿਆਣਾ ਦੇ ਬੀ.ਜੇ.ਪੀ. ਲੀਡਰ ਪੰਜਾਬ ਨਾਲ ਸਬੰਧਤ ਮੁੱਦਿਆਂ ’ਤੇ ਤਾਂ ਰੱਟਿਆ-ਰੱਟਾਇਆ ਪਾਠ ਪੜ ਰਹੇ ਹਨ ਪਰ ਆਪਣੇ ਸੂਬੇ ’ਚ ਝੋਨੇ ਦੀ ਖਰੀਦ ਦੌਰਾਨ ਤਕਰੀਬਨ 20 ਫੀਸਦ ਪਾੜੇ ਬਾਰੇ ਵੀ ਸਥਿਤੀ ਸਪੱਸ਼ਟ ਕਰਨ ਮੌਕੇ ਚੁੱਪੀ ਕਿਉ ਸਾਧ ਲੈਂਦੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਫ਼.ਐਸ.ਸੀ. ਤਰਵਿੰਦਰ ਸਿੰਘ ਚੋਪੜਾ, ਚੇਅਰਮੈਨ ਮਾਰਕਿਟ ਕਮੇਟੀ ਅਨਿਲ ਕੁਮਾਰ ਘੀਚਾ, ਪੰਜਾਬ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਜ਼ਿਲਾ ਮੰਡੀ ਅਫ਼ਸਰ, ਆੜਤੀਏ, ਕਿਸਾਨ ਤੇ ਮਜ਼ਦੂਰ ਸ਼ਾਮਲ ਸਨ। 

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD